*ਕੀ ਪੰਜਾਬ ਵਿੱਚ ਖਤਮ ਹੋ ਗਿਆ ਸਿੱਧੂ ਅਤੇ ਕੈਪਟਨ ਦਾ ਵਿਵਾਦ? ਜਾਣੋ ਇਸ ਸਵਾਲ ‘ਤੇ ਕੀ ਬੋਲੇ ਰਾਹੁਲ ਗਾਂਧੀ*

0
120

ਨਵੀਂ ਦਿੱਲੀ 23,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ):: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਰਟੀ ਦੀ ਪੰਜਾਬ ਇਕਾਈ ਨਾਲ ਸਬੰਧਤ ਵਿਵਾਦ ਸੁਲਝ ਗਿਆ ਹੈ। ਉਨ੍ਹਾਂ ਇਹ ਟਿੱਪਣੀ ਉਸ ਦਿਨ ਕੀਤੀ ਜਦੋਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਇਸ ਮੌਕੇ ਹਾਜ਼ਰ ਸੀ।

ਪੰਜਾਬ ਕਾਂਗਰਸ ਨਾਲ ਜੁੜੇ ਸਵਾਲ ‘ਤੇ ਰਾਹੁਲ ਗਾਂਧੀ ਨੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨੂੰ ਕਿਹਾ, “ਇਸ ਦਾ ਹੱਲ ਹੋ ਗਿਆ ਹੈ। ਤੁਸੀਂ ਵੇਖ ਸਕਦੇ ਹੋ।” ਸਿੱਧੂ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮਿਲੇ ਸੀ।

ਕਾਂਗਰਸ ਦੀ ਸੂਬਾ ਇਕਾਈ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਅਤੇ ਸੰਗਤ ਸਿੰਘ ਗਿਲਜੀਆਂ ਨੇ ਸਿੱਧੂ ਦੇ ਅਹੁਦਾ ਸੰਭਾਲਣ ਦੇ ਪ੍ਰੋਗਰਾਮ ਲਈ ਮੁੱਖ ਮੰਤਰੀ ਨੂੰ ਰਸਮੀ ਸੱਦਾ ਦਿੱਤਾ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਤਿਆਰ ਹੋਏ।

ਇਸ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਜਪੋਸ਼ੀ ਮੌਕੇ ਨਵਜੋਤ ਸਿੱਧੂ ਕਈ ਨਸੀਹਤਾਂ ਦਿੱਤੀਆਂ। ਇਸ ਮਗਰੋਂ ਸਿੱਧੂ ਨੇ ਵੀ ਜੋਸ਼ ਵਿੱਚ ਕਈ ਸਵਾਲ ਉਠਾਏ। ਅੱਜ ਦੋਵਾਂ ਲੀਡਰਾਂ ਦੀ ਤਕਰੀਰ ਵਿੱਚ ਵੀ ਟਕਰਾਅ ਨਜ਼ਰ ਆਇਆ।

ਪਿਛਲੇ ਕੁਝ ਸਮੇਂ ਤੋਂ ਸਿੱਧੂ ਅਤੇ ਅਮਰਿੰਦਰ ਦਾ ਟਕਰਾਅ ਚੱਲ ਰਿਹਾ ਹੈ। ਮੁੱਖ ਮੰਤਰੀ ਨੇ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਦਾ ਵੀ ਵਿਰੋਧ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਸਿੱਧੂ ਨੂੰ ਉਦੋਂ ਤੱਕ ਨਹੀਂ ਮਿਲਣਗੇ ਜਦੋਂ ਤੱਕ ਉਹ ਉਨ੍ਹਾਂ ਖਿਲਾਫ ਅਪਮਾਨਜਨਕ ਟਵੀਟ ਲਈ ਮੁਆਫੀ ਨਹੀਂ ਮੰਗਦੇ।

NO COMMENTS