ਚੰਡੀਗੜ੍ਹ (ਸਾਰਾ ਯਹਾਂ/ਬਿਊਰੋ ਨਿਊਜ਼ ):ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤੀ ਆਜ਼ਾਦੀ ਘੁਲਾਟੀਏ ਅਤੇ ਕ੍ਰਾਂਤੀਕਾਰੀ ਆਗੂ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ’ਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਸੰਧਵਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਨਾਂ ਉਸ ਇਨਕਲਾਬੀ ਲਹਿਰ ਦਾ ਸਮਾਨਾਰਥੀ ਹੈ, ਜਿਸ ਨੇ ਭਾਰਤ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਪਾਇਆ ਹੈ। ਸ਼ਹੀਦ ਭਗਤ ਸਿੰਘ ਨੂੰ ਅੰਗਰੇਜ਼ ਹਕੂਮਤ ਵਿਰੁੱਧ ਡਟਣ ਲਈ ਉਨ੍ਹਾਂ ਦੀ ਦਲੇਰੀ ਅਤੇ ਜਜ਼ਬੇ ਲਈ ਹਮੇਸ਼ਾਂ ਕੀਤਾ ਰੱਖਿਆ ਜਾਂਦਾ ਹੈ। ਉਨ੍ਹਾਂ ਨੇ ਆਪਣੇ ਵਿਚਾਰਾਂ ਅਤੇ ਮਹਾਨ ਕੁਰਬਾਨੀ ਰਾਹੀਂ ਭਾਰਤੀ ਸੁਤੰਤਰਤਾ ਸੰਗਰਾਮ ਨੂੰ ਇੱਕ ਨਵੀਂ ਦਿਸ਼ਾ ਦਿੱਤੀ।