ਮਾਨਸਾ18 ਜਨਵਰੀ (ਸਾਰਾ ਯਹਾਂ/ਬੀਰਬਲ ਧਾਲੀਵਾਲ) ਨਰਮੇ ਦੀ ਖ਼ਰੀਦ ਨੂੰ ਲੈ ਕੇ ਅੱਜ ਕਿਸਾਨਾਂ ਵੱਲੋਂ ਮਾਨਸਾ ਦੇ ਓਵਰਬ੍ਰਿਜ ਤੇ ਜਾਮ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ ਨਰਮੇ ਦੀ ਖਰੀਦ ਘੱਟ ਰੇਟ ਤੇ ਹੋਣ ਸਬੰਧੀ ਜਾਣਕਾਰੀ ਦੇਣ ਦੇ ਲਈ ਆਏ ਸੀਸੀਆਈ ਅਧਿਕਾਰੀਆਂ ਦਾ ਕਿਸਾਨਾਂ ਨੇ ਘਿਰਾਓ ਕਰ ਕੇ ਧਰਨੇ ਦੇ ਵਿਚਕਾਰ ਹੀ ਬਿਠਾ ਲਿਆ ਅਤੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਨਰਮੇ ਦਾ ਪੂਰਾ ਰੇਟ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਸੀਸੀਆਈ ਅਧਿਕਾਰੀ ਦਾ ਘਿਰਾਓ ਜਾਰੀ ਰਹੇਗਾ ਮਾਨਸਾ ਦੀ ਅਨਾਜ ਮੰਡੀ ਦੇ ਵਿੱਚ ਨਰਮੇ ਦੀ ਖਰੀਦ ਘੱਟ ਰੇਟ ਤੇ ਹੋਣ ਦੇ ਰੋਸ ਵਜੋਂ ਅੱਜ ਕਿਸਾਨਾਂ ਵੱਲੋਂ ਮਾਨਸਾ ਦਾ ਸਿਰਸਾ ਹਾਈਵੇ ਰੋਡ ਉੱਪਰ ਓਵਰਬ੍ਰਿਜ ਜਾਮ ਕਰਕੇ ਨਾਅਰੇਬਾਜ਼ੀ ਕੀਤੀ ਗਈ ਇਸ ਮੌਕੇ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਸੀਸੀਆਈ ਦੇ ਅਧਿਕਾਰੀਆਂ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਡੀ ਸੀ ਮਾਨਸਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਜਿਸ ਉਪਰੰਤ ਸੀਸੀਆਈ ਦੇ ਅਧਿਕਾਰੀ ਪਹੁੰਚੇ ਤੇ ਕਿਸਾਨਾਂ ਵੱਲੋਂ ਸੀਸੀਆਈ ਦੇ ਅਧਿਕਾਰੀਆਂ ਨੂੰ ਧਰਨੇ ਦੇ ਵਿਚਕਾਰ ਹੀ ਘਿਰਾਓ ਕਰਕੇ ਬਿਠਾ ਲਿਆ ਗਿਆ।ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਅਤੇ ਜਗਸੀਰ ਸਿੰਘ ਨੇ ਕਿਹਾ ਕਿ ਮਾਨਸਾ ਦੇ ਵਿੱਚ 6 ਹਜ਼ਾਰ ਤੋਂ 65 ਸੌ ਰੁਪਏ ਤੱਕ ਨਰਮੇ ਦੀ ਖਰੀਦ ਕੀਤੀ ਜਾ ਰਹੀ ਹੈ ਜਦੋਂ ਕਿ ਨਾਲ ਲੱਗਦੇ ਸੂਬੇ ਹਰਿਆਣਾ ਦੇ ਵਿੱਚ ਐਲਨਾਬਾਦ ਸਰਸਾ ਆਦਿ ਸ਼ਹਿਰਾਂ ਵਿਚ ਪਚੱਨਵੇ ਸੌ ਰੁਪਏ ਤੱਕ ਨਰਮੇ ਦੀ ਖਰੀਦ ਹੋ ਰਹੀ ਹੈ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ ਜਦੋਂ ਕਿ ਮਾਨਸਾ ਦੇ ਵਿੱਚ ਤਿੰਨ ਪ੍ਰਾਈਵੇਟ ਕੰਪਨੀਆਂ ਹੀ ਕਿਸਾਨਾਂ ਦੀ ਲੁੱਟ ਕਰ ਰਹੀਆਂ ਹਨ ਅਤੇ ਸੀਸੀਆਈ ਅਧਿਕਾਰੀ ਚੁੱਪ ਹਨ ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਨਰਮੇ ਦਾ ਪੂਰਾ ਰੇਟ ਨਹੀਂ ਦਿੱਤਾ ਜਾਂਦਾ ਸੀਸੀਆਈ ਦੇ ਅਧਿਕਾਰੀਆਂ ਦਾ ਘਿਰਾਓ ਜਾਰੀ ਰਹੇਗਾ ।ਸੀਸੀਆਈ ਦੇ ਅਧਿਕਾਰੀ ਸ਼ੈਲੇਂਦਰ ਤਿਵਾੜੀ ਨੇ ਕਿਹਾ ਕਿ ਸੀਸੀਆਈ ਦੀਆਂ ਗਾਈਡ ਲਾਈਨਾਂ ਅਨੁਸਾਰ ਹੀ ਨਰਮੇ ਦੀ ਖਰੀਦ ਹੋ ਰਹੀ ਹੈ ਅਤੇ ਉਨ੍ਹਾਂ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ ਹੈ ਇਸ ਸੰਬੰਧੀ ਉਨ੍ਹਾਂ ਨੇ ਬਠਿੰਡਾ ਵਿਖੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਇਸ ਤੋਂ ਬਾਅਦ ਜੋ ਵੀ ਆਦੇਸ਼ ਜਾਰੀ ਹੋਣਗੇ ਕਿਸਾਨਾਂ ਨੂੰ ਦੱਸ ਦਿੱਤੇ ਜਾਣਗੇ ।ਇਸ ਮੌਕੇ ਪਹੁੰਚੇ ਡੀ ਐਸ ਪੀ ਗੋਬਿੰਦਰ ਸਿੰਘ ਅਤੇ ਡੀ ਐੱਸ ਪੀ ਸੰਜੀਵ ਗੋਇਲ ਅਤੇ ਸੀ ਸੀ ਆਈ ਦੇ ਅਧਿਕਾਰੀਆਂ ਨੇ ਨਰਮੇ ਦੀ ਖਰੀਦ ਸ਼ੁਰੂ ਕਰਵਾਈ ਜਿਸ ਤੋਂ ਬਾਅਦ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਨਾ ਸਮਾਪਤ ਕੀਤਾ ਗਿਆ।