
ਮਾਨਸਾ, 28 ਮਈ (ਸਾਰਾ ਯਹਾਂ/ਮੁੱਖ ਸੰਪਾਦਕ) : ਕੋਵਿਡ—19 ਨੇ ਪੂਰੇ ਵਿਸ਼ਵ ਵਿੱਚ ਇੱਕ ਗੰਭੀਰ ਰੂਪ ਧਾਰਿਆ ਹੋਇਆ ਹੈ ਜਿਸ ਕਰਕੇ ਬਹੁਤ ਸਾਰੇ ਲੋਕ ਹਸਪਤਾਲਾਂ ਵਿੱਚ ਦਾਖਲ ਹਨ ਅਤੇ ਕਈ ਇਸ ਭਿਆਨਕ ਬਿਮਾਰੀ ਦੀ ਚਪੇਟ ਵਿੱਚ ਆ ਕੇ ਆਪਣੀ ਕੀਮਤੀ ਜਾਨ ਵੀ ਗੁਆ ਚੁੱਕੇ ਹਨ।ਇਸ ਸਬੰਧੀ ਬੋਲਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਕਰੋਨਾ ਦੀ ਮਹਾਂਮਾਰੀ ਦੇ ਦੁਰਪ੍ਰਭਾਵਾਂ ਤੋਂ ਬੱਚਣ ਦਾ ਇੱਕੋ—ਇੱਕ ਹੱਲ ਵੈਕਸੀਨੇਸ਼ਨ ਕਰਵਾਉਣਾ ਹੀ ਹੈ।ਉਹ ਅੱਜ ਵੀਡੀਓ ਕਾਨਫਰੈਂਸਿੰਗ ਰਾਹੀਂ ਤਾਮਕੋਟ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਸੰਬੋਧਨ ਕਰ ਰਹੇ ਸਨ। ਜਿ਼ਲ੍ਹਾ ਸੈਸ਼ਨ ਜੱਜ ਸ਼੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਕੈਦੀਆਂ ਅਤੇ ਹਵਾਲਾਤੀਆਂ ਨੂੰ ਪਹਿਲ ਦੇ ਅਧਾਰ *ਤੇ ਬਹੁਤ ਛੇਤੀ ਮੁਕਮੰਲ ਰੂਪ ਵਿੱਚ ਵੈਕਸੀਨੇਸ਼ਨ ਲਗਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਜਿਨ੍ਹਾਂ ਮੁਸਕਿਲਾਂ ਦਾ ਹੱਲ ਮੌਕੇ *ਤੇ ਕੀਤਾ ਜਾ ਸਕਦਾ ਸੀ ਉਨ੍ਹਾਂ ਬਾਰੇ ਜੇਲ੍ਹ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਅਤੇ ਬਾਕੀ ਮੁਸਕਿਲਾਂ ਦੇ ਹੱਲ ਲਈ ਛੇਤੀ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ। ਇਸ ਮੋਕੇ ਚੀਫ ਜੂਡੀਸੀਅਲ ਮੈਜਿਸਟ੍ਰੇਟ—ਕਮ—ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਸਿ਼ਲਪਾ, ਜੇਲ੍ਹ ਸੁਪਰਡੈਂਟ ਪਰਮਜੀਤ ਸਿੰਘ, ਵਰੰਟ ਅਫਸਰ ਜਗਤਾਰ ਸਿੰਘ, ਕਰਨਵੀਰ ਸਿੰਘ
