ਕੇਜਰਵਾਲ ਦਾ ਵੱਡਾ ਫੈਸਲਾ, ਦਿੱਲੀ ‘ਚ ਨਹੀਂ ਲੱਗੇਗਾ ਨਾਈਟ ਕਰਫਿਊ

0
36

ਨਵੀਂ ਦਿੱਲੀ 3,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਕੇਜਰਵਾਲ ਸਰਕਾਰ (Kejriwal Government) ਨੇ ਫੈਸਲਾ ਕੀਤਾ ਹੈ ਕਿ ਦਿੱਲੀ ‘ਚ ਨਾਈਟ ਕਰਫਿਊ (Night Curfew in Delhi) ਨਹੀਂ ਲੱਗੇਗਾ। ਸਰਕਾਰ ਨੇ ਇਹ ਜਾਣਕਾਰੀ ਹਾਈਕੋਰਟ ਨੂੰ ਦਿੱਤੀ ਹੈ। ਕੇਜਰੀਵਾਲ ਸਰਕਾਰ ਕੋਰਟ ਨੂੰ ਕਿਹਾ ਹੈ ਕਿ ਉਹ ਸਾਰੇ ਜ਼ਰੂਰੀ ਉਪਾਅ ਕਰ ਰਹੀ ਹੈ। ਇੱਥੇ ਕੋਵਿਡ 19 (Covid19) ਦੇ ਪ੍ਰਸਾਰ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।

ਦਰਅਸਲ ਦੇਸ਼ ਦੇ ਕਈ ਸੂਬਿਆਂ ‘ਚ ਮੁੜ ਕੋਰੋਨਾ ਦੇ ਕਹਿਰ ਕਰਕੇ ਨਾਈਟ ਕਰਫਿਊ ਦੀ ਮੰਗ ਕੀਤੀ ਜਾ ਰਹੀ ਸੀ। ਇਸ ਦੇ ਮੱਦੇਨਜ਼ਰ ਕਈ ਸੂਬਿਆਂ ਨੇ ਤਾਂ ਨਾਈਟ ਕਰਫਿਊ ਲਾਗੂ ਵੀ ਕਰ ਦਿੱਤਾ ਪਰ ਦਿੱਲੀ ਸਰਕਾਰ ਨੇ ਕਿਹਾ ਸੀ ਕਿ ਉਹ ਆਉਣ ਵਾਲੇ ਦਿਨਾਂ ‘ਚ ਕੋਰੋਨਾ ਦੇ ਹਾਲਾਤ ਵੇਖਣ ਤੋਂ ਬਾਅਦ ਇਸ ਬਾਰੇ ਕੋਈ ਫੈਸਲਾ ਲੈਣਗੇ।

ਹਾਈਕੋਰਟ ਨੇ ਦਿੱਲੀ ਸਰਕਾਰ ਨੂੰ 3 ਦਸੰਬਰ ਤੋਂ ਪਹਿਲਾਂ ਸਟੇਟਸ ਰਿਪੇਰਟ ਪੇਸ਼ ਕਰ ਨੂੰ ਕਿਹਾ ਸੀ। ਕੋਰਟ ਨੇ ਕਿਹਾ ਸੀ ਕਿ ਦਿੱਲੀ ਸਰਕਾਰ ਇਹ ਤੈਅ ਕਰੇ ਕਿ ਦਿੱਲੀ ਜਾਂ ਇਸ ਦੇ ਕੁਝ ਖੇਤਰਾਂ ‘ਚ ਨਾਈਟ ਕਰਫਿਊ ਲਾਉਣ ਦੀ ਲੋੜ ਹੈ ਜਾਂ ਨਹੀਂ। ਇਸ ਦੇ ਨਾਲ ਹੀ ਦਿੱਲੀ ਹਾਈ ਕੋਰਟ ਨੇ ਆਪ ਸਰਕਾਰ ਨੂੰ ਹੁਕਮ ਦਿੱਲੇ ਕਿ ਉਹ ਕੌਮੀ ਰਾਜਧਾਨੀ ‘ਚ ਕੋਵਿਡ ਸੰਕਰਮਣ ਦੇ ਮਾਮਲਿਆਂ ਤੋਂ ਨਜਿੱਠਣ ਲਈ ਜਾਂਚ ਤੇ ਸੰਪਰਕ ਦਾ ਪਤਾ ਲਾਉਣ ‘ਤੇ ਧਿਆਨ ਕੇਂਦਰਤ ਕਰੇ।

ਜਸਟਿਸ ਹਿਮਾ ਕੋਹਲੀ ਤੇ ਜਸਟਿਸ ਸੁਬ੍ਰਾਹਮਣਯਮ ਪ੍ਰਸਾਦ ਦੇ ਬੈਂਚ ਨੇ ਕਿਹਾ ਕਿ ਨਤੀਜਿਆਂ ਦੀ ਰਿਪੋਰਟ ਕਰਨ ਦਾ ਸਮਾਂ ਅਜੇ 48 ਘੰਟੇ ਜਾਂ ਇਸ ਤੋਂ ਵੀ ਜ਼ਿਆਦਾ ਹੈ, ਜੋ 24 ਘੰਟਿਆਂ ਦੇ ਅੰਦਰ ਹੋਣਾ ਚਾਹੀਦਾ ਹੈ।

ਦਿੱਲੀ ਵਿਚ ਕੋਰੋਨਾ ਸੰਕਰਮਣ ਦੀ ਦਰ ਵਿੱਚ ਹੋਰ ਗਿਰਾਵਟ ਆਵੇਗੀ

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਵੀ ਮੀਡੀਆ ਬ੍ਰੀਫਿੰਗ ਦੌਰਾਨ ਦੱਸਿਆ ਕਿ ਨਵੰਬਰ ਵਿੱਚ ਸ਼ੁਰੂ ਤੋਂ ਹੀ ਦਿੱਲੀ ਵਿੱਚ ਸੰਕਰਮਣ ਦੀ ਦਰ ਵਿੱਚ 55 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ ਤੇ ਅਗਲੇ ਦੋ ਹਫ਼ਤਿਆਂ ਵਿੱਚ ਇਹ ਹੋਰ ਘਟ ਜਾਵੇਗੀ। ਉਨ੍ਹਾਂ ਨੇ ਦੱਸਿਆ ਸੀ ਕਿ 7 ਨਵੰਬਰ ਨੂੰ ਦਿੱਲੀ ਵਿੱਚ ਕੋਰੋਨਾ ਸੰਕਰਮਣ ਦੀ ਦਰ 15.26 ਪ੍ਰਤੀਸ਼ਤ ਤੋਂ ਘਟ ਕੇ 7.35 ਪ੍ਰਤੀਸ਼ਤ ਹੋ ਗਈ ਹੈ।

NO COMMENTS