ਕੇਂਦਰ ਬਿਨ•ਾਂ ਭੇਦਭਾਵ ਸੂਬਿਆਂ ਦੀ ਮਦਦ ਕਰਨ ਦਾ ਆਪਣਾ ਸੰਵਿਧਾਨਕ ਫਰਜ ਪੂਰਾ ਕਰੇ-ਮਨਪ੍ਰੀਤ ਸਿੰਘ ਬਾਦਲ

0
17

ਚੰਡੀਗੜ•/ਬੰਠਿਡਾ, 1 ਮਈ  (ਸਾਰਾ ਯਹਾ,ਬਲਜੀਤ ਸ਼ਰਮਾ) : ਅੱਜ ਕੌਮਾਂਤਰੀ ਮਜਦੂਰ ਦਿਵਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਦੇਸ਼ ਨਿਰਮਾਣ ਵਿਚ ਅਹਿਮ ਭੁਮਿਕਾ ਨਿਭਾਉਣ ਵਾਲੇ ਸਾਡੇ ਕਾਮਿਆਂ ਦੇ ਯੋਗਦਾਨ ਨੂੰ ਨਮਨ ਕਰਦਿਆਂ ਇੱਥੇ ਪੰਚਾਇਤ ਭਵਨ ਵਿਖੇ ਤਿਰੰਗਾ ਲਹਿਰਾ ਕੇ ਕੇਂਦਰ ਸਰਕਾਰ ਤੱਕ ਪੰਜਾਬ ਦੀਆਂ ਹੱਕਾਂ ਮੰਗਾਂ ਦੀ ਅਵਾਜ਼ ਬੁਲੰਦ ਕੀਤੀ।
ਸ: ਮਨਪ੍ਰੀਤ ਸਿੰਘ ਬਾਦਲ ਨੇ ਇਸ ਮੌਕੇ ਕਿਹਾ ਕਿ ਅੱਜ  ਸਾਡਾ ਮੁਲਕ ਤਰੱਕੀ ਦੇ ਜਿਸ ਮੁਕਾਮ ਤੇ ਹੈ ਉਸ ਵਿਚ ਸਾਡੇ ਕਿਰਤੀਆਂ ਦਾ ਅਹਿਮ ਯੋਗਦਾਨ ਹੈ। ਦੇਸ਼ ਦੀ ਉਨੱਤੀ ਦੀ ਇਬਾਰਤ ਇੰਨ•ਾਂ ਕਾਮਿਆਂ ਦੀ ਮਿਹਨਤ ਦੇ ਪਸੀਨੇ ਨਾਲ ਲਿਖੀ ਗਈ ਹੈ। ਉਨ•ਾਂ ਨੇ ਕਿਹਾ ਕਿ ਇਸ ਦਿਨ ਸਾਰਾ ਮੁਲਕ ਆਪਣੇ ਕਿਰਤੀਆਂ ਨੂੰ ਸਲਾਮ ਕਰਦਾ ਹੈ। ਉਨ•ਾਂ ਨੇ ਕਿਹਾ ਅੱਜ ਜਦ ਅਸੀਂ ਕਰੋਨਾ ਦੀ ਮਹਾਮਾਰੀ ਨਾਲ ਜੂਝ ਰਹੇ ਹਾਂ ਤਾਂ ਸਾਡੇ ਕਾਮਿਆਂ ਦਾ ਸਮਾਜ ਪ੍ਰਤੀ ਯੋਗਦਾਨ ਹੁਣ ਹੋਰ ਵੀ ਵਧੇਰੇ ਪ੍ਰਤੱਖ ਹੋਕੇ ਸਮਾਜ ਦੇ ਸਾਹਮਣੇ ਆਇਆ ਹੈ।
ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਮੁੜ ਦੁਹਰਾਇਆ ਕਿ ਕੇਂਦਰ ਸਰਕਾਰ ਤੋਂ ਕੋਵਿਡ 19 ਬਿਮਾਰੀ ਦੇ ਟਾਕਰੇ ਲਈ ਸਿੱਧੇ ਤੌਰ ਤੇ ਪੰਜਾਬ ਨੂੰ ਕੇਵਲ 71 ਕਰੋੜ ਰੁਪਏ ਦੀ ਮਦਦ ਹੀ ਮਿਲੀ ਹੈ ਜਦ ਕਿ ਹੋਰ ਜ਼ੋ ਰਕਮਾਂ ਪ੍ਰਾਪਤ ਹੋਈਆਂ ਹਨ ਉਹ ਪੰਜਾਬ ਰਾਜ ਦਾ ਆਪਣਾ ਹੱਕ ਸੀ ਜੋ ਕੇਂਦਰ ਵੱਲ ਬਕਾਇਆ ਸੀ ਅਤੇ ਇਹ ਰਕਮਾਂ ਕੋਵਿਡ ਬਿਮਾਰੀ ਦੇ ਨਾ ਆਉਣ ਤੇ ਵੀ ਪੰਜਾਬ ਨੂੰ ਮਿਲਣੀਆਂ ਸੀ।
ਵਿੱਤ ਮੰਤਰੀ ਨੇ ਆਖਿਆ ਕਿ ਪੰਜਾਬ ਸਵੈ ਮਾਣ ਲਈ ਜਾਣਿਆ ਜਾਂਦਾ ਹੈ ਅਤੇ ਪੰਜਾਬੀਆਂ ਨੇ ਦੇਸ਼ ਦੀ ਤਰੱਕੀ ਵਿਚ ਹਰ ਖੇਤਰ ਵਿਚ ਮੋਹਰੀ ਭੁਮਿਕਾ ਨਿਭਾਈ ਹੈ। ਉਨ•ਾਂ ਨੇ ਕਿਹਾ ਕਿ ਸੰਘੀ ਢਾਂਚੇ ਵਿਚ ਇਹ ਕੇਂਦਰ ਸਰਕਾਰ ਦਾ ਫਰਜ ਬਣਦਾ ਹੈ ਕਿ ਉਹ ਕਿਸੇ ਵੀ ਅੰਦਰੂਨੀ ਜਾਂ ਬਾਹਰੀ ਆਫ਼ਤ ਸਮੇਂ ਰਾਜਾਂ ਦੀ ਮਦਦ ਕਰੇ।ਉਨ•ਾਂ ਨੇ ਕਿਹਾ ਕਿ ਇਹ ਭਾਰਤ ਸਰਕਾਰ ਦੀ ਸੰਵਿਧਾਨਕ ਜਿੰਮੇਵਾਰੀ ਬਣਦੀ ਹੈ।
ਸ: ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਤੋਂ ਕੋਵਿਡ 19 ਬਿਮਾਰੀ ਦਾ ਸੰਕਟ ਪੈਦਾ ਹੋਇਆ ਹੈ ਕੇਂਦਰ ਦਾ ਪੰਜਾਬ ਨਾਲ ਬੇਰੁੱਖੀ ਵਾਲਾ ਰਵਈਆ ਰਿਹਾ ਹੈ ਜੋ ਕਿ ਪੰਜਾਬ ਲਈ ਬਰਦਾਸ਼ਤ ਕਰਨਾ ਔਖਾ ਹੈ।ਪੰਜਾਬ ਦੀ ਵੰਡ ਤੋਂ ਲੈ ਕੇ ਹਰ ਮੁਸਕਿਲ ਦੌਰ ਵਿਚ ਪੰਜਾਬ ਜੇਤੂ ਹੋ ਕੇ ਨਿਕਲਿਆ ਹੈ ਅਤੇ ਤਾਜਾ ਕੋਵਿਡ ਸੰਕਟ ਵਿਚੋਂ ਵੀ ਪੰਜਾਬ ਮਜਬੂਤੀ ਨਾਲ ਜੇਤੂ ਹੋ ਕੇ ਨਿਕਲੇਗਾ।
ਵਿੱਤ ਮੰਤਰੀ ਨੇ ਇਹ ਵੀ ਸੱਪਸ਼ਟ ਕੀਤਾ ਕਿ ਪੰਜਾਬ ਵਿਚ ਜ਼ੋ ਯਾਤਰੀ, ਵਿਦਿਆਰਥੀ, ਮਜਦੂਰ ਬਾਹਰਲੇ ਰਾਜਾਂ ਤੋਂ ਆਏ ਹਨ, ਉਨ•ਾਂ ਦੀ ਦੇਖਭਾਲ ਲਈ ਸਾਰੇ ਤੈਅ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਸਾਰਿਆਂ ਦੇ ਟੈਸਟ ਕਰਵਾਏ ਜਾ ਰਹੇ ਹਨ ਅਤੇ ਸਭ ਨੂੰ ਇਕਾਂਤਵਾਸ ਵਿਚ ਰੱਖਿਆ ਜਾ ਰਿਹਾ ਹੈ। ਉਨ•ਾਂ ਨੇ ਕਿਹਾ ਕਿ ਕਿ ਇਸ ਬਿਮਾਰੀ ਤੋਂ ਪੀੜਤ ਹੋਣਾ ਕੋਈ ਮਿਹਣਾ ਨਹੀਂ ਹੈ ਬਲਕਿ ਇਹ ਕਿਸੇ ਨੂੰ ਵੀ ਹੋ ਸਕਦੀ ਹੈ ਅਤੇ ਅਜਿਹੇ ਲੋਕਾਂ ਨਾਲ ਭੇਦਭਾਵ ਨਹੀਂ ਕੀਤਾ ਜਾਣਾ ਚਾਹੀਦਾ ਹੈ।
ਵਿੱਤ ਮੰਤਰੀ ਨੇ ਇਸ ਮੌਕੇ ਬਠਿੰਡਾ ਦੇ ਲੋਕਾਂ ਵੱਲੋਂ ਕਰਫਿਊ ਦੌਰਾਨ ਦਿੱਤੇ ਦਿੱਤੇ ਜਾ ਰਹੇ ਸਹਿਯੋਗ ਲਈ ਉਨ•ਾਂ ਦਾ ਧੰਨਵਾਦ ਕੀਤਾ ਹੈ।
ਇਸ ਮੌਕੇ ਸ: ਜੈਜੀਤ ਸਿੰਘ ਜ਼ੋਹਲ, ਸ੍ਰੀ ਕੇਕੇ ਅਗਰਵਾਲ, ਸ੍ਰੀ ਅਰੁਣ ਵਧਾਵਨ, ਸ੍ਰੀ ਜਗਰੂਪ ਸਿੰਘ ਗਿੱਲ, ਸ੍ਰੀ ਅਸੋਕ ਪ੍ਰਧਾਨ, ਸ੍ਰੀ ਪਵਨ ਮਾਨੀ, ਸ: ਟਹਿਲ ਸਿੰਘ ਸੰਧੂ, ਸ੍ਰੀ ਰਾਜਨ ਗਰਗ, ਸ੍ਰੀ ਬਲਜਿੰਦਰ ਠੇਕੇਦਾਰ, ਮਾਸਟਰ ਹਰਮੰਦਰ ਸਿੰਘ, ਸ: ਬਲਜੀਤ ਸਿੰਘ, ਸ੍ਰੀ ਰਾਜ ਨੰਬਰਦਾਰ ਆਦਿ ਵੀ ਹਾਜਰ ਸਨ।
———

LEAVE A REPLY

Please enter your comment!
Please enter your name here