*ਕਿਸਾਨ ਕਣਕ ਦੀ ਬੀਜਾਈ ਤੋਂ ਪਹਿਲਾਂ ਬੀਜ ਦੀ ਸੋਧ ਅਤੇ ਸ਼ਿਫਾਰਿਸ਼ਾ ਮੁਤਾਬਿਕ ਫਾਸਫੇਟਿਕ ਖਾਦਾ ਦੀ ਵਰਤੋਂ ਕਰਨ : ਮੁੱਖ ਖੇਤੀਬਾੜੀ ਅਫਸਰ*

0
54

ਮਾਨਸਾ, 12 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਡਾ. ਹਰਵਿੰਦਰ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਕਿ ਬੀਜ ਨੂੰ ਸਿਉਂਕ ਤੋ ਬਚਾਉਣ ਲਈ ਬਿਜਾਈ ਤੋਂ ਪਹਿਲਾ ਬੀਜ ਨੂੰ 1 ਗ੍ਰਾਮ ਕਰੂਜ਼ਰ 70 ਡਬਲਯੂ ਐਸ (ਥਾਇਆਮੀਥੋਕਸਮ) ਜਾਂ 4 ਮਿਲੀਲਿਟਰ ਡਰਸਬਾਨ, ਰੂਬਾਨ, ਡਰਮੈਟ 20 ਈ.ਸੀ. (ਕਲੋਰਪਾਈਰੀਫੋਸ) ਜਾਂ 2 ਮਿਲੀਲਿਟਰ ਨਿਊਨਿਕਸ 20 ਐਫ ਐਸ (ਇਮਿਡਾਕਲੋਪਰਿਡਲ਼ਹੈਕਸਾਕੋਨਾਜ਼ੋਲ) ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸੋਧ ਕੇ ਸੁਕਾ ਕੇ ਬੀਜਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿੱਟੇ ਦੀ ਕਾਂਗਿਆਰੀ ਤੋਂ ਬਚਾਉਣ ਲਈ 13 ਮਿਲੀਲਿਟਰ ਰੈਕਸਲ ਈਜ਼ੀ/ਓਰੀਅਸ 6 ਐਫ ਐਸ (ਟੈਬੂਕੋਨਾਜ਼ੋਲ) ਨੂੰ 400 ਮਿਲੀਲਿਟਰ ਪਾਣੀ ਵਿੱਚ ਘੋਲ ਕੇ 40 ਕਿਲੋ ਬੀਜ ਨੂੰ ਸੋਧੋ ਜਾਂ 120 ਗ੍ਰਾਮ ਵੀਟਾਵੈਕਸ ਪਾਵਰ 75 ਡਬਲਯੂ ਐਸ (ਕਾਰਬੋਕਸਿਨਲ਼ਟੈਟਰਾਮੀਥਾਈਲ ਥਾਈਯੂਰਮ ਡਾਈਸਲਫਾਈਡ) ਜਾਂ 80 ਗ੍ਰਾਮ ਵੀਟਾਵੈਕਸ 75 ਡਬਲਯੂ ਪੀ (ਕਾਰਬੋਕਸਿਨ) ਜਾਂ 40 ਗ੍ਰਾਮ ਟੈਬੂਸੀਡ, ਸੀਡੈਕਸ, ਐਕਸਜ਼ੋਲ 2 ਡੀ.ਐਸ. (ਟੈਬੂਕੋਨਾਜ਼ੋਲ) ਪ੍ਰਤੀ 40 ਕਿਲੋ ਬੀਜ ਦੇ ਹਿਸਾਬ ਨਾਲ ਸੋਧ ਕੇ ਬਿਜਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਡੀ.ਏ.ਪੀ. ਖਾਦ ਦੇ ਬਦਲ ਵਜੋਂ ਪੀ.ਏ.ਯੂ ਲੁਧਿਆਣਾ ਵੱਲੋਂ ਸ਼ਿਫਾਰਿਸ਼ ਹੋਰ ਵੀ ਫਾਸਫੇਟਿਕ ਖਾਦਾਂ (ਸਿੰਗਲ ਸੁਪਰ ਫਾਸਫੇਟ, 20:20:13, ਟਰਿਪਲ ਸੁਪਰ ਫਾਸਫੇਟ) ਮੌਜੂਦ ਹਨ ਅਤੇ ਕਣਕ ਦੀ ਬਿਜਾਈ ਸਮੇਂ ਇਹਨਾਂ ਖਾਦਾਂ ਦੀ ਵਰਤੋ ਕਰਕੇ ਵੀ ਫਾਸਫੋਰਸ ਤੱਤ ਦੀ ਪੂਰਤੀ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਖੇਤ ਦੀ ਮਿੱਟੀ ਦੀ ਪਰਖ ਜਰੂਰ ਕਰਵਾਉਣ ਅਤੇ ਮਿੱਟੀ ਪਰਖ ਰਿਪੋਰਟ ਦੇ ਅਧਾਰ ’ਤੇ ਹੀ ਡੀ. ਏ. ਪੀ ਅਤੇ ਹੋਰ ਖਾਦਾਂ ਦੀ ਵਰਤੋਂ ਕੀਤੀ ਜਾਵੇ, ਤਾਂ ਜੋ ਬੇਲੋੜੇ ਖ਼ਰਚੇ ਘਟਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਕਣਕ ਦੀ ਬੀਜਾਈ ਦਾ ਕੰਮ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਸਿਖਲਾਈ ਕੈਪਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਕਣਕ ਦੀ ਬਿਜਾਈ ਝੋਨੇ ਦੀ ਨਾੜ ਨੂੰ ਬਿਨ੍ਹਾਂ ਅੱਗ ਲਗਾਏ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਗਿਆ ਕਿ ਖਾਦ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਗਠਿਤ ਕੀਤੀਆਂ  ਗਈਆਂ ਟੀਮਾਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਦੀ ਮੰਗ ਅਨੁਸਾਰ ਫਾਸਫੇਟਿਕ ਖਾਦਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣ ਅਤੇ ਖਾਦਾਂ ਦੇ ਨਾਲ ਕਿਸੇ ਵੀ ਕਿਸਮ ਦੀ ਟੈਗਿੰਗ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਡੀਲਰ ਆਪਣੀ ਦੁਕਾਨ ਦੇ ਬਾਹਰ ਖਾਦਾਂ ਦੇ ਸਟਾਕ ਅਤੇ ਰੇਟ ਨੂੰ ਦਰਸਾਉਂਦਾ ਸਟਾਕ ਬੋਰਡ ਲਗਾਉਣਾ ਯਕੀਨੀ ਬਣਾਉਣ। ਡੀ.ਏ.ਪੀ ਖਾਦ ਦੀ ਕਮੀ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਬਦਲਵੀਆਂ ਫਾਸਫੇਟਿਕ ਖਾਦਾਂ ਵੀ ਮੁਹੱਈਆ ਕਰਵਾਈਆਂ ਜਾਣ ।

NO COMMENTS