*ਕੇਜਰੀਵਾਲ ਨੇ ਖੜਕਾਇਆ ਹਾਈਕੋਰਟ ਦਾ ਦਰਵਾਜਾ, ਗ੍ਰਿਫ਼ਤਾਰੀ ਤੇ ਰਿਮਾਂਡ ਦੇ ਫੈਸਲੇ ਨੂੰ ਦਿੱਤੀ ਚੁਣੌਤੀ*

0
94

23 ਮਾਰਚ(ਸਾਰਾ ਯਹਾਂ/ਬਿਊਰੋ ਨਿਊਜ਼)ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਵਿੱਚ ਸ਼ਰਾਬ ਨੀਤੀ ਮਾਮਲੇ ‘ਚ ਆਪਣੀ ਗ੍ਰਿਫ਼ਤਾਰੀ ਅਤੇ ਪੀਐਮਐਲਏ ਕੋਰਟ ਦੇ ਰਿਮਾਂਡ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ।

 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਹੈ। ਕੇਜਰੀਵਾਲ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਅਤੇ ਪੀਐਮਐਲਏ ਕੋਰਟ ਦੇ ਰਿਮਾਂਡ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ।

ਇਸ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਦਲੀਲ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੇ ਹੁਕਮ ਦੋਵੇਂ ਗੈਰ-ਕਾਨੂੰਨੀ ਹਨ ਅਤੇ ਉਹ ਤੁਰੰਤ ਹਿਰਾਸਤ ਤੋਂ ਰਿਹਾਅ ਹੋਣ ਦੇ ਹੱਕਦਾਰ ਹਨ। ਚੀਫ਼ ਜਸਟਿਸ ਤੋਂ ਐਤਵਾਰ (24 ਮਾਰਚ) ਤੱਕ ਤੁਰੰਤ ਸੁਣਵਾਈ ਦੀ ਮੰਗ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਰਜੀਤ ਸਿੰਘ ਯਾਦਵ ਨੇ 22 ਮਾਰਚ ਨੂੰ ਦਿੱਲੀ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਰਜ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਬੇਨਤੀ ਕੀਤੀ ਸੀ।

ਉਸ ਪਟੀਸ਼ਨ ‘ਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਦੇ ਪ੍ਰਮੁੱਖ ਸਕੱਤਰ, ਦਿੱਲੀ ਸਰਕਾਰ ਅਤੇ ਉਪ ਰਾਜਪਾਲ ਤੋਂ ਇਹ ਸਪੱਸ਼ਟੀਕਰਨ ਮੰਗਿਆ ਜਾਵੇ ਕਿ ਕੇਜਰੀਵਾਲ ਕਿਸ ਅਧਿਕਾਰ ਤਹਿਤ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਰਹੇ ਹਨ। ਪਟੀਸ਼ਨਕਰਤਾ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਵੀ ਬੇਨਤੀ ਕੀਤੀ ਹੈ।

NO COMMENTS