
27 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ)ਹੁਣ ਦੇਸ਼ ਦਾ ਕੋਈ ਵੀ ਨਾਗਰਿਕ ਜੰਮੂ ਕਸ਼ਮੀਰ ਵਿੱਚ ਜ਼ਮੀਨ ਖਰੀਦ ਸਕਦਾ ਹੈ। ਇਸ ਲਈ ਜੰਮੂ-ਕਸ਼ਮੀਰ ਦਾ ਨਾਗਰਿਕ ਬਣਨ ਦੀ ਜ਼ਰੂਰਤ ਨਹੀਂ। ਸ਼ਰਤ ਇਹ ਹੈ ਕਿ ਤੁਹਾਨੂੰ ਇਹ ਜ਼ਮੀਨ ਸਿਰਫ ਉਦਯੋਗ ਸਥਾਪਤ ਕਰਨ ਲਈ ਮਿਲੇਗੀ। ਇਹ ਨਿਯਮ ਅੱਜ ਤੋਂ ਲਾਗੂ ਹੋ ਗਿਆ ਹੈ।
ਪਿਛਲੇ ਸਾਲ 5 ਅਗਸਤ ਨੂੰ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਦਿੱਤੀ ਸੀ। ਇਸ ਦੇ ਨਾਲ ਹੀ ਜੰਮੂ ਤੇ ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ, ਜੰਮੂ ਕਸ਼ਮੀਰ ਤੇ ਲੱਦਾਖ ਵਿੱਚ ਵੰਡਿਆ ਗਿਆ ਸੀ।
ਇਸ ਫੈਸਲੇ ਨੂੰ ਇਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਹੁਣ ਕੇਂਦਰ ਨੇ ਜ਼ਮੀਨ ਦਾ ਕਾਨੂੰਨ ਬਦਲ ਦਿੱਤਾ ਹੈ। ਪਹਿਲਾਂ ਸਿਰਫ ਸਥਾਨਕ ਲੋਕ ਜੰਮੂ-ਕਸ਼ਮੀਰ ਵਿੱਚ ਜ਼ਮੀਨ ਖਰੀਦ ਸਕਦੇ ਸੀ ਜਾਂ ਵੇਚ ਸਕਦੇ ਸੀ। ਹੁਣ ਕੇਂਦਰੀ ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ਪੁਨਰਗਠਨ ਐਕਟ ਅਧੀਨ ਜ਼ਮੀਨ ਬਾਰੇ ਫੈਸਲਾ ਲਿਆ ਹੈ।
