ਕਿਸਾਨ ਜੱਥੇਬੰਦੀਆਂ ਵੱਲੋਂ ਭਾਜਪਾ ਲੀਡਰਾਂ ਦਾ ਵਿਰੋਧ ਜਾਰੀ, ਸਾਬਕਾ ਕੈਬਨਿਟ ਮੰਤਰੀ ਦਾ ਬਰਨਾਲਾ ‘ਚ ਘਿਰਾਓ

0
18

ਬਰਨਾਲਾ,07 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਖੇਤੀ ਕਾਨੂੰਨਾਂ (Farm Laws) ਵਿਰੁਧ ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਬੀਜੇਪੀ (BJP) ਲੀਡਰਾਂ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ।ਇਸੇ ਦੌਰਾਨ ਸ਼ਨੀਵਾਰ ਨੂੰ ਪੰਜਾਬ ਦੇ ਭਾਜਪਾ ਆਗੂ, ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ (Manoranjan Kalia)ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਪਹੁੰਚੇ ਜਿੱਥੇ ਉਨ੍ਹਾਂ ਨੂੰ ਕਿਸਾਨ ਸੰਗਠਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।ਕਿਸਾਨ ਜੱਥੇਬੰਦੀਆਂ ਨੇ ਕਾਲੀਆ ਦਾ ਘਿਰਾਓ ਕੀਤਾ ਅਤੇ ਭਾਜਪਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

ਜਾਣਕਾਰੀ ਅਨੁਸਾਰ ਪਿਛਲੇ 19 ਦਿਨਾਂ ਤੋਂ ਕਿਸਾਨ ਜੱਥੇਬੰਦੀਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਦੇ ਘਰ ਦਾ ਘਿਰਾਓ ਕਰ ਰਹੀਆਂ ਸੀ। ਅੱਜ ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਮਨੋਰੰਜਨ ਕਾਲੀਆ ਆ ਰਹੇ ਹਨ ਤਾਂ ਉਨ੍ਹਾਂ ਨੇ ਜ਼ਿਲ੍ਹਾ ਪ੍ਰਧਾਨ ਦੇ ਘਰ ਨੂੰ ਚਾਰੋ ਪਾਸੇਓਂ ਘੇਰ ਲਿਆ।ਇਸ ਖ਼ਬਰ ਦੇ ਫਾਇਲ ਹੋਣ ਤੱਕ ਕਾਲੀਆ ਦਾ ਘਿਰਾਓ ਜਾਰੀ ਸੀ।

ਉਧਰ ਕਿਸਾਨ ਜੱਥੇਬੰਦੀ ਦੀ ਆਗੂ ਬਲਜਿੰਦਰ ਸਿੰਘ ਨੇ ਦੱਸਿਆ ਕਿ ਭਾਜਪਾ ਆਗੂ ਅੱਜ ਗੁਪਤ ਰੂਪ ‘ਚ ਜ਼ਿਲ੍ਹਾ ਪ੍ਰਧਾਨ ਨਾਲ ਮੀਟਿੰਗ ਕਰਨ ਆ ਰਹੇ ਸੀ।ਜਿਸ ਤੇ ਕਿਸਾਨਾਂ ਵਲੋਂ ਉਨ੍ਹਾਂ ਦਾ ਘਿਰਾਓ ਕੀਤਾ ਗਿਆ।

ਦੂਜੇ ਪਾਸੇ ਇਸ ਮਾਮਲੇ ਤੇ ਬੋਲਦੇ ਹੋਏ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਉਹ ਅਗਾਮੀ ਮਿਊਂਸਪਲ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਭਾਜਪਾ ਪ੍ਰਧਾਨ ਨਾਲ ਮੀਟਿੰਗ ਕਰਨ ਆਏ ਸੀ।ਉਨ੍ਹਾਂ ਨੇ ਕਿਸਾਨਾਂ ਦੇ ਸੰਘਰਸ਼ ‘ਤੇ ਕਿਹਾ ਕਿ ਦੇਸ਼ ਦਾ ਸੰਵਿਧਾਨ ਸਭ ਨੂੰ ਸੰਘਰਸ਼ ਕਰਨ ਦੀ ਆਗਿਆ ਦਿੰਦਾ ਹੈ। ਜਦੋਂਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਮੁੱਦੇ‘ ਤੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਾਈਵੇਟ ਖਰੀਦ ਕਰਨ ਵਾਲੇ ਕਿਸਾਨਾਂ ਨੂੰ ਇੱਕ ਵਿਕਲਪ ਦਿੱਤਾ ਗਿਆ ਹੈ। ਜੇਕਰ ਕਿਸਾਨ ਫਸਲ ਨੂੰ ਸਰਕਾਰ ਨੂੰ ਵੇਚਣਾ ਚਾਹੁੰਦੇ ਹਨ ਤਾਂ ਉਹ ਫਸਲ ਸਰਕਾਰ ਨੂੰ ਵੇਚ ਸਕਦੇ ਹਨ, ਜੇਕਰ ਨਿੱਜੀ ਖਰੀਦਦਾਰ ਕਿਸਾਨਾਂ ਨੂੰ ਵਧੇਰੇ ਅਦਾਇਗੀ ਕਰਦਾ ਹੈ ਤਾਂ ਕਿਸਾਨ ਆਪਣੀ ਫਸਲ ਨਿੱਜੀ ਖਰੀਦਦਾਰ ਨੂੰ ਵੇਚ ਸਕਦਾ ਹੈ।

NO COMMENTS