ਕਿਸਾਨ ਸੰਘਰਸ਼ ਦੀ ਜਿੱਤ ਅਤੇ ਸਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਦਰਬਾਰ ਸਾਹਿਬ ਵਿਖੇ ਕੀਤੀ ਅਰਦਾਸ – ਬਸਪਾ

0
9

22,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਬਹੁਜਨ ਸਮਾਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅੱਜ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿੱਚ ਕਿਸਾਨ ਸੰਘਰਸ਼ ਦੀ ਜਿੱਤ ਅਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਪਾਰਟੀ ਦੇ ਵੱਡੀ ਗਿਣਤੀ ਵਿਚ ਵਰਕਰ ਸਮਰਥਕ ਹਾਜ਼ਿਰ ਹੋਏ। ਬਸਪਾ ਪੰਜਾਬ ਵਲੋਂ ਕਿਸਾਨਾਂ ਦੇ ਹਿਤ ਵਿਚ ਲਈ ਦੇਗ ਕਰਵਾਕੇ ਅਕਾਲਪੁਰਖ ਅੱਗੇ ਅਰਦਾਸ ਕੀਤੀ।ਇਸ ਮੌਕੇ ਪੰਜਾਬ ਪ੍ਰਧਾਨ ਸ ਗੜ੍ਹੀ ਨੇ ਕਿਹਾ ਕਿ ਕਿਸਾਨ ਸੰਘਰਸ਼ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ 26ਦਿਨਾਂ ਤੋਂ ਰਾਜਧਾਨੀ ਦਿੱਲੀ ਵਿਖੇ ਆਪਣਾ ਪੱਖ ਰੱਖਣ ਗਏ ਹੋਏ ਹਨ। ਲੇਕਿਨ ਕੇਂਦਰ ਦੀ ਭਾਜਪਾ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਰੇਂਗੀ। ਸਗੋਂ ਦੇਸ਼ ਦਾ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਅਖੌਤੀ ਪ੍ਰਧਾਨ ਸੇਵਕ ਭਗਵਾਂਕਾਰੀ ਤੇ ਸਰਮਾਏਦਾਰੀ ਨੀਤੀਆਂ ਦੀ ਪਾਲਣਾ ਪੋਸ਼ਣਾ ਹਿਤ ਕਿਸਾਨ ਸੰਘਰਸ਼ ਨਾਲ ਨਿੱਤ ਨਵੀਆਂ ਝੇਡਾਂ ਕਰ ਰਿਹਾ ਹੈ। ਤਾਜ਼ਾ ਸ਼ਰਾਰਤ ਵਿਚ ਪ੍ਰਧਾਨ ਮੰਤਰੀ ਮੋਦੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂਦੁਆਰਾ ਰਕਾਬ ਗੰਜ ਵਿਖੇ ਨਤਮਸਤਕ ਹੋਣ ਗਿਆ। ਬਸਪਾ ਦਾ ਮੰਨਣਾ ਹੈ ਕਿ ਗੁਰੂਆਂ ਨੂੰ ਨਤਮਸਤਕ ਹੋਣ ਗੁਰੂ ਘਰ ਕੋਈ ਵੀ ਜਾ ਸਕਦਾ ਹੈ, ਪ੍ਰੰਤੂ ਪ੍ਰਧਾਨ ਮੰਤਰੀ ਦੱਸੇ ਕਿ ਪਿਛਲੇ 8 ਸਾਲਾਂ ਦੀ ਸਰਕਾਰ ਵਿਚ ਕਿਸ ਇਤਹਾਸਿਕ ਦਿਹਾੜੇ ਮੌਕੇ ਦਿੱਲੀ ਵਿਖੇ ਨਤਮਸਤਕ ਹੋਣ ਗਏ। ਭਾਜਪਾ ਸਰਕਾਰ ਦੀ ਪਿਛਲੀ ਸ਼ਰਾਰਤ ਵਿਚ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਵਿਚ ਸਿੱਖ ਚੇਹਰਿਆਂ ਨਾਲ ਮੁਲਾਕਾਤ ਕਰਕੇ ਕਿਸਾਨ ਸੰਘਰਸ਼ ਨੂੰ ਛੋਟਾ ਕਰਨ ਦੀ ਕੋਝੀ ਹਰਕਤ ਕਰ ਰਿਹਾ ਸੀ। ਇਸ ਲੜੀ ਵਿਚ ਕਿਸਾਨ ਅੰਦੋਲਨ ਨੂੰ ਖਾਲਿਸਤਾਨ ਨਾਲ ਜੋੜਨਾ ਜਾਂ ਵਿਦੇਸ਼ੀ ਫੰਡਿੰਗ ਵਰਗੀਆਂ ਅਫਵਾਹਾਂ ਫੈਲਾਕੇ ਕੋਝੀਆਂ ਹਰਕਤਾਂ ਦਾ ਕਲਾ ਇਤਿਹਾਸ ਭਾਜਪਾ ਸਰਕਾਰ ਲਿਖ ਰਹੀ ਹੈ। ਜਦੋਂਕਿ ਪਿਛਲੇ ਚਾਰ ਮਹੀਨਿਆਂ ਕਿਸਾਨ ਪੰਜਾਬ ਹਰਿਆਣਾ ਅਤੇ ਅੱਜ ਪੂਰੇ ਦੇਸ਼ ਵਿਚ ਕਹਿਰ ਦੀਆ ਠੰਡੀਆਂ ਹੱਡ ਕੜਕਣ ਵਾਲੀਆਂ ਰਾਤਾਂ ਵਿੱਚ ਬਜ਼ੁਰਗਾਂ, ਔਰਤਾਂ ਤੇ ਬੱਚਿਆ ਸਮੇਤ ਸੰਘਰਸ਼ ਕਰ ਰਹੇ ਹਨ ਲੇਕਿਨ ਭਾਜਪਾ ਸਰਕਾਰ ਦੇਸ਼

LEAVE A REPLY

Please enter your comment!
Please enter your name here