ਕਿਸਾਨ ਲੀਡਰ ਚੜੂਨੀ ‘ਤੇ ਲੱਗੇ ਗੰਭੀਰ ਇਲਜ਼ਾਮ, ਜਾਂਚ ਲਈ ਕਮੇਟੀ ਕਾਇਮ, ਸੰਯੁਕਤ ਕਿਸਾਨ ਮੋਰਚਾ ਵੱਲੋਂ ਸਪਸ਼ਟੀਕਰਨ

0
52

ਨਵੀਂ ਦਿੱਲੀ 18, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਸੰਯੁਕਤ ਕਿਸਾਨ ਮੋਰਚਾ ਨੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਮੁਖੀ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਕਾਰਵਾਈ ਮਗਰੋਂ ਸੰਯੁਕਤ ਕਿਸਾਨ ਮੋਰਚੇ ਦਾ ਸਪਸ਼ਟੀਕਰਨ ਵੀ ਸਾਹਮਣੇ ਆਇਆ ਹੈ। ਇਸ ਵਿੱਚ ਗੁਰਨਾਮ ਸਿੰਘ ਚੜੂਨੀ ਬਾਰੇ ਦਿੱਤੇ ਕੁਝ ਨੁਕਤਿਆਂ ਨੂੰ ਸਪੱਸ਼ਟ ਕੀਤਾ ਗਿਆ ਹੈ।

ਸ਼ਪਸ਼ਟੀਕਰਨ ਵਿੱਚ ਕਿਹਾ ਗਿਆ ਹੈ ਕਿ ਸਯੁੰਕਤ ਕਿਸਾਨ ਮੋਰਚੇ ਦਾ ਚੜੂਨੀ ਵੱਲੋਂ ਸੱਦੀ “ਸਮੁੱਚੀ ਸਿਆਸੀ ਪਾਰਟੀਆਂ ਦੀ ਮੀਟਿੰਗ” ਨਾਲ ਕੋਈ ਸੰਬੰਧ ਨਹੀਂ। ਦੂਜਾ ਸਯੁੰਕਤ ਕਿਸਾਨ ਮੋਰਚਾ ਨੇ ਸਿਆਸੀ ਪਾਰਟੀਆਂ ਨਾਲ ਚੜੂਨੀ ਦੀਆਂ ਚੱਲ ਰਹੀਆਂ ਗਤੀਵਿਧੀਆਂ ਦਾ ਨੋਟਿਸ ਲੈਂਦਿਆਂ, ਕੱਲ੍ਹ ਮੋਰਚੇ ਦੀ ਮੀਟਿੰਗ ਵਿੱਚ ਵਿਚਾਰ ਤੋਂ ਬਾਅਦ ਕਮੇਟੀ ਬਣਾਈ ਹੈ ਜੋ ਇਸ ਮਾਮਲੇ ਦੀ ਜਾਂਚ ਕਰੇਗੀ ਤੇ ਆਪਣੀ ਰਿਪੋਰਟ 3 ਦਿਨਾਂ ਵਿੱਚ ਦੇਵੇਗੀ।

ਇਹ ਸਪਸ਼ਟੀਕਰਨ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨਪਾਲ, ਸ਼ਿਵ ਕੁਮਾਰ ਕੱਕਾ ਜੀ, ਜਗਜੀਤ ਸਿੰਘ ਡੱਲੇਵਾਲ, ਯੋਗਿੰਦਰ ਯਾਦਵ, ਬਲਬੀਰ ਸਿੰਘ ਰਾਜੇਵਾਲ ਤੇ ਹਨਨ ਮੌਲਾ ਵੱਲੋਂ ਜਾਰੀ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਚੜੂਨੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੁੱਖ 7 ਮੈਂਬਰੀ ਕਮੇਟੀ ਤੋਂ ਮੁਅੱਤਲ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ 19 ਜਨਵਰੀ ਨੂੰ ਕੇਂਦਰ ਸਰਕਾਰ ਨਾਲ ਮੁਲਾਕਾਤ ਤੋਂ ਵੀ ਬਾਹਰ ਰੱਖਿਆ ਜਾਵੇਗਾ।

Gurnam Singh Chadhuni Clarified On The Allegations Of Taking Rs 10 Crore,  Know What Will Be The Effect On The Farmers Protest? | Farmers Protest: ਆਖਰ  ਕਿਸਾਨ ਲੀਡਰ ਚੜੂਨੀ 'ਤੇ ਕਿਉਂ ਮੱਚਿਆ

ਦੱਸ ਦਈਏ ਕਿ ਚੜੂਨੀ ‘ਤੇ ਰਾਜਨੀਤਕ ਪਾਰਟੀਆਂ ਨਾਲ ਮੁਲਾਕਾਤ ਕਰਨ ਤੇ ਅੰਦੋਲਨ ਨਾਲ ਸਬੰਧਤ ਪ੍ਰੋਗਰਾਮ ਕਰਨ ਦਾ ਦੋਸ਼ ਲਾਇਆ ਗਿਆ ਹੈ। ਗੁਰਨਾਮ ਚੜੂਨੀ ‘ਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਮਿਲਣ ਦੇ ਵੀ ਇਲਜ਼ਾਮ ਹਨ।ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਮੁਖੀ ਗੁਰਨਾਮ ਸਿੰਘ ਚੜੂਨੀ ਵਿਰੁੱਧ ਲਾਏ ਇਲਜ਼ਾਮਾਂ ਦੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ। ਚੜੂਨੀ ਨੂੰ ਕਮੇਟੀ ਸਾਹਮਣੇ ਆਪਣਾ ਪੱਖ ਪੇਸ਼ ਕਰਨਾ ਪਏਗਾ। ਜਾਂਚ ਪੂਰੀ ਹੋਣ ਤੱਕ, ਚੜੂਨੀ ਯੂਨਾਈਟਿਡ ਕਿਸਾਨ ਮੋਰਚੇ ਦੀਆਂ ਅੰਦਰੂਨੀ ਮੀਟਿੰਗਾਂ ਤੇ ਕੇਂਦਰ ਸਰਕਾਰ ਨਾਲ ਬੈਠਕ ਤੋਂ ਵੀ ਬਾਹਰ ਰਹਿਣਗੇ।

CBSE 10th And 12th Exams 2021: Datesheet Issue Date, More Updates Including  Time, Read Details | ਸੀਬੀਐਸਈ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ 2021: ਡੇਟਸ਼ੀਟ  ਜਾਰੀ ਹੋਣ ਦੀ ਤਰੀਕ, ਸਮੇਂ ਸਮੇਤ ਹੋਰ ਤਾਜ਼ਾ

ਸੰਯੁਕਤ ਕਿਸਾਨ ਮੋਰਚੇ ਦਾ ਇਹ ਫੈਸਲਾ ਅਜਿਹੇ ਸਮੇਂ ਆਇਆ ਹੈ, ਜਦੋਂ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਖੇਤੀਬਾੜੀ ਕਾਨੂੰਨਾਂ ਨਾਲ ਜੁੜੇ ਮੁੱਦੇ ‘ਤੇ ਮਹੱਤਵਪੂਰਨ ਸੁਣਵਾਈ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ 19 ਜਨਵਰੀ ਨੂੰ ਕੇਂਦਰ ਸਰਕਾਰ ਤੇ ਕਿਸਾਨ ਨੇਤਾਵਾਂ ਦਰਮਿਆਨ ਇੱਕ ਬੈਠਕ ਹੋਣ ਵਾਲੀ ਹੈ। ਕਿਸਾਨ ਨੇਤਾਵਾਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਇੱਕ ਟਰੈਕਟਰ ਰੈਲੀ ਕੱਢਣ ਦਾ ਐਲਾਨ ਵੀ ਕੀਤਾ ਹੈ

LEAVE A REPLY

Please enter your comment!
Please enter your name here