ਕੇਂਦਰੀ ਸਰਕਾਰ ਨਾਲ ਮੀਟਿੰਗ ਲਈ ਦਿੱਲੀ ਜਾਣਗੇ ਕਿਸਾਨ ਲੀਡਰ, ਚੰਡੀਗੜ੍ਹ ‘ਚ ਵਿਚਾਰ-ਚਰਚਾ ਕਰਨ ਮਗਰੋਂ ਐਲਾਨ

0
18

ਚੰਡੀਗੜ੍ਹ 12 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਦਿੱਲੀ ਵਿੱਚ ਭਲਕੇ 13 ਨਵੰਬਰ ਨੂੰ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਜਥੇਬੰਦੀਆਂ ਨੇ ਇਹ‌ ਫੈਸਲਾ ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ ‘ਚ ਕੀਤੀ ਗਈ ਮੀਟਿੰਗ ਵਿੱਚ ਲਿਆ।

ਇਸ ਦੌਰਾਨ ਕਿਸਾਨ ਲੀਡਰ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਹੋਣ ਵਾਲੀ ਮੀਟਿੰਗ ‘ਚ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਾਲ ਗੱਡੀਆਂ ਨੂੰ ਮੁੜ ਚਲਾਉਣ ਲਈ ਕਿਹਾ ਜਾਵੇਗਾ। ਉਨ੍ਹਾਂ ਕਿਹਾ ਇਹ ਮੁੱਦਾ ਇੱਕ ਮੀਟਿੰਗ ‘ਚ ਹੱਲ ਨਹੀਂ ਕੀਤਾ ਜਾ ਸਕਦਾ।

ਮੰਤਰੀਆਂ ਨੂੰ ਦੱਸਿਆ ਜਾਵੇਗਾ ਕਿ ਕਾਨੂੰਨਾਂ ‘ਚ ਕਿਹੜੀਆਂ ਕਮੀਆਂ ਹਨ। ਕੱਲ੍ਹ ਹੋਣ ਵਾਲੀ ਮੀਟਿੰਗ ਦੇ ਵਿਚਾਰ-ਵਟਾਂਦਰੇ ਲਈ 18 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਦੀਵਾਲੀ ‘ਤੇ ਮਸ਼ਾਲਾਂ ਜਗਾਈਆਂ ਜਾਣਗੀਆਂ। ਦਿੱਲੀ ਵੱਲ ਰੋਸ ਮਾਰਚ ਕੱਢਿਆ ਜਾਵੇਗਾ, ਪਰ ਜੇਕਰ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਗਿਆ ਤਾਂ ਉਹ ਵਿਰੋਧ ਹੋਰ ਵੀ ਤੇਜ਼ ਕਰਨਗੇ।

LEAVE A REPLY

Please enter your comment!
Please enter your name here