ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੰਗਲਵਾਰ ਨੂੰ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੁਖਾਰ ਅਤੇ ਗਲ਼ੇ ਦੇ ‘ਚ ਹਲਕੀ ਖਰਾਸ਼ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਸੈਂਪਲ ਕੋਵਿਡ-19 ਲਈ ਭੇਜਿਆ ਗਿਆ।ਜਿਸ ਵਿੱਚ ਅੱਜ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।
ਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਖ਼ਬਰਾਂ ਆਈਆਂ ਸਨ ਕਿ ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੈ ਅਤੇ ਉਨ੍ਹਾਂ ਨੂੰ ਕੋਰਾਨਾ ਵਾਇਰਸ ਹੋਣ ਦਾ ਸ਼ੱਕ ਹੈ। ਅੱਜ ਸਵੇਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਨਮੂਨਾ ਜਾਂਚ ਲਈ ਦਿੱਤਾ ਅਤੇ ਸਵੇਰੇ ਦਿੱਤੇ ਗਏ ਇਸ ਨਮੂਨੇ ਨੂੰ ਜਾਂਚ ਲਈ ਭੇਜਿਆ ਗਿਆ।
ਇਸਦੀ ਰਿਪੋਰਟ ਆ ਗਈ ਹੈ ਅਤੇ ਇਹ ਸਾਫ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਕੋਰੋਨਾ ਵਾਇਰਸ ਨਾਲ ਸੰਕਰਮਿਤ ਨਹੀਂ ਹਨ। ਦੱਸ ਦਈਏ ਕਿ ਮੁੱਖ ਮੰਤਰੀ ਪਹਿਲਾਂ ਹੀ ਆਪਣੇ ਆਪ ਨੂੰ ਸਾਰੇ ਸਰਕਾਰੀ ਪ੍ਰੋਗਰਾਮਾਂ ਅਤੇ ਮੀਟਿੰਗਾਂ ਤੋਂ ਵੱਖ ਕਰ ਚੁੱਕੇ ਹਨ।