*ਕੈਂਪ ਦੌਰਾਨ 200 ਲੋਕਾਂ ਨੇ ਲਗਵਾਈ ਕੋਰੋਨਾ ਵੈਕਸੀਨ*

0
3


ਬੁਢਲਾਡਾ 01 ਸਤੰਬਰ (ਸਾਰਾ ਯਹਾਂ /ਅਮਨ ਮਹਿਤਾ  ) ਸੂਬਾ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਵੱਖ ਵੱਖ ਥਾਵਾਂ ‘ਤੇ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਚੇਤਨ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪਿੰਡ ਅਹਿਮਦਪੁਰ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਜਿਸ ‘ਚ 200 ਲੋਕਾਂ ਦੇ ਕੋਰੋਨਾ ਵੈਕਸੀਨ ਲਗਾਈ ਗਈ। ਸਿਹਤ ਸੁਪਰਵਾਈਜ਼ਰ ਅਸ਼ਵਨੀ ਕੁਮਾਰ ਅਤੇ ਸਿਹਤ ਕਰਮਚਾਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਜਿਸ ਤਰ੍ਹਾਂ ਕਿਸੇ ਸਮੇਂ ਚੇਚਕ ਵਰਗੀ ਬਿਮਾਰੀ ਆਉਣ ‘ਤੇ ਇਸ ਨੂੰ ਦੂਰ ਕਰਨ ਲਈ ਟੀਕਾਕਰਨ ਹੁੰਦਾ ਸੀ ਅਤੇ ਭਾਰਤ ‘ਚੋਂ ਇਸ ਬੀਮਾਰੀ ਦਾ ਖਾਤਮਾ ਹੋ ਗਿਆ ਸੀ। ਉਸੇ ਪ੍ਰਕਾਰ ਕੋਵਿਡ-19 ਦੀ ਬਿਮਾਰੀ ਨੂੰ ਖ਼ਤਮ ਕਰਨ ਵਾਸਤੇ ਕੋਵਿਡ ਟੀਕਾਕਰਨ ਵੀ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਵੀ ਇਹ ਵੈਕਸੀਨ ਲੈ ਸਕਦੀਆਂ ਹਨ ਤੇ ਇਹ ਬਿਲਕੁਲ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਕੋਵਿਡ ਤੋਂ ਲੋਕਾਂ ਦੇ ਬਚਾਅ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਨ੍ਹਾਂ ਲੋਕਾਂ ਨੂੰ ਮਾਸਕ ਪਾ ਕੇ ਰੱਖਣ, ਭੀੜ ਭਾੜ ਵਾਲੇ ਖੇਤਰਾਂ ‘ਚ ਜਾਣ ਤੋਂ ਗੁਰੇਜ਼ ਕਰਨ ਅਤੇ ਵਾਰ ਵਾਰ ਹੱਥ ਧੋਣ ਦੀ ਅਪੀਲ ਵੀ ਕੀਤੀ ਹੈ। ਇਸ ਮੌਕੇ ਏ ਐਨ ਐਮ ਹਰਜੀਤ ਕੌਰ ਅਤੇ ਆਸ਼ਾ ਵਰਕਰ ਹਾਜ਼ਰ ਸਨ।

NO COMMENTS