*ਕੇਂਦਰ ਸਰਕਾਰ ਨੇ ਪੰਜਾਬ ਦੀ ਮੰਗ ਮੰਨੀ, ਕਣਕ ਦੀ ਖਰੀਦ ਲਈ ਸ਼ਰਤਾਂ ’ਚ ਦਿੱਤੀ ਛੋਟ*

0
43

(ਸਾਰਾ ਯਹਾਂ/ਬਿਊਰੋ ਨਿਊਜ਼ )  : ਪੰਜਾਬ ਮੰਤਰੀ ਮੰਡਲ ਨੇ ਕੇਂਦਰ ਨੂੰ ਬੇਮੌਸਮੀ ਬਾਰਿਸ਼ ਕਾਰਨ ਫਸਲ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ ਕਣਕ ਦੀ ਖਰੀਦ ਲਈ ਨਿਯਮਾਂ ਵਿੱਚ ਢਿੱਲ ਦੇਣ ਦੀ ਅਪੀਲ ਕੀਤੀ ਹੈ, ਜਿਸ ਨੂੰ ਕੇਂਦਰ ਸਰਕਾਰ ਨੇ ਮੰਨ ਲਿਆ ਹੈ। ਇਸ ਬਾਰੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ, ਅਸੀਂ ਕੇਂਦਰ ਨੂੰ ਪੱਤਰ ਲਿਖ ਕੇ ਨਿਯਮਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਸੀ ਕਿਉਂਕਿ ਬੇਮੌਸਮੀ ਬਾਰਸ਼ ਕਾਰਨ ਫ਼ਸਲਾਂ ਦੇ ਖ਼ਰਾਬ ਹੋਏ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਟੀਮਾਂ ਆਈਆਂ ਸਨ, ਉਨ੍ਹਾਂ ਦੀ ਟੀਮ ਨੇ ਆ ਕੇ ਪੰਜਾਬ ਵਿੱਚ ਸੈਂਪਲ ਲੈ ਕੇ ਕੇਂਦਰ ਨੂੰ ਰਿਪੋਰਟ ਦਿੱਤੀ ਹੈ।


ਕੇਂਦਰ ਨੇ ਨਿਯਮਾਂ ‘ਚ ਦਿੱਤੀ ਢਿੱਲ


ਮੰਤਰੀ ਲਾਲਚੰਦ ਨੇ ਦੱਸਿਆ ਕਿ ਇਸ ਤੋਂ ਬਾਅਦ ਕੇਂਦਰ ਨੇ ਨਿਯਮਾਂ ਵਿੱਚ ਢਿੱਲ ਦਿੱਤੀ ਹੈ। ਸਾਨੂੰ ਕੇਂਦਰ ਤੋਂ ਪੱਤਰ ਪ੍ਰਾਪਤ ਹੋਇਆ ਹੈ। ਇਸ ਨਾਲ ਕਿਸਾਨਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ  ਖਰਾਬ ਫਸਲ ਦਾਣੇ ਅਤੇ ਸੁੰਗੜਨ ‘ਤੇ 6 ਫੀਸਦੀ ਤੋਂ 18 ਫੀਸਦੀ ਤੱਕ ਦੀ ਰਿਆਇਤ ਦਿੱਤੀ ਗਈ ਹੈ। ਐਫਸੀਆਈ ਹੁਣ ਮੰਡੀਆਂ ਵਿੱਚੋਂ ਫ਼ਸਲ ਚੁੱਕ ਕੇ ਸਿੱਧੀ ਹੋ ਰਹੀ ਹੈ। ਇਸ ਨਾਲ ਖੁੱਲੇ ਵਿੱਚ ਫਸਲ ਖਰਾਬ ਨਹੀਂ ਹੋਵੇਗੀ।

ਰਾਘਵ ਚੱਢਾ ਨੇ ਫਸਲਾਂ ਦੇ ਨੁਕਸਾਨ ਨੂੰ ਲੈ ਕੇ ਕੇਂਦਰੀ ਵਿੱਤ ਮੰਤਰੀ ਨੂੰ ਲਿਖਿਆ ਸੀ ਪੱਤਰ 

ਦੱਸਣਯੋਗ ਹੈ ਕਿ ਬੀਤੇ ਦਿਨੀਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਫਸਲਾਂ ਦੇ ਨੁਕਸਾਨ ਨੂੰ ਲੈ ਕੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖਿਆ ਸੀ। ਪੱਤਰ ਰਾਹੀਂ ਉਨ੍ਹਾਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਸੀ। ਚੱਢਾ ਨੇ ਆਪਣੇ ਪੱਤਰ ਰਾਹੀਂ ਕਿਹਾ ਸੀ ਕਿ ਪੰਜਾਬ ਵਿੱਚ ਪਏ ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਪੰਜਾਬ ਵਿੱਚ ਕਰੀਬ 14 ਲੱਖ ਹੈਕਟੇਅਰ ਫਸਲ ਤਬਾਹ ਹੋ ਚੁੱਕੀ ਹੈ।

NO COMMENTS