*ਕਿਸਾਨ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਪ੍ਰਥਾ ਖ਼ਤਮ ਕਰਨ ਵਿਚ ਸਹਿਯੋਗ ਕਰਨ-ਟੀ.ਬੈਨਿਥ*

0
73

ਮਾਨਸਾ, 29 ਜੂਨ:(ਸਾਰਾ ਯਹਾਂ/ਮੁੱਖ ਸੰਪਾਦਕ) ਕਿਸਾਨ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਪ੍ਰਥਾ ਨੂੰ ਖ਼ਤਮ ਕਰਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ.ਬੈਨਿਥ ਆਈ.ਏ.ਐਸ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ ਕਰਨ ਮੌਕੇ ਕੀਤਾ।        ਉਨ੍ਹਾਂ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪ੍ਰੇਰਿਤ ਕਰਨ ਤਾਂ ਜੋ ਅਸੀਂ ਹਵਾ, ਮਿੱਟੀ ਅਤੇ ਆਲੇ- ਦੁਆਲੇ ਨੂੰ ਸਾਫ਼ ਸੁਥਰਾ ਰੱਖ ਸਕੀਏ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾ ਸਕੀਏ।       ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਲਾਂਚ ਕੀਤੇ ਗਏ ਕਿਸਾਨ ਚੈਟ ਬੋਟ (ਮਾਨਸਾ ਕ੍ਰਿਸ਼ੀ ਸੇਵਕ) ਬਾਰੇ ਵੀ ਜਾਣੂ ਕਰਵਾਇਆ, ਜਿਸ ਵਿੱਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਾਂਭ-ਸੰਭਾਲ ਕਰਨ ਵਾਲੇ ਕਿਸਾਨਾਂ ਲਈ ਲੱਕੀ ਡਰਾਅ ਦੀ ਸੁਵਿਧਾ ਰੱਖੀ ਗਈ ਹੈ।         ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ ਡਾ. ਸੱਤਪਾਲ ਸਿੰਘ, ਭਾਰਤੀ ਕਿਸਾਨ ਯੂਨੀਅਨ (ਲੱਖੇਵਾਲ) ਦੇ ਨੁਮਾਇੰਦੇ ਪ੍ਰਸੋਤਮ ਸਿੰਘ ਗਿੱਲ, ਨਿਰਮਲ ਸਿੰਘ, ਦਰਸ਼ਨ ਸਿੰਘ ਜਟਾਣਾ, ਗੁਰਮੀਤ ਸਿੰਘ ਬੈਣੀਵਾਲ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਨੁਮਾਇੰਦੇ ਮਨਜੀਤ ਸਿੰਘ ਉੱਲਕ, ਮਲਕੀਤ ਸਿੰਘ ਦਲੀਏਵਲੀ, ਦਰਸ਼ਨ ਸਿੰਘ ਗੁਰਨੇ ਕਲਾਂ, ਮੱਖਣ ਸਿੰਘ ਭੈਣੀ ਬਾਘਾ ਪੰਜਾਬ ਕਿਸਾਨ ਯੂਨੀਅਨ ਤੋਂ ਗੋਰਾ ਸਿੰਘ ਭੈਣੀ ਬਾਘਾ, ਭਾਰਤੀ ਕਿਸਾਨ ਯੂਨੀਅਨ ਮਾਲਵਾ ਤੋਂ ਸੁੱਚਾ ਸਿੰਘ ਮਲਕੋਂ ਅਤੇ ਹਰਭਜਨ ਸਿੰਘ ਫਰੀਦਕੇ ਮੌਜੂਦ ਸਨ।

LEAVE A REPLY

Please enter your comment!
Please enter your name here