ਕੇਦਰ ਸਰਕਾਰ ਦੀਆ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਭਾਜਪਾ ਤੇ ਅਕਾਲੀ ਆਗੂਆਂ ਦੇ ਦਫ਼ਤਰਾਂ ਅਤੇ ਘਰਾਂ ਬਾਹਰ ਕੀਤੇ ਜਾਣਗੇ ਅਰਥੀ ਫੂਕ ਮੁਜਾਹਰੇ 27 ਨੂੰ

0
21

ਬੁਢਲਾਡਾ 18 ਜੁਲਾਈ (ਸਾਰਾ ਯਹਾ/ ਅਮਨ ਮਹਿਤਾ): ਕੇਂਦਰ ਦੀ  ਭਾਜਪਾ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਮਾਰੂ ਕਿਸਾਨ ਮਾਰੂ ਰਾਹ ਅਪਣਾਇਆ ਜਾ ਰਿਹਾ ਹੈ ਦੇ ਖਿਲਾਫ ਸੂਬੇ ਦੀਆਂ 12 ਕਿਸਾਨ ਜਥੇਬੰਦੀਆਂ ਵੱਲੋਂ 27 ਜੁਲਾਈ ਨੂੰ ਕੀਤੇ ਜਾ ਰਹੇ ਅਰਥੀ ਫ਼ੂਕ ਮੁਜ਼ਾਹਰਿਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਮੀਟਿੰਗ ਅੱਜ ਇੱਥੇ ਹੋਈ। ਇਸ ਮੌਕੇ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਤੇ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ, ਖੇਤੀ ਆਰਡੀਨੈਂਸ ਅਤੇ ਬਿਜਲੀ ਬਿਲਾਂ ਦੇ ਖਿਲਾਫ ਜਥੇਬੰਦੀਆਂ ਵੱਲੋਂ 27 ਜੁਲਾਈ ਨੂੰ ਕੇਂਦਰ ਸਰਕਾਰ ਦੇ ਮੈਂਬਰ ਪਾਰਲੀਮੈਂਟ ਰਾਜ ਸਭਾ ਮੈਂਬਰ ਅਾਦਿ ਦੇ ਖਿਲਾਫ ਇਨ੍ਹਾਂ ਦੇ ਦਫਤਰਾਂ, ਘਰਾਂ ਅਤੇ ਹੈੱਡਕੁਆਰਟਰਾਂ ਸਾਹਮਣੇ ਅਰਥੀਆਂ ਫੂਕ ਮੁਜ਼ਾਹਰੇ ਕਰਕੇ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਵੀ ਕੀਤਾ ਜਾਵੇਗਾ ਜਿਸ ਵਿੱਚ ਲੱਗਭੱਗ ਹਲਕੇ ਤੋਂ 100 ਦੇ ਕਰੀਬ ਟਰੈਕਟਰ ਟਰਾਲੀਆ ਲਿਜਾਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹਲਕੇ ਦੇ ਪਿੰਡਾਂ ਵਿੱਚ 22 ਜੁਲਾਈ ਨੂੰ ਜ਼ੋਰਦਾਰ ਪ੍ਰਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋ ਸਿਰਫ਼ ਸਰਮਾਏਦਾਰਾਂ ਦੀ ਝੋਲੀ ਭਰਨ ਦਾ ਮੌਕਾ ਤਿਆਰ ਕੀਤਾ ਜਾ ਰਿਹਾ ਹੈ ਉੱਥੇ ਕਿਸਾਨਾਂ, ਮਜ਼ਦੂਰਾਂ ਲਈ ਕੋਈ ਆਵਾਜ਼ ਉਠਾਉਂਦਾ ਹੈ ਤਾਂ ਉਸ ਦੀ ਆਵਾਜ਼ ਬੰਦ ਕਰਨ ਲਈ ਉਸ ਨੂੰ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 27 ਤਰੀਕ ਨੂੰ ਆਰਥੀ ਫੂਕ ਮੁਜ਼ਾਹਰਿਆਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਜਥੇਬੰਦੀ ਦੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਜੰਤ ਸਿੰਘ ਮਘਾਣੀਆਂ, ਸੱਤਪਾਲ ਸਿੰਘ ਬਰ੍ਹੇ, ਬਲਾਕ ਪ੍ਰਧਾਨ ਰਾਮਫਲ ਸਿੰਘ ਬਹਾਦਰਪੁਰ, ਮਹਿੰਦਰ ਸਿੰਘ ਕੁਲਰੀਆਂ, ਨਛੱਤਰ ਸਿੰਘ ਅਹਿਮਦਪੁਰ, ਤਰਨਜੀਤ ਸਿੰਘ ਮੰਦਰਾਂ ਅਤੇ ਤਾਰਾ ਚੰਦ ਬਰੇਟਾ ਸਮੇਤ ਬਹੁਤ ਸਾਰੇ ਪਿੰਡਾਂ ਦੇ ਆਗੂ ਹਾਜ਼ਰ ਸਨ।

NO COMMENTS