*ਕੈਦੀਆਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦੇਣ ਲਈ ਜੇਲ ’ਚ ਲਗਾਇਆ ਸੈਮੀਨਾਰ*

0
12

ਮਾਨਸਾ, 16 ਅਕਤੂਬਰ (ਸਾਰਾ ਯਹਾਂ/ ਮੁੱਖ ਸੰਪਾਦਕ )  : ਜ਼ਿਲਾ ਤੇ ਸੈਸ਼ਨ ਜੱਜ ਸ਼੍ਰੀਮਤੀ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਵੱਲੋਂ ਜੇਲ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਰੋਜ਼ਗਾਰ ਦੇਣ ਦੇ ਮੰਤਵ ਨਾਲ ਸਟੇਟ ਬੈਂਕ ਆਫ਼ ਇੰਡੀਆ ਦੇ ਅਧਿਕਾਰੀਆਂ ਵੱਲੋਂ ਇਹ ਸੈਮੀਨਾਰ ਕਰਵਾਇਆ ਗਿਆ।
ਉਨਾਂ ਦੱਸਿਆ ਕਿ ਇਸ ਸੈਮੀਨਾਰ ਦਾ ਮਨੋਰਥ ਜੇਲ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਜੇਲ ਵਿੱਚੋਂ ਬਾਹਰ ਆਉਣ ’ਤੇ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਲਈ ਬੈਂਕ ਦੀਆਂ ਚੱਲ ਰਹੀਆਂ ਲੋਨ ਸਕੀਮਾਂ ਸਬੰਧੀ ਜਾਣਕਾਰੀ ਦੇਣਾ ਹੈ। ਉਨਾਂ ਦੱਸਿਆ ਕਿ ਇਹ ਕੈਦੀ ਅਤੇ ਹਵਾਲਾਤੀ ਜੇਲ ਵਿੱਚੋਂ ਬਾਹਰ ਆਕੇ ਲੋਨ ਪ੍ਰਾਪਤ ਕਰਕੇ ਵੱਖ-ਵੱਖ ਰੋਜ਼ਗਾਰ ਜਿਵੇਂ ਡੇਅਰੀ ਫਾਰਮਿੰਗ, ਖੇਤੀਬਾੜੀ ਅਤੇ ਪਸ਼ੂ ਪਾਲਣ ਨਾਲ ਸਬੰਧਤ ਰੋਜ਼ਗਾਰ ਚਲਾ ਸਕਦੇ ਹਨ ਇਸ ਨਾਲ ਉਨਾਂ ਨੂੰ ਆਪਣੇ ਪਰਿਵਾਰਾਂ ਨੂੰ ਪਾਲਣ ਅਤੇ ਆਪਣੇ ਪੈਰਾਂ ਸਿਰ ਖੜੇ ਹੋਣ ਵਿੱਚ ਮਦਦ ਮਿਲੇਗੀ।
ਸੈਮੀਨਾਰ ਦੌਰਾਨ ਜਿਨਾਂ ਕੈਦੀਆਂ ਅਤੇ ਹਵਾਲਾਤੀਆਂ ਕੋਲ ਆਧਾਰ ਕਾਰਡ ਨਹੀਂ ਸਨ, ਉਨਾਂ ਦੇ ਆਧਾਰ ਬਨਾਉਣ ਦੀ gqfefonk ਮੌਕੇ ’ਤੇ ਹੀ ਸ਼ੁਰੂ ਕੀਤੀ ਗਈ। ਇਸ ਮੌਕੇ ਜੇਲ ਸੁਪਰਡੈਂਟ ਅਰਵਿੰਦਰਪਾਲ ਸਿੰਘ ਭੱਟੀ, ਡਿਪਟੀ ਸੁਪਰਡੈਂਟ ਨਰਪਿੰਦਰ ਸਿੰਘ, ਸਹਾਇਕ ਸੁਪਰਡੈਂਟ ਕੁਲਜੀਤ ਸਿੰਘ, ਗੁਰਨਾਮ ਸਿੰਘ, ਕੁਲਵਿੰਦਰ ਸਿੰਘ, ਤਰਸੇਮ ਅਤੇ ਮਾਸਟਰ ਟ੍ਰੇਨਰ ਕੁਲਵਿੰਦਰ ਸਿੰਘ ਮੌਜੂਦ ਸਨ। 

NO COMMENTS