*ਕੁਸ਼ਟ ਰੋਗੀਆਂ ਦੇ ਇਲਾਜ਼ ਅਤੇ ਉਨ੍ਹਾਂ ਨਾਲ ਭੇਦਭਾਵ ਨਾ ਕਰਨ ਸਬੰਧੀ ਸਹੁੰ ਚੁੱਕੀ*

0
25

ਮਾਨਸਾ 31 ਜਨਵਰੀ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਦਫਤਰ ਸਿਵਲ ਸਰਜਨ ਮਾਨਸਾ ਵਿਖੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਮਹਾਤਮਾਂ ਗਾਂਧੀ ਜੀ ਦੇ ਬਲੀਦਾਨ ਦਿਵਸ ਅਤੇ ਵਿਸ਼ਵ ਕੁਸ਼ਟ ਦਿਵਸ ਮੌਕੇ ਦਫਤਰ ਦੇ ਸਾਰੇ ਅਧਿਕਾਰੀਆਂ -ਕਰਮਚਾਰੀਆਂ ਨੇ ਕੁਸ਼ਟ ਰੋਗੀਆਂ ਦੇ ਇਲਾਜ ਅਤੇ ਉਨ੍ਹਾਂ ਨਾਲ ਕਿਸੇ ਵੀ ਤਰਾਂ ਦਾ ਭੇਦਭਾਵ ਨਾ ਕਰਨ ਸਬੰਧੀ ਸਹੁੰ ਚੁੱਕੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਡਾ ਰਣਜੀਤ ਸਿੰਘ ਰਾਏ ਨੇ ਕਿਹਾ ਕਿ ਕੁਸ਼ਟ ਰੋਗ ਇਲਾਜਯੋਗ ਹੈ ਅਤੇ ਜੇਕਰ ਸਾਡੇ ਆਸ ਪਾਸ ਕੋਈ ਕੁਸ਼ਟ ਰੋਗੀ ਹੈ ਤਾਂ ਉਸਨੂੰ ਤੁਰੰਤ ਨਜਦੀਕੀ ਸਿਹਤ ਕੇਂਦਰ ਵਿੱਚ ਲਿਜਾ ਕੇ ਉਸਦਾ ਇਲਾਜ ਕਰਾਉਣਾ ਚਾਹੀਦਾ ਹੈ ਜੋ ਕਿ ਸਾਰੀਆਂ ਸਰਕਾਰੀ ਸੰਸਥਾਵਾਂ ਵਿੱਚ ਪੂਰੀ ਤਰਾਂ ਮੁਫਤ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਕੁਸ਼ਟ ਰੋਗੀਆਂ ਨਾਲ ਬੈਠਣ, ਖਾਣ ਪੀਣ, ਘੁੰਮਣ ਫਿਰਨ ਆਦਿ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਹੀਂ ਕਰਨਾ ਚਾਹੀਦਾ ਅਤੇ ਇੱਕ ਨਰੋਏ ਸਮਾਜ ਦੀ ਸਿਰਜਣਾ ਲਈ ਕੁਸ਼ਟ ਰੋਗੀਆਂ ਨਾਲ ਬਗੈਰ ਕਿਸੇ ਸਮਾਜਿਕ ਭੇਦਭਾਵ ਦੇ ਉਨ੍ਹਾਂ ਨੂੰ ਮਿਲਣ ਵਾਲੀਆਂ ਮੁਫ਼ਤ ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕਰਕੇ ਉਨ੍ਹਾਂ ਦਾ ਇਲਾਜ ਕਰਵਾਉਣ ਵਿੱਚ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਭਾਰਤ ਦੇਸ਼ ਨੂੰ ਕੁਸ਼ਟ ਮੁਕਤ ਕਰਨ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ।
ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਡਾ. ਕੰਵਲਪ੍ਰੀਤ ਕੌਰ ਬਰਾੜ ਜਿਲ੍ਹਾ ਟੀਕਾਕਰਨ ਅਫਸਰ, ਅਵਤਾਰ ਸਿੰਘ ਜਿਲ੍ਹਾ ਪ੍ਰੋਗਰਾਮ ਮੈਨੇਜਰ, ਪ੍ਰਤਾਪ ਸਿੰਘ ਸੀਨੀਅਰ ਸਹਾਇਕ, ਸੰਦੀਪ ਸਿੰਘ ਸੀਨੀਅਰ ਸਹਾਇਕ, ਜਗਦੇਵ ਸਿੰਘ ਆਸ਼ਾ ਕਮਿਊਨਿਟੀ ਮੋਬਿਲਾਇਜ਼ਰ, ਸੰਤੋਸ਼ ਭਾਰਤੀ ਜਿਲ੍ਹਾ ਐਪੀਡਿਮਾਲੋਜਿਸਟ, ਰਾਜਵੀਰ ਕੌਰ ਜਿਲ੍ਹਾ ਬੀ.ਸੀ.ਸੀ. ਕੋਅਰਡੀਨੇਟਰ, ਮੀਨਾਕਸ਼ੀ, ਦੀਪ ਸ਼ਿਖਾ, ਸ਼ਰਨਜੀਤ ਕੌਰ, ਵਿਸ਼ਾਲ ਕੁਮਾਰ, ਦੀਪ ਗੋਇਲ, ਵਿਸ਼ਵ ਸਿੰਗਲਾ, ਰਵਿੰਦਰ ਕੁਮਾਰ, ਵਰਿੰਦਰ ਮਹਿਤਾ ਅਤੇ ਗਿਰਧਾਰੀ ਲਾਲ ਹਾਜਰ ਸਨ।

NO COMMENTS