*ਕੀ ਡਰੱਗ ਕੇਸ ਨਾਲ ਜੁੜਿਆ ਲੁਧਿਆਣਾ ਧਮਾਕੇ ਦਾ ਕੁਨੈਕਸ਼ਨ? CM ਚੰਨੀ ਬੋਲੇ, ਲੁਧਿਆਣਾ ‘ਅਦਾਲਤ ‘ਚ ਦਰਜ ਸੀ ਡਰੱਗ ਕੇਸ*

0
33

23,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਦੇ ਲੁਧਿਆਣਾ ਕੋਰਟ ਬਲਾਸਟ ਮਾਮਲੇ ‘ਚ ਸਿਆਸੀ ਬਿਆਨਬਾਜ਼ੀ ਦਾ ਦੌਰ ਲਗਾਤਾਰ ਜਾਰੀ ਹੈ। ਇਸ ਮਾਮਲੇ ਦੀ ਜਾਂਚ ਐਨਆਈਏ ਤੇ ਐਨਐਸਜੀ ਨੇ ਆਪਣੇ ਹੱਥਾਂ ਵਿੱਚ ਲੈ ਲਈ ਹੈ। ਹੱਤਿਆ ਤੇ ਵਿਸਫੋਟਕ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮਾਮਲੇ ਨੂੰ ਡਰੱਗਜ਼ ਮਾਮਲੇ ਨਾਲ ਜੋੜਿਆ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਸੀਂ ਡਰੱਗ ਮਾਫੀਆ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਇੱਕ ਕੇਸ ਮੁਹਾਲੀ ਅਦਾਲਤ ਵਿੱਚ ਦਰਜ ਸੀ ਪਰ ਲੁਧਿਆਣਾ ਦੀ ਅਦਾਲਤ ਵਿੱਚ ਧਮਾਕਾ ਹੋ ਗਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਦੋਵਾਂ ਵਿਚਕਾਰ ਕੋਈ ਸਬੰਧ ਹੈ। ਇਸ ਦੀ ਪੁਸ਼ਟੀ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਜਾਂਚ ਵਿੱਚ ਏਜੰਸੀਆਂ ਨੂੰ ਅਹਿਮ ਸੁਰਾਗ ਮਿਲੇ ਹਨ। ਮ੍ਰਿਤਕ ਵਿਅਕਤੀ ਦੇ ਹੱਥ ‘ਤੇ ‘ਖੰਡੇ’ ਦਾ ਨਿਸ਼ਾਨ ਹੈ ਪਰ ਅਜੇ ਤੱਕ ਮਰਨ ਵਾਲੇ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਨੇ ਵੀਰਵਾਰ ਨੂੰ ਇਹ ਵੀ ਕਿਹਾ ਸੀ ਕਿ ਸ਼ਾਇਦ ਧਮਾਕੇ ਵਿੱਚ ਮਾਰਿਆ ਗਿਆ ਵਿਅਕਤੀ ਹੀ ਦੋਸ਼ੀ ਹੋਵੇ। ਇਸ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਚੰਨੀ ਵੀ ਲੁਧਿਆਣਾ ‘ਚ ਧਮਾਕੇ ਵਾਲੀ ਥਾਂ ‘ਤੇ ਪਹੁੰਚੇ ਤੇ ਫਿਰ ਹਸਪਤਾਲ ਜਾ ਕੇ ਜ਼ਖਮੀਆਂ ਨੂੰ ਮਿਲੇ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਜਦੋਂ ਤੋਂ ਉਹ ਨਸ਼ੇ ਦੇ ਪਿੱਛੇ ਪਏ ਹਨ, ਓਦੋਂ ਤੋਂ ਹਮਲੇ ਹੋ ਰਹੇ ਹਨ।

LEAVE A REPLY

Please enter your comment!
Please enter your name here