*ਕੈਦੀਆਂ ਅਤੇ ਹਵਾਲਾਤੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਕੀਤਾ ਪ੍ਰੇਰਿਤ*

0
25

ਮਾਨਸਾ, 14 ਸਤੰਬਰ(ਸਾਰਾ ਯਹਾਂ/ਹਿਤੇਸ਼ ਸ਼ਰਮਾ) : ਐਡੀਸ਼ਨਲ ਮੈਂਬਰ ਸੈਕਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਪੰਜਾਬ ਸ਼੍ਰੀ ਮਨਦੀਪ ਮਿੱਤਲ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਪਹੁੰਚੇ ਅਤੇ ਉੱਥੇ ਉਨ੍ਹਾਂ ਨੇ ਔਰਤ ਕੈਦੀਆਂ ਦੀ ਬੈਰਕ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਜ਼ਿਲ੍ਹਾ ਜੇਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ। ਇਸ ਦੌਰਾਨ ਉਨ੍ਹਾਂ ਲੰਗਰ ਹਾਲ ਪੁੱਜ ਕੇ ਕੈਦੀਆਂ ਨੂੰ ਦਿੱਤੀ ਜਾ ਰਹੀ ਖੁਰਾਕ ਦੀ ਨਿਰੀਖਣ ਕੀਤਾ ਅਤੇ ਉੱਥੇ ਖਾਣਾ ਬਣਾ ਰਹੇ ਕੈਦੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਜੇਲ ਦੇ ਹਸਪਤਾਲ ਦਾ ਨਿਰੀਖਣ ਕੀਤਾ ਅਤੇ ਉੱਥੇ ਉਹਨਾਂ  ਨੇ ਡਾਕਟਰਾਂ ਅਤੇ ਮਰੀਜ਼ਾਂ ਦੇ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਜੇਲ ਦੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਪਣੀ ਸਿਹਤ ਸੰਬਧੀ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਉਹਨਾਂ ਨੂੰ ਆਪਣੇ ਆਉਣ ਵਾਲੇ ਚੰਗੇ ਭਵਿਖ ਲਈ ਪ੍ਰਮਾਤਮਾ ਦਾ ਨਾਮ ਜੱਪਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਜ਼ਿਲ੍ਹਾ ਜੇਲ ਦੇ ਆਲੇ-ਦੁਆਲੇ ਲੱਗੇ ਪੌਦਿਆਂ ਨੂੰ ਪਾਣੀ ਦਿੰਦਿਆਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਵੀ ਪੇੜ-ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।  ਜੇਲ੍ਹ ਦੌਰੇ ਦੌਰਾਨ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਨੇ ਅਧਿਕਾਰੀਆਂ ਨੂੰ ਢੁੱਕਵੇਂ ਨਿਰਦੇਸ਼ ਦਿੱਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੇਲ੍ਹ ਸੁਪਰਡੈਂਟ ਸ਼੍ਰੀ ਪਰਮਜੀਤ ਸਿੰਘ, ਜੇਲ੍ਹ ਡਿਪਟੀ ਸੁਪਰਡੈਂਟ ਸ਼੍ਰੀ ਬਲਦੇਵ ਸਿੰਘ ਕੰਗ ਅਤੇ ਵਾਰੰਟ ਅਫਸਰ ਜਗਤਾਰ ਸਿੰਘ ਮੌਜੂਦ ਸਨ। 

NO COMMENTS