*ਕੈਂਬਰਿਜ ਸਕੂਲ ਦੀ ਹੋਣਹਾਰ ਵਿਦਿਆਰਥਣ ਅਮਨਪ੍ਰੀਤ ਨੇ ਜਿੱਤਿਆ ਐਫ.ਏ.ਪੀ. ਨੈਸ਼ਨਲ ਅਵਾਰਡ*

0
9

ਫਗਵਾੜਾ 19 ਨਵੰਬਰ (ਸਾਰਾ ਯਹਾਂ/ਸ਼ਿਵ ਕੋੜਾ) ਕੈਂਬਰਿਜ ਇੰਟਰਨੈਸ਼ਨਲ ਪਬਲਿਕ ਸਕੂਲ ਫਗਵਾੜਾ ਦੀ ਹੋਣਹਾਰ ਵਿਦਿਆਰਥਣ ਅਮਨਪ੍ਰੀਤ ਕੌਰ ਨੂੰ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਵੱਲੋਂ ਐਫਏਪੀ ਐਵਾਰਡ-2024 ਨਾਲ ਸਨਮਾਨਿਤ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਅਮਨਪ੍ਰੀਤ ਕੌਰ ਦੇ ਪਿਤਾ ਅਤੇ ‘ਆਪ’ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਦੱਸਿਆ ਕਿ ਉਨ੍ਹਾਂ ਦੀ ਹੋਣਹਾਰ ਧੀ ਨੇ 10+2 ਦੀ ਸਾਲਾਨਾ ਪ੍ਰੀਖਿਆ ’ਚ 97.8% ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ ਸੀ। ਉਨ੍ਹਾਂ ਆਪਣੀ ਪੁੱਤਰੀ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਹੋਣਹਾਰ ਬੇਟੀ ’ਤੇ ਹਮੇਸ਼ਾ ਮਾਣ ਸੀ ਅਤੇ ਰਹੇਗਾ। ਉਨ੍ਹਾਂ ਕਿਹਾ ਕਿ ਅਮਨਪ੍ਰੀਤ ਕੌਰ ਨੇ ਨਾ ਸਿਰਫ਼ ਆਪਣੇ ਸਕੂਲ ਅਤੇ ਪਰਿਵਾਰ ਦਾ ਨਾਂ ਰੌਸ਼ਨ ਕੀਤਾ ਹੈ ਸਗੋਂ ਫਗਵਾੜਾ ਸਮੇਤ ਪੂਰੇ ਜ਼ਿਲ੍ਹੇ ਨੂੰ ਮਾਣ ਮਹਿਸੂਸ ਕਰਨ ਦਾ ਮੌਕਾ ਦਿੱਤਾ ਹੈ। ਦਲਜੀਤ ਰਾਜੂ ਨੇ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦੀ ਧੀ ਜੀਵਨ ਵਿੱਚ ਸਫ਼ਲਤਾ ਦੀਆਂ ਸਿਖਰਾਂ ਛੂਹ ਕੇ ਪੂਰੇ ਪੰਜਾਬ ਦਾ ਨਾਂ ਰੌਸ਼ਨ ਕਰੇਗੀ। ਜਿਕਰਯੋਗ ਹੈ ਕਿ ਐਫ.ਏ.ਪੀ. ਪੁਰਸਕਾਰ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਵਲੋਂ ਦਿੱਤਾ ਜਾਣ ਵਾਲਾ ਰਾਸ਼ਟਰੀ ਪੁਰਸਕਾਰ ਹੈ। ਜਿਸ ਦਾ ਉਦੇਸ਼ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਖੇਤਰਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਯੋਗਦਾਨ ਨੂੰ ਮਾਨਤਾ ਦੇਣਾ ਹੈ। ਇਹ ਪੁਰਸਕਾਰ ਦੂਜੇ ਸਕੂਲਾਂ ਨੂੰ ਵੀ ਸਿੱਖਿਆ, ਖੇਡਾਂ, ਸੱਭਿਆਚਾਰਕ ਵਿਰਾਸਤ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਦਾ ਹੈ। ਦਲਜੀਤ ਰਾਜੂ ਨੂੰ ਹੋਣਹਾਰ ਧੀ ਦੀ ਇਸ ਪ੍ਰਾਪਤੀ ’ਤੇ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ।

LEAVE A REPLY

Please enter your comment!
Please enter your name here