*ਕਿਸਾਨ ਖੇਤੀ ਮਸ਼ੀਨਾਂ ਤੇ ਸਬਸਿਡੀ ਲਈ 15 ਅਗਸਤ ਤੱਕ ਕਰ ਸਕਦੇ ਨੇ ਅਪਲਾਈ-ਮੁੱਖ ਖੇਤੀਬਾੜੀ ਅਫ਼ਸਰ*

0
120

ਮਾਨਸਾ, 12 ਅਗਸਤ:(ਸਾਰਾ ਯਹਾਂ/ਬੀਰਬਲ ਧਾਲੀਵਾਲ):
       ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਖੇਤੀ ਨਾਲ ਸਬੰਧਤ ਹੋਰ ਮਸ਼ੀਨਾਂ ਸਰਕਾਰ ਦੁਆਰਾ ਵੱਖ ਵੱਖ ਸਕੀਮਾਂ ਤਹਿਤ ਉਪਦਾਨ ‘ਤੇ ਦਿੱਤੀਆ ਜਾ ਰਹੀਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ ਡਾ . ਦਿਲਬਾਗ ਸਿੰਘ ਨੇ ਦੱਸਿਆ ਕਿ ਨਿੱਜੀ ਕਿਸਾਨ, ਕਿਸਾਨ ਗਰੁੱਪ, ਕੋਆਪਰੇਟਿਵ ਸੁਸਾਇਟੀ ਅਤੇ ਗਰਮ ਪੰਚਾਇਤ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਦੇ ਨੇ ।
     ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਖੇਤੀ ਮਸ਼ੀਨਾਂ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਪਲਤਾਵਾਂ ਹਲ, ਬੇਲਰ, ਰੇਕ ਆਦਿ ਮਸ਼ੀਨਾਂ ਸਬਸਿਡੀ ‘ਤੇ ਉਪਲਬਧ ਹਨ । ਇਹਨਾ ਮਸ਼ੀਨਾਂ ਵਾਸਤੇ ਅਰਜੀਆਂ agrimachinerypb.com ਪੋਰਟਲ ‘ਤੇ 15 ਅਗਸਤ, 2023 ਤੱਕ ਅਪਲਾਈ ਕੀਤਾ ਜਾ ਸਕਦਾ ਹੈ ।
      ਮੁੱਖ ਖੇਤੀਬਾੜੀ ਅਫ਼ਸਰ ਨੇ ਸਮੂਹ ਕਿਸਾਨਾਂ ਨੂੰ ਵੱਧ ਤੋਂ ਵੱਧ ਅਰਜੀਆਂ ਅਪਲਾਈ ਕਰਨ ਦੀ ਅਪੀਲ ਕੀਤੀ ਤਾਂ ਜ਼ੋ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਕੀਤੀ ਜਾ ਸਕੇ । ਉਨ੍ਹਾਂ ਕੰਬਾਈਨ ਮਾਲਿਕਾਂ ਨੂੰ ਸੁਪਰ ਐਸ.ਐਮ.ਐਸ ਲਗਾ ਕੇ ਹੀ ਕੰਬਾਈਨ ਚਲਾਉਣ ਦੀ ਅਪੀਲ ਕੀਤੀ । ਉਨ੍ਹਾਂ ਦੱਸਿਆ ਕਿ ਕੰਬਾਈਨ ਮਾਲਕ ਵੀ ਸੁਪਰ ਐਸ.ਐਮ.ਐਸ ਮਸ਼ੀਨ ‘ਤੇ ਸਬਸਿਡੀ ਦਾ ਲਾਭ ਲੈ ਸਕਦੇ ਹਨ।  
      ਵਧੇਰੇ ਜਾਣਕਾਰੀ ਲਈ ਸ਼੍ਰੀ ਕੁਲਦੀਪ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ ਮਾਨਸਾ ( 8295401033) ਨਾਲ ਸੰਪਰਕ ਕੀਤਾ ਜਾ ਸਕਦਾ ਹੈ ।

LEAVE A REPLY

Please enter your comment!
Please enter your name here