*ਕਿਸਾਨ ਦੇ ਵਿਰੋਧ ਨੇ ਰੱਦ ਕਰਵਾਏ ‘ਹੇਮਾ ਮਾਲਿਨੀ’ ਦੇ ਪ੍ਰੋਗਰਾਮ,BJP ਦੇ ਪ੍ਰਚਾਰ ਲਈ ਪਹੁੰਚਣਾ ਸੀ ਪੰਜਾਬ*

0
88

ਚੰਡੀਗੜ੍ਹ 13,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਡ੍ਰੀਮ ਗਰਲ ਹੇਮਾ ਮਾਲਿਨੀ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 5 ਸਾਲਾਂ ਬਾਅਦ ਇੱਕ ਵਾਰ ਫਿਰ ਭਾਜਪਾ ਲਈ ਪ੍ਰਚਾਰ ਕਰਨ ਜਾ ਰਹੀ ਸੀ ਪਰ ਐਤਵਾਰ ਸਵੇਰੇ ਉਨ੍ਹਾਂ ਨੇ ਪੰਜਾਬ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ। ਇਸ ਦਾ ਵੱਡਾ ਕਾਰਨ ਪੰਜਾਬ ਵਿੱਚ ਕਿਸਾਨਾਂ ਦਾ ਰੋਸ ਤੇ ਦਿਓਲ ਪਰਿਵਾਰ ਖ਼ਿਲਾਫ਼ ਕਿਸਾਨਾਂ ਦਾ ਗੁੱਸਾ ਦੱਸਿਆ ਜਾ ਰਿਹਾ ਹੈ।

ਭਾਜਪਾ ਨੇ ਅੰਮ੍ਰਿਤਸਰ ਵਿੱਚ ਆਪਣੇ ਉਮੀਦਵਾਰਾਂ ਨੂੰ ਮਜ਼ਬੂਤ ਕਰਨ ਲਈ ਆਪਣੇ ਸਟਾਰ ਪ੍ਰਚਾਰਕਾਂ ਨੂੰ ਮੈਦਾਨ ਵਿੱਚ ਉਤਾਰਨਾ ਸ਼ੁਰੂ ਕਰ ਦਿੱਤਾ ਹੈ। ਹੇਮਾ ਮਾਲਿਨੀ ਨੇ ਸਵੇਰੇ 10:30 ਵਜੇ ਅੰਮ੍ਰਿਤਸਰ ਪਹੁੰਚਣਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਡਾ. ਜਗਮੋਹਨ ਸਿੰਘ ਰਾਜੂ ਤੇ ਕੁਮਾਰ ਅਮਿਤ ਦੇ ਪ੍ਰਚਾਰ ਲਈ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨਾ ਸੀ ਪਰ ਸਵੇਰੇ ਹੀ ਹੇਮਾ ਮਾਲਿਨੀ ਨੇ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ।

ਪ੍ਰੋਗਰਾਮ ਨੂੰ ਰੱਦ ਕਰਨ ਦਾ ਕਾਰਨ ਅਧਿਕਾਰਤ ਤੌਰ ‘ਤੇ ਨਹੀਂ ਦੱਸਿਆ ਗਿਆ ਪਰ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਰੋਸ ਇਸ ਦਾ ਇੱਕ ਵੱਡਾ ਕਾਰਨ ਹੈ। ਕਿਸਾਨ ਦਿਓਲ ਪਰਿਵਾਰ ਤੋਂ ਕਾਫੀ ਨਾਰਾਜ਼ ਹਨ। ਕਿਸਾਨ ਜਥੇਬੰਦੀਆਂ ਦਾ ਮੰਨਣਾ ਹੈ ਕਿ ਦਿਓਲ ਪਰਿਵਾਰ ਪੰਜਾਬ ਨਾਲ ਸਬੰਧਤ ਹੈ। ਸੰਨੀ ਦਿਓਲ ਖੁਦ ਵੀ ਪੰਜਾਬ ਤੋਂ ਸੰਸਦ ਮੈਂਬਰ ਹਨ ਪਰ ਸਮੁੱਚੇ ਕਿਸਾਨ ਅੰਦੋਲਨ ਦੌਰਾਨ ਉਸ ਨੇ ਕਿਸਾਨਾਂ ਦੇ ਹੱਕ ਵਿੱਚ ਇੱਕ ਵੀ ਗੱਲ ਨਹੀਂ ਕੀਤੀ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਵੀ ਦਿਓਲ ਪਰਿਵਾਰ ਨੂੰ ਘੇਰਨ ਦੀ ਚਰਚਾ ਸੀ।

ਹੇਮਾ ਮਾਲਿਨੀ ਤੋਂ ਇਲਾਵਾ ਸੁਖਮਿੰਦਰ ਪਿੰਟੂ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪ੍ਰਚਾਰ ਕਰਨ ਲਈ ਅੰਮ੍ਰਿਤਸਰ ਉੱਤਰੀ ਆ ਰਹੇ ਹਨ। ਐਤਵਾਰ ਨੂੰ ਪੰਜਾਬ ਵਿੱਚ ਉਨ੍ਹਾਂ ਦੀਆਂ ਤਿੰਨ ਰੈਲੀਆਂ ਹਨ। ਉਹ ਸ਼ਾਮ 5:30 ਵਜੇ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿਖੇ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਵਾਲੇ ਹਨ

LEAVE A REPLY

Please enter your comment!
Please enter your name here