ਕੇਂਦਰ ਸਰਕਾਰ ਦਾ ਵੱਡਾ ਫੈਸਲਾ! ਪਿਆਜ਼ ਦੇ ਬੀਜ ਦੇ ਐਕਸਪੋਰਟ ‘ਤੇ ਲਾਈ ਰੋਕ

0
30

ਨਵੀਂ ਦਿੱਲੀ 30 ਅਕਤੂਬਰ (ਸਾਰਾ ਯਹਾ /ਬਿਓਰੋ ਰਿਪੋਰਟ): ਭਾਰਤ ਸਰਕਾਰ ਨੇ ਅੱਜ ਵੀਰਵਾਰ ਨੂੰ ਪਿਆਜ਼ ਦੇ ਬੀਜਾਂ ਦੇ ਨਿਰਯਾਤ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧ ‘ਚ ਕੇਂਦਰ ਸਰਕਾਰ ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਪਾਬੰਦੀ ਤੁਰੰਤ ਲਾਗੂ ਹੋ ਜਾਵੇਗੀ। ਦੇਸ਼ ਵਿਚ ਪਿਆਜ਼ ਦੀਆਂ ਕੀਮਤਾਂ ਅਸਮਾਨੀ ਚੜ੍ਹੀਆਂ ਹੋਈਆਂ ਹਨ ਅਤੇ ਵਿਰੋਧੀ ਪਾਰਟੀਆਂ ਇਸ ਬਾਰੇ ਕੇਂਦਰ ਸਰਕਾਰ ‘ਤੇ ਲਗਾਤਾਰ ਹਮਲਾ ਕਰ ਰਹੀਆਂ ਹਨ।

ਧਿਆਨ ਯੋਗ ਹੈ ਕਿ ਭਾਰਤ ਸਰਕਾਰ ਪਿਆਜ਼ ਦੇ ਨਿਰਯਾਤ ‘ਤੇ ਪਹਿਲਾਂ ਹੀ ਪਾਬੰਦੀ ਲਗਾ ਚੁੱਕੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਬੁੱਧਵਾਰ ਦੀ ਰਾਤ ਨੂੰ ਕਿਹਾ ਕਿ ਸਰਕਾਰ ਪਿਆਜ਼ ਦੀ ਮਹਿੰਗਾਈ ਤੋਂ ਛੁਟਕਾਰਾ ਪਾਉਣ ਲਈ ਇਕ ਲੱਖ ਟਨ ਦਾ ਬਫਰ ਸਟਾਕ ਜਾਰੀ ਕਰਨ ਨਾਲ ਵੱਖ-ਵੱਖ ਕਦਮ ਚੁੱਕ ਰਹੀ ਹੈ।

ਤੋਮਰ ਨੇ ਕਿਹਾ ਸੀ ਕਿ ਪਿਆਜ਼ ਦੀਆਂ ਕੀਮਤਾਂ ਵਿੱਚ ਵਾਧੇ ਦਾ ਮੁੱਦਾ ਸਰਕਾਰ ਦੇ ਧਿਆਨ ਵਿੱਚ ਹੈ। ਅਸੀਂ ਸਮੇਂ ਤੋਂ ਪਹਿਲਾਂ ਦੇਸ਼ ਤੋਂ ਪਿਆਜ਼ ਦੇ ਨਿਰਯਾਤ ‘ਤੇ ਪਾਬੰਦੀ ਲਗਾ ਦਿੱਤੀ ਹੈ, ਜਦੋਂ ਕਿ ਆਯਾਤ ਦੇ ਰਾਹ ਖੋਲ੍ਹ ਦਿੱਤੇ ਗਏ ਹਨ।

LEAVE A REPLY

Please enter your comment!
Please enter your name here