*ਕੀ ਪੰਜਾਬ ‘ਚ ਕਾਂਗਰਸ ਲਈ ਰਣਨੀਤੀ ਬਣਾਉਣਗੇ Prashant Kishor? ਜਾਣੋ Sidhu ਨੇ ਕੀ ਕਿਹਾ..?*

0
88

06,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼):: ਪੰਜਾਬ ‘ਚ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਦੂਜੇ ਪਾਸੇ ਪੰਜਾਬ ਅੰਦਰ ਅੰਦਰੂਨੀ ਕਲੇਸ਼ ਦਾ ਸਾਹਮਣਾ ਕਰ ਰਹੀ ਕਾਂਗਰਸ ਪਿਛਲੀ ਵਾਰ ਵਾਂਗ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਤੋਂ ਮਦਦ ਲੈ ਸਕਦੀ ਹੈ। ਫਿਲਹਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਕੇਤ ਦਿੱਤਾ ਸੀ ਕਿ ਆਉਣ ਵਾਲੀਆਂ ਚੋਣਾਂ ‘ਚ ਪ੍ਰਸ਼ਾਂਤ ਕਿਸ਼ੋਰ ਤੋਂ ਮਦਦ ਲਈ ਜਾ ਸਕਦੀ ਹੈ। ਜਿਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਇਸ ਬਾਰੇ ਅੰਤਿਮ ਫੈਸਲਾ ਪਾਰਟੀ ਹਾਈਕਮਾਂਡ ਵੱਲੋਂ ਲਿਆ ਜਾਵੇਗਾ।

ਦਰਅਸਲ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਜ਼ਿਕਰ ਕੀਤਾ ਸੀ ਕਿ ਪੰਜਾਬ ਦੇ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪ੍ਰਸ਼ਾਂਤ ਕਿਸ਼ੋਰ ਦੀ ਮਦਦ ਲੈਣ ਦੀ ਸਲਾਹ ਦਿੱਤੀ ਸੀ। ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਸਿੱਧੂ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ‘ਜੇਕਰ ਮੁੱਖ ਮੰਤਰੀ ਉਨ੍ਹਾਂ ਨੂੰ ਨਿਯੁਕਤ ਕਰਨਾ ਚਾਹੁੰਦੇ ਹਨ ਤਾਂ ਇਸ ਦਾ ਫੈਸਲਾ ਪਾਰਟੀ ਹਾਈਕਮਾਂਡ ਵੱਲੋਂ ਕੀਤਾ ਜਾਵੇਗਾ।’

ਦੱਸ ਦੇਈਏ ਕਿ ਪੰਜਾਬ ਵਿੱਚ ਸਾਲ 2017 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ 117 ਚੋਂ 77 ਸੀਟਾਂ ਜਿੱਤੀਆਂ ਸੀ। ਜਿਸ ਦਾ ਸਿਹਰਾ ਕਾਂਗਰਸ ਨੇ IPAC ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੂੰ ਦਿੱਤਾ ਸੀ। ਇਸ ਦੇ ਨਾਲ ਹੀ ਇਸ ਸਾਲ ਮਾਰਚ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਸੀ ਕਿ ਪ੍ਰਸ਼ਾਂਤ ਕਿਸ਼ੋਰ ਉਨ੍ਹਾਂ ਦੇ ਪ੍ਰਮੁੱਖ ਸਲਾਹਕਾਰ ਵਜੋਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

ਫਿਲਹਾਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਤੰਬਰ ਵਿੱਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਕਾਂਗਰਸ ਪਾਰਟੀ ਛੱਡਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਹੈ। ਇਸ ਨਾਲ ਉਹ ਪੰਜਾਬ ਵਿੱਚ ਕਾਂਗਰਸ ਨੂੰ ਹਰਾਉਣ ਲਈ ਵੱਡੀਆਂ ਵਿਰੋਧੀ ਪਾਰਟੀਆਂ ਨਾਲ ਹੱਥ ਮਿਲਾਉਣ ਲਈ ਤਿਆਰ ਹਨ।

NO COMMENTS