ਫਗਵਾੜਾ 21 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ)ਸ਼ਿਵ ਕੋੜਾ) ਭਾਜਪਾ ਦੇ ਸੀਨੀਅਰ ਆਗੂ ਅਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਦੱਸਿਆ ਕਿ ਮਾਨਯੋਗ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਫਗਵਾੜਾ ਦੇ ਨੈਸ਼ਨਲ ਹਾਈਵੇ ਤੇ ਨੁਕਸਦਾਰ ਲਾਈਟਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਜੀ.ਟੀ.ਰੋਡ ਦੇ ਦੋਵੇਂ ਪਾਸੇ ਸਰਵਿਸ ਲੇਨ ’ਤੇ ਵੀ ਪੈਚ ਵਰਕ ਦਾ ਕੰਮ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਉਹ ਦਿੱਲੀ ਵਿਖੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੇ ਸਨ ਅਤੇ ਫਗਵਾੜਾ ਵਾਸੀਆਂ ਨੂੰ ਹਾਈਵੇ ਦੀਆਂ ਖਰਾਬ ਲਾਈਟਾਂ ਅਤੇ ਸਰਵਿਸ ਲੇਨਾਂ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਸੀ। ਜਿਸ ਤੋਂ ਬਾਅਦ ਉਹਨਾਂ ਨੇ ਐਨ.ਐਚ.ਏੇ.ਆਈ. ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ ਅਤੇ ਹੁਣ ਇਹ ਜਰੂਰੀ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਈਪਾਸ ਰੋਡ ਨੂੰ ਹੁਸ਼ਿਆਰਪੁਰ ਨਾਲ ਜੋੜਨ ਵਾਲੀ ਸੜਕ ਨੂੰ ਚਹੁੰ-ਮਾਰਗੀ ਕਰਨ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ ਅਤੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦੇ ਨਿਰਦੇਸ਼ ਮੁਤਾਬਿਕ ਫਗਵਾੜਾ ਜੰਕਸ਼ਨ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਕੰਮ ਵੀ ਜੰਗੀ ਪੱਧਰ ’ਤੇ ਚੱਲ ਰਿਹਾ ਹੈ।