
ਬਰਨਾਲਾ 5 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਖੇਤੀਬਾੜੀ ਕਾਨੂੰਨ ਵਿਰੁੱਧ ਕਿਸਾਨ ਮੋਰਚੇ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਿਸਾਨ ਆਗੂ ਯਸ਼ਪਾਲ ਸਿੰਘ ਦਾ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਦੱਸ ਦਈਏ ਕਿ ਮਹਿਲ ਕਲਾਂ ਟੋਲ ਪਲਾਜ਼ਾ ਵਿਖੇ 68 ਸਾਲ ਦੀ ਉਮਰ ਦੇ ਜ਼ਿਲ੍ਹਾ ਸਕੱਤਰ ਯਸ਼ਪਾਲ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸੀ ਜਦੋਂ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ।
ਦੱਸ ਦਈਏ ਕਿ ਯਸ਼ਪਾਲ ਸਿੰਘ ਮਾਹਿਲ ਕਲਾਂ ‘ਚ ਲੰਬੇ ਸਮੇਂ ਤੋਂ ਦਲੀਤਾਂ ਖਿਲਾਫ ਆਵਾਜ਼ ਚੁੱਕ ਰਹੇ ਹਨ। ਉਨ੍ਹਾਂ ਦੀ ਅਚਾਨਕ ਮੌਤ ਨੇ ਲੋਕਾਂ ਦੇ ਸੰਘਰਸ਼ਾਂ ‘ਤੇ ਬਹੁਤ ਪ੍ਰਭਾਵ ਪਾਇਆ ਹੈ। ਕਿਸਾਨਾਂ ਵਿਚ ਰੋਸ਼, ਯਸ਼ਪਾਲ ਦੀ ਮ੍ਰਿਤਕ ਦੇਹ ਨੂੰ ਫਰਿੱਜ ‘ਚ ਗੁਰਦੁਆਰਾ ਸਾਹਿਬ ਵਿਚ ਪੈਲੇਸ ਆਰਟ ਵਿਚ ਹੀ ਰੱਖਿਆ ਗਿਆ ਹੈ। ਉਨ੍ਹਾਂ ਦਾ ਸੰਸਕਾਰ ਸਵੇਰੇ ਕੀਤਾ ਜਾਏਗਾ ਅਤੇ ਕਿਸਾਨ ਜਥੇਬੰਦੀਆਂ ਦੇ ਮੁੱਖ ਆਗੂ ਮਹਿਲ ਕਲਾਂ ਦੇਰ ਰਾਤ ਇਕੱਤਰ ਹੋਣਗੇ ਤੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਦੱਸ ਦਈਏ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਵਿਰੋਧ ਇੱਕ ਅਕਤੂਬਰ ਤੋਂ ਪੰਜਾਬ ‘ਚ ਕਿਸਾਨ ਵਲੋਂ ਜਥੇਬੰਦਿਆਂ ਵਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਦਾ ਰਹੇ ਹਨ। ਜਿਸ ਦੌਰਾਨ ਬਰਨਾਲਾ-ਲੁਧਿਆਣਾ ਹਾਈਵੇਅ ਦੇ ਮਹਿਲ ਕਲਾਂ ਟੋਲ ਪਲਾਜ਼ਾ ‘ਤੇ ਇੱਕ ਤਰੀਕ ਤੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸੇ ਪ੍ਰਦਰਸ਼ਨ ‘ਚ ਕਿਸਾਨਾਂ ਨੂੰ ਸੰਬੋਧਲ ਕਰਦਿਆਂ ਜਸਪਾਲ ਸਿੰਘ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ ਅਤੇ ਉਹ ਹੇਠ ਡਿੱਗ ਗਏ। ਜਿਸ ਤੋਂ ਬਾਅਦ ਕਿਸਾਨਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਐਲਾਨ ਦਿੱਤਾ।
ਯਸ਼ਪਾਲ ਸਿੰਘ ਮਹਿਲ ਕਲਾਂ ਰਿਟਾਇਰਡ ਅਧਿਆਪਕ ਸੀ ਅਤੇ ਉਸਦੀ ਪਤਨੀ ਵੀ ਸੇਵਾਮੁਕਤ ਅਧਿਆਪਕਾ ਸੀ। ਉਨ੍ਹਾਂ ਦੇ ਜਵਾਨ ਪੁੱਤਰ ਦੀ 6-7 ਸਾਲ ਪਹਿਲਾਂ ਹੀ ਮੌਤ ਹੋ ਗਈ ਸੀ, ਜਿਸ ਕਾਰਨ ਜਸਪਾਲ ਸਿੰਘ ਅਤੇ ਉਸਦੀ ਪਤਨੀ ਬੁਢਾਪੇ ਵਿੱਚ ਇੱਕ ਦੂਜੇ ਦਾ ਸਾਥ ਦੇ ਰਹੇ ਸੀ। ਜਸਪਾਲ ਸਿੰਘ ਨੇ ਸਾਰੀ ਉਮਰ ਸੰਘਰਸ਼ ਸੀਲ ਕਰਨ ਵਾਲੀਆਂ ਸੰਸਥਾਵਾਂ ਵਿੱਚ ਕੰਮ ਕੀਤਾ ਅਤੇ ਅੱਜ ਵੀ ਉਹ ਇਸ ਸੰਘਰਸ਼ ਸਦਕਾ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ।
