
ਮਾਨਸਾ, 22 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਖੇਤੀਬਾੜੀ ਵਿਕਾਸ ਅਫਸਰ ਮਾਨਸਾ ਡਾ. ਹਰਪ੍ਰੀਤਪਾਲ ਕੌਰ ਵੱਲੋਂ ਜ਼ਿਲ੍ਹਾ ਪੱਧਰੀ ਟੀਮ ਸਮੇਤ ਕਿਸਾਨ ਸ੍ਰੀ ਜਸਵਿੰਦਰ ਸਿੰਘ ਪੁੱਤਰ ਸ੍ਰੀ ਗੁਰਚਰਨ ਸਿੰਘ ਤਾਮਕੋਟ ਦੇ ਖੇਤ ਵਿੱਚ ਲੱਗਭੱਗ 18.5 ਏਕੜ ਰਕਬੇ ਵਿੱਚ ਬਿਨ੍ਹਾਂ ਅੱਗ ਲਗਾਏ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਵਾਉਂਦੇ ਹੋਏ ਕਣਕ ਦੀ ਬਿਜਾਈ ਕਰਵਾਈ ਗਈ।
ਮੁੱਖ ਖੇਤੀਬਾੜੀ ਅਫਸਰ ਵੱਲੋਂ ਮੌਕੇ ’ਤੇ ਹਾਜ਼ਰ ਕਿਸਾਨਾਂ ਨੂੰ ਦੱਸਿਆ ਕਿ ਇਸ ਕਿਸਾਨ ਵੱਲੋਂ ਪਿਛਲੇ 6 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਸਫਲਤਾ ਪੂਰਵਕ ਕੀਤੀ ਜਾ ਰਹੀ ਹੈ। ਇਸ ਕਿਸਾਨ ਵੱਲੋਂ 16 ਏਕੜ ਰਕਬੇ ਵਿੱਚ ਝੋਨੇ ਦਾ ਪ੍ਰਬੰਧਨ ਪਰਾਲੀ ਦੀਆਂ ਗੰਢਾਂ ਬਣਾ ਕੇ ਅਤੇ 2.5 ਏਕੜ ਰਕਬੇ ਵਿੱਚ ਮਲਚਿੰਗ ਤਕਨੀਕ ਨਾਲ ਪਰਾਲੀ ਦਾ ਪ੍ਰਬੰਧਨ ਕੀਤਾ ਗਿਆ।
ਉਨ੍ਹਾਂ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਖੇਤੀ ਮਸ਼ੀਨਰੀ ਨਾਲ ਪਰਾਲੀ ਦਾ ਪ੍ਰਬੰਧਨ ਕਰਨਾ ਚਾਹੀਦਾ ਹੈ ਤਾਂ ਜੋ ਵਾਤਾਵਰਣ ਨੁੂੰ ਪ੍ਰਦੂਸ਼ਿਤ ਹੋਣ ਬਚਾਇਆ ਜਾ ਸਕੇ ਅਤੇ ਧਰਤੀ ਵਿੱਚਲੇ ਜਰੂਰੀ ਤੱਤਾਂ ਨੂੰ ਨਸ਼ਟ ਹੋਣ ਤੋਂ ਬਚਾਅ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਈ ਜਾ ਸਕੇ।
ਇਸ ਮੌਕੇ ਮਿਸ. ਜਸਲੀਨ ਕੌਰ ਧਾਲੀਵਾਲ ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਪੀ.ਪੀ), ਸ੍ਰੀ ਸੁਖਜਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਚਮਨਦੀਪ ਸਿੰਘ, ਡੀ.ਪੀ.ਡੀ, ਸ੍ਰੀ ਮਨਪ੍ਰੀਤ ਸਿੰਘ, ਖੇਤੀਬਾੜੀ ਉੱਪ ਨਿਰੀਖਕ ਤੋਂ ਇਲਾਵਾ ਸ੍ਰੀ ਜਗਦੀਪ ਸਿੰਘ ਸਰਪੰਚ ਪਿੰਡਤਾਮਕੋਟ, ਕਿਸਾਨ ਸ੍ਰੀ ਜਸਵਿੰਦਰ ਸਿੰਘ, ਸ੍ਰੀ ਸਿਕੰਦਰ ਸਿੰਘ, ਸਹਿਕਾਰੀ ਸਭਾ ਮੈਂਬਰ ਆਦਿ ਹਾਜਰ ਸਨ।
