*ਕਿਸਾਨ ਨੂੰ ਕਣਕ ਦੀ ਪੂਰੀ ਐਮ.ਐਸ.ਪੀ. ਮਿਲੇਗੀ-ਵਿਧਾਇਕ ਵਿਜੈ ਸਿੰਗਲਾ*

0
55

ਮਾਨਸਾ, 19 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼ ) : ਸਾਬਕਾ ਮੰਤਰੀ ਡਾ. ਵਿਜੈ ਸਿੰਗਲਾ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਪਸ਼ਟ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੀ ਐਮ.ਐਸ.ਪੀ ’ਤੇ ਫਸਲ ਦੇ ਖਰਾਬੇ ਦੇ ਮੱਦੇਨਜ਼ਰ ਲਗਾਈ ਕੀਮਤ ਕਟੌਤੀ ਦਾ ਕਿਸਾਨਾਂ ’ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਕਣਕ ਦੇ ਬਦਰੰਗ ਜਾਂ ਸੁੰਘੜੇ ਦਾਣਿਆਂ ਕਾਰਨ ਜ਼ੋ ਵੀ ਕੀਮਤ ਕਟੌਤੀ ਹੋਵੇਗੀ ਉਸਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕਿਸਾਨ ਨੂੰ 2125 ਰੁਪਏ ਦਾ ਸਰਕਾਰ ਵੱਲੋਂ ਐਲਾਣਿਆਂ ਘੱਟੋ ਘੱਟ ਭਾਅ ਮਿਲੇਗਾ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਕਿਸਾਨ ਨੂੰ ਪਹਿਲਾਂ ਤੋਂ ਕੀਮਤ ਕਟੌਤੀ ਨਾਲ ਅਦਾਇਗੀ ਮਿਲ ਗਈ ਹੋਈ ਤਾਂ ਵੀ ਉਸਦੇ ਖਾਤੇ ਵਿਚ ਵੀ ਕਟੌਤੀ ਕੀਤੀ ਰਕਮ ਭੇਜ਼ ਦਿੱਤੀ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੀਮਤ ਕਟੌਤੀ ਸਬੰਧੀ ਕਿਸੇ ਵੀ ਘਬਰਾਹਟ ਵਿਚ ਨਾ ਆਉਣ। ਉਨ੍ਹਾਂ ਕਿਹਾ ਕਿ ਕਿਸਾਨ ਸੁੱਕੀ ਅਤੇ ਸਾਫ ਕਣਕ ਮੰਡੀ ਵਿਚ ਲਿਆਉਣ। ਉਨ੍ਹਾਂ ਨੇ ਖਰੀਦ ਏਂਜਸੀਆਂ ਨੂੰ ਵੀ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਕੀਮਤ ਕਟੌਤੀ ਸਬੰਧੀ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਜੇਕਰ ਇਸ ਵਿਸ਼ੇ ਸਬੰਧੀ ਕਿਸੇ ਕਿਸਾਨ ਤੋਂ ਕੋਈ ਸ਼ਿਕਾਇਤ ਮਿਲੀ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵਿਧਾਇਕ ਵਿਜੈ ਸਿੰਗਲਾ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਸਰਕਾਰ ਦੀਆਂ ਏਂਜਸੀਆਂ ਵੱਲੋਂ ਖਰੀਦ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।    

NO COMMENTS