ਕਿਸਾਨ ਜਥੇਬੰਦੀਆਂ ਦਾ ‘ਆਪ’ ਵਿਧਾਇਕ ਨੂੰ ਚੇਤਾਵਨੀ ਪੱਤਰ

0
73

ਬਰਨਾਲਾ 10 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਅੱਜ ਕੁੱਲ ਹਿੰਦ ਕਿਸਾਨ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਵਿਧਾਇਕਾਂ ਨੂੰ ਚੇਤਾਵਨੀ ਪੱਤਰ ਸੌਂਪੇ ਗਏ। ਬਰਨਾਲਾ ਵਿੱਚ ਬੀਕੇਯੂ ਡਕੌਂਦਾ ਸਮੇਤ ਹੋਰ 9 ਕਿਸਾਨ ਜਥੇਬੰਦੀਆਂ ਦੇ ਲੀਡਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਉਨ੍ਹਾਂ ਨੂੰ ਚੇਤਾਵਨੀ ਪੱਤਰ ਦਿੱਤਾ ਗਿਆ।

ਇਸ ਮੌਕੇ ਕਿਸਾਨ ਆਗੂਆਂ ਬਲਵੰਤ ਸਿੰਘ ਉਪਲੀ, ਦਰਸ਼ਨ ਸਿੰਘ ਉਗੋਕੇ, ਉਂਕਾਰ ਸਿੰਘ ਬਰਾੜ ਤੇ ਪਰਮਿੰਦਰ ਸਿੰਘ ਹੰਢਿਆਇਆ ਨੇ ਕਿਹਾ ਕਿ ਇਹ ਖੇਤੀ ਆਰਡੀਨੈਂਸ ਕਿਸਾਨਾਂ ਦੀ ਮੌਤ ਦਾ ਵਾਰੰਟ ਹਨ। ਅੱਜ ਸਮੁੱਚੇ ਪੰਜਾਬ ਦੇ ਵਿਧਾਇਕਾਂ ਨੂੰ ਚੇਤਾਵਨੀ ਪੱਤਰ ਦਿੱਤੇ ਗਏ ਹਨ। ਇਹ ਵਿਧਾਇਕ ਪੰਜਾਬ ਦੀ ਵਿਧਾਨ ਸਭਾ ਵਿੱਚ ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਮਤਾ ਪਾਸ ਕਰਵਾਉਣ। ਜੇਕਰ ਇਹ ਵਿਧਾਇਕ ਅੱਜ ਔਖੀ ਘੜੀ ਵਿੱਚ ਕਿਸਾਨਾਂ ਦੇ ਹੱਕ ’ਚ ਆਵਾਜ਼ ਨਹੀਂ ਉਠਾਉਂਦੇ ਤਾਂ ਚੋਣਾਂ ਮੌਕੇ ਇਨ੍ਹਾਂ ਨੂੰ ਪਿੰਡਾਂ ਦੀਆਂ ਸੱਥਾਂ ’ਚ ਵੜਨ ਨਹੀਂ ਦਿੱਤਾ ਜਾਵੇਗਾ।

ਇਸ ਮੌਕੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਉਹ ਤੇ ਉਨ੍ਹਾਂ ਦੀ ਪਾਰਟੀ ਪਹਿਲੇ ਦਿਨ ਤੋਂ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕਰਦੇ ਆ ਰਹੇ ਹਨ। ਕਾਂਗਰਸ ਸਰਕਾਰ ਨੂੰ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਕਿਹਾ ਜਾ ਰਿਹਾ ਹੈ। ਜੇਕਰ ਸਰਕਾਰ ਨਹੀਂ ਸੁਣਦੀ ਤਾਂ ਉਹ ਪੰਜਾਬ ਦੇ ਰਾਜਪਾਲ ਤੇ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਕਰਵਾਉਣ ਲਈ ਮਿਲਣਗੇ ਤੇ ਕਿਸਾਨਾਂ ਦੇ ਸੰਘਰਸ਼ ’ਚ ਮੋਢੇ ਨਾਲ ਮੋਢਾ ਲਾ ਕੇ ਖੜਨਗੇ।

NO COMMENTS