*ਕੇਜਰੀਵਾਲ ਨੇ ਕੀਤੇ ਵੱਡੇ ਐਲਾਨ, ਪੰਜਾਬ ਦੇ ਹਰ ਬੱਚੇ ਨੂੰ ਫਰੀ ਸਿੱਖਿਆ, ਸ਼ਹੀਦਾਂ ਨੂੰ ਇੱਕ ਕਰੋੜ ਸਨਮਾਨ ਰਾਸ਼ੀ*

0
44

ਅੰਮ੍ਰਿਤਸਰ 02,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬੀਆਂ ਲਈ ਦੋ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮੁਫਤ ਤੇ ਬਿਹਤਰ ਸਿੱਖਿਆ ਦਿੱਤੀ ਜਾਵੇ। ਗਰੀਬ ਬੱਚਿਆਂ ਨੂੰ ਮੁਫਤ ਸਿੱਖਿਆ ਦੇਵਾਂਗੇ। ਉਨ੍ਹਾਂ ਨੇ ਪੰਜਾਬੀਆਂ ਨੂੰ ਦੂਜੀ ਗਰੰਟੀ ਦਿੱਤੀ ਕਿ ਪੰਜਾਬ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਦਿਤੇ ਗਏ ਬਿਆਨ ‘ਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਰੰਗ ਕਾਲਾ ਹੋ ਸਕਦਾ ਹੈ ਪਰ ਨੀਤ ਸਾਫ ਹੈ। ਉਹ ਨਾ ਝੂਠੇ ਵਾਅਦੇ ਕਰਦੇ ਹਨ ਤੇ ਨਾ ਹੀ ਝੂਠੇ ਐਲਾਨ ਕਰਦੇ ਹਨ। ਕੇਜਰੀਵਾਲ ਐਤਵਾਰ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ‘ਤੇ ਪਹੁੰਚੇ ਸੀ। ਜਿੱਥੋਂ ਉਹ ਸਿੱਧੇ ਪਠਾਨਕੋਟ ‘ਚ ਆਮ ਆਦਮੀ ਪਾਰਟੀ ਵੱਲੋਂ ਕੱਢੀ ਗਈ ਤਿਰੰਗਾ ਯਾਤਰਾ ‘ਚ ਹਿੱਸਾ ਲੈਣ ਲਈ ਰਵਾਨਾ ਹੋ ਗਏ। ਜ਼ਿਕਰਯੋਗ ਹੈ ਕਿ ਕੇਜਰੀਵਾਲ ਐਤਵਾਰ ਨੂੰ ਪਠਾਨਕੋਟ ‘ਚ ਚੌਥੀ ਗਾਰੰਟੀ ਦਾ ਐਲਾਨ ਵੀ ਕਰਨਗੇ। ਇਹ ਐਲਾਨ ਸਿੱਖਿਆ ਨਾਲ ਸਬੰਧਿਤ ਹੀ ਹੋਵੇਗਾ। ਇਸ ਤੋਂ ਬਾਅਦ ਉਹ ਸ਼ਾਮ ਨੂੰ ਹੀ ਦਿੱਲੀ ਲਈ ਵਾਪਸ ਰਵਾਨਾ ਹੋ ਜਾਣਗੇ।

NO COMMENTS