ਕੇਂਦਰ ਦੇ ਰਵੱਈਏ ‘ਚ ਆਈ ਨਰਮੀ, ਅਮਿਤ ਸ਼ਾਹ ਦਾ ਵੱਡਾ ਐਲਾਨ, ਸਰਕਾਰ ਕਿਸਾਨਾਂ ਦੀਆਂ ਮੰਗਾਂ ‘ਤੇ ਚਰਚਾ ਲਈ ਤਿਆਰ

0
121

ਨਵੀਂ ਦਿੱਲੀ 28 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ):ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਰੋਹ ਅੱਗੇ ਕੇਂਦਰ ਸਰਕਾਰ ਝੁਕਦੀ ਨਜ਼ਰ ਆ ਰਹੀ ਹੈ। ਇਸ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਆਇਆ ਹੈ। ਅਮਿਤ ਸ਼ਾਹ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੇਂਦਰ ਉਨ੍ਹਾਂ ਦੀ ਹਰ ਮੰਗ ਅਤੇ ਸਮੱਸਿਆ ‘ਤੇ ਵਿਚਾਰ ਵਟਾਂਦਰਾ ਕਰਨ ਲਈ ਤਿਆਰ ਹੈ।

ਅਮਿਤ ਸ਼ਾਹ ਨੇ ਕਿਹਾ ਦਿੱਲੀ-ਹਰਿਆਣਾ ਬਾਰਡਰ ਤੇ ਜੋ ਕਿਸਾਨ ਭਰਾ ਆਪਣਾ ਅੰਦੋਲਨ ਕਰ ਰਹੇ ਹਨ ਉਨ੍ਹਾਂ ਨੂੰ ਅਪੀਲ ਹੈ ਕਿ ਭਾਰਤ ਸਰਕਾਰ ਤੁਹਾਡੇ ਨਾਲ ਚਰਚਾ ਕਰਨ ਲਈ ਤਿਆਰ ਹੈ। ਤਿੰਨ ਦਸੰਬਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨੇ ਗੱਲਬਾਤ ਲਈ ਬੁਲਾਇਆ ਹੈ। ਕਿਸਾਨ ਭਰਾ ਐਨੀ ਠੰਡ ‘ਚ ਟਰੈਕਟਰ-ਟਰਾਲੀਆਂ ਸਮੇਤ ਬੈਠੇ ਹੋਏ ਹਨ।

ਸ਼ਾਹ ਨੇ ਕਿਹਾ ਹਾਨੂੰ ਇਕ ਮਿੱਥੇ ਸਥਾਨ ‘ਤੇ ਸ਼ਿਫਟ ਕਰਨ ਲਈ ਤਿਆਰ ਹੈ। ਤੁਸੀਂ ਉੱਥੇ ਜਾਉ, ਆਪਣਾ ਮੰਚ ਵੀ ਲਾ ਸਕਦੇ ਹੋ। ਟੌਇਲਟਸ ਦਾ ਪ੍ਰਬੰਧ ਹੈ, ਪਾਣੀ ਦਾ ਪ੍ਰਬੰਧ ਹੈ ਤੇ ਸੁਰੱਖਿਆ ਦਾ ਵੀ ਵਿਸ਼ੇਸ਼ ਪ੍ਰਬੰਧ ਦਿੱਤਾ ਗਿਆ ਹੈ। ਜੇਕਰ ਕਿਸਾਨ ਸੜਕਾਂ ਦੀ ਥਾਂ ‘ਤੇ ਨਿਸਚਿਤ ਥਾਂ ‘ਤੇ ਧਰਨਾ ਪ੍ਰਦਰਸ਼ਨ ਕਰਨਗੇ ਤਾਂ ਉਹ ਕਿਸਾਨਾਂ ਲਈ ਵੀ ਠੀਕ ਰਹੇਗਾ ਤੇ ਆਵਾਜਾਈ ਕਰ ਰਹੀ ਆਮ ਜਨਤੀ ਲਈ ਵੀ ਪਰੇਸ਼ਾਨੀ ਘੱਟ ਹੋਵੇਗੀ।

ਉਨ੍ਹਾਂ ਕਿਹਾ ਜੇਕਰ ਕਿਸਾਨ ਜਥੇਬੰਦੀਆਂ ਚਾਹੁੰਦੀਆਂ ਹਨ ਕਿ ਭਾਰਤ ਸਰਕਾਰ ਜਲਦ ਗੱਲਬਾਤ ਕਰੇ, ਤਿੰਨ ਤਾਰੀਖ ਤੋਂ ਵੀ ਪਹਿਲਾਂ ਗੱਲਬਾਤ ਕਰੇ ਤਾਂ ਨਿਸਚਿਤ ਜਗ੍ਹਾ ‘ਤੇ ਸ਼ਿਫਟ ਹੋ ਜਾਣ ਤਾਂ ਉਸ ਦੇ ਦੂਜੇ ਦਿਨ ਹੀ ਭਾਰਤ ਸਰਕਾਰ ਗੱਲਬਾਤ ਕਰੇਗੀ। ਉਨ੍ਹਾਂ ਵਾਰ-ਵਾਰ ਅਪੀਲ ਕੀਤੀ ਕਿ ਕਿਸਾਨ ਮਿੱਥੇ ਸਥਾਨ ‘ਤੇ ਲੋਕਤੰਤਰਿਕ ਤਰੀਕੇ ਨਾਲ ਆਪਣਾ ਧਰਨਾ ਪ੍ਰਦਰਸ਼ਨ ਜਾਰੀ ਰੱਖ ਸਕਦੇ ਹਨ।

LEAVE A REPLY

Please enter your comment!
Please enter your name here