
ਚੰਡੀਗੜ੍ਹ: 5,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) ਅੱਜ ਕਿਸਾਨ ਲੀਡਰਾਂ ਦੀ ਕੇਂਦਰ ਨਾਲ ਖੇਤੀ ਕਾਨੂੰਨਾਂ ਬਾਰੇ ਪੰਜਵੇਂ ਦੌਰ ਦੀ ਬੈਠਕ ਹੈ। ਗੱਲਬਾਤ ਕਰਨ ਲਈ ਕਿਸਾਨ ਆਗੂ ਵਿਗਿਆਨ ਭਵਨ ਪਹੁੰਚ ਗਏ ਹਨ।
ਉਨ੍ਹਾਂ ਅੱਜ ਕੇਂਦਰ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਇਹ ਸਪਸ਼ਟ ਕੀਤਾ ਕਿ ਜੇ ਸਰਕਾਰ 3 ਖੇਤੀ ਕਨੂੰਨਾਂ ਨੂੰ ਰੱਦ ਕਰਨ ਲਈ ਮੰਨਦੀ ਹੈ ਤਾਂ ਠੀਕ ਹੈ, ਨਹੀਂ ਤਾਂ ਕਿਸਾਨ ਆਗੂ ਮੀਟਿੰਗ ਤੋਂ ਉੱਠ ਕੇ ਆ ਜਾਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ 3 ਖੇਤੀ ਕਾਨੂੰਨਾਂ ਦੇ ਕਿਸਾਨਾਂ ਨੂੰ ਕੀ ਨੁਕਸਾਨ ਹਨ ਇਸ ਬਾਰੇ ਉਹ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਦੱਸ ਚੁੱਕੇ ਹਨ ਤੇ ਅੱਜ ਦੀ ਮੀਟਿੰਗ ‘ਚ ਉਹ ਸਿਰਫ ਰੱਦ ਕਰਨ ਦੀ ਮੰਗ ਨੂੰ ਲੈ ਕੇ ਆਏ ਹਨ।
