ਕੇਂਦਰ ਦੇ ਕਿਸਾਨ ਵਿਰੋਧੀ ਰਵੱਈਏ ਕਾਰਨ ਕਿਸਾਨਾਂ ਸਮੇਤ ਹੋਰ ਵਰਗਾਂ ਦੀਆਂ ਮੁਸ਼ਕਲਾਂ ਵਿੱਚ ਭਾਰੀ ਵਾਧਾ ਹੋਇਆ : ਬਿਕਰਮ ਸਿੰਘ ਮੋਫ਼ਰ

0
21

ਮਾਨਸਾ, ,2 ਨਵੰਬਰ (ਸਾਰਾ ਯਹਾ /ਹੀਰਾ ਸਿੰਘ ਮਿੱਤਲ)ਕੇਂਦਰ ਦੇ ਕਿਸਾਨ ਵਿਰੋਧੀ ਰਵੱਈਏ ਕਾਰਨ ਮਾਲ ਗੱਡੀਆਂ ਨਾ ਚੱਲਣ ਕਾਰਨ ਲੋਕਾਂ ਅਤੇ ਆਪਣੇ ਹੱਕਾਂ ਲਈ ਜੂਝ ਰਹੇ ਕਿਸਾਨਾਂ ਸਮੇਤ ਹੋਰ ਵਰਗਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋਇਆ ਹੈ। ਕੋਲੇ ਦੀ ਸਪਲਾਈ ਨਾ ਹੋਣ ਕਾਰਨ ਜਿੱਥੇ ਬਿਜਲੀ ਸੰਕਟ ਪੈਦਾ ਹੋਣ ਦੀ ਸੰਭਾਵਨਾ ਹੈ, ਉਥੇ ਸੂਬੇ ਵਿਚ ਬਾਰਦਾਨੇ ਦੀ ਕਮੀ ਕਾਰਨ ਵੀ ਝੋਨੇ ਦੀ ਖ਼ਰੀਦ ਪ੍ਰਭਾਵਿਤ ਹੋਣ ਲੱਗੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ 22.05 ਕਰੋੜ ਬੋਰੀਆਂ ਮਾਲ ਗੱਡੀਆਂ ਨਾ ਚੱਲਣ ਕਾਰਨ ਦਿੱਲੀ ਅਤੇ ਮੁਰਾਦਾਬਾਦ ਵਿਖੇ ਪਈਆਂ ਹਨ ਤੇ ਪੰਜਾਬ ਦਾ ਕਿਸਾਨ ਕੇਂਦਰ ਦੇ ਮਾੜੇ ਰਵੱਈਏ ਕਾਰਨ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹੈ। ਇਸ ਦੇ ਨਾਲ ਹੀ ਕੱਚਾ ਮਾਲ ਨਾ ਆਉਣ ਕਾਰਨ ਸਨਅਤੀ ਖੇਤਰ ਵੀ ਪ੍ਰਭਾਵਿਤ ਹੋ ਰਿਹਾ ਹੈ ਤੇ ਸੂਬੇ ਵਿੱਚ ਆਰਥਿਕ ਸੰਕਟ ਹੋਰ ਗੰਭੀਰ ਹੋਣ ਦਾ ਖ਼ਦਸ਼ਾ ਵੀ ਬਣ ਗਿਆ ਹੈ।
ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਸ੍ਰੀ ਬਿਕਰਮ ਮੋਫ਼ਰ ਨੇ ਕਿਹਾ ਕਿ ਕੇਂਦਰ ਦੇ ਰਵੱਈਏ ਕਾਰਨ ਬਾਰਦਾਨਾ ਪੰਜਾਬ ਨਹੀਂ ਪੁੱਜ ਰਿਹਾ ਹੈ ਤੇ ਕਿਸਾਨ ਖੱਜਲ ਖੁਆਰ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਖਾਦ ਦੀ ਸਪਲਾਈ ਵੀ ਮਾਲ ਗੱਡੀਆਂ ‘ਤੇ ਨਿਰਭਰ ਹੋਣ ਕਾਰਨ, ਯੂਰੀਆ ਅਤੇ ਡੀਏਪੀ ਦਾ ਸੰਕਟ ਬਣਨ ਦੇ ਆਸਾਰ ਬਣ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਜ਼ਰੂਰੀ ਵਸਤਾਂ ਦੀ ਢੋਆ-ਢੁਆਈ ਲਈ ਰੇਲਵੇ ਟ੍ਰੈਕ ਖਾਲੀ ਕਰਨ ਤੋਂ ਬਾਅਦ ਕੇਂਦਰ ਵੱਲੋਂ ਰੇਲਵੇ ਟ੍ਰੈਕਾਂ ਦੀ ਸੁਰੱਖਿਆ ਦੀ ਸ਼ਰਤ ਲਾ ਕੇ ਮਾਲ ਗੱਡੀਆਂ ਦੀ ਪੰਜਾਬ ‘ਚ ਆਵਾਜਾਈ ਰੋਕ ਦਿੱਤੀ ਗਈ ਹੈ, ਜਿਸ ਦਾ ਖਮਿਆਜ਼ਾ ਕਿਸਾਨਾਂ, ਵਪਾਰੀਆਂ, ਸਨਅਤਕਾਰਾਂ ਅਤੇ ਹੋਰ ਰੇਲ ਟ੍ਰਾਂਸਪੋਰਟ ਨਾਲ ਜੁੜੇ ਵਰਗਾਂ ਨੂੰ ਭੁਗਤਣਾ ਪੈ ਰਿਹਾ ਹੈ।

LEAVE A REPLY

Please enter your comment!
Please enter your name here