*ਕੈਨੇਡਾ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ*

0
59

ਫਰੀਦਕੋਟ04,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਬੀਤੀ ਰਾਤ ਓਂਟਾਰੀੳ ਕੈਨੇਡਾ ਦੀ ਟਾਊਨਸ਼ਿਪ ਹਰਥਰ ਦੇ ਹਾਈਵੇਅ-6 ਨੇੜੇ ਅਰਥਰ ਦੇ ਵੈਲਿੰਗਟਨ ਰੋਡ ‘ਤੇ ਵੈਨ ਤੇ ਟ੍ਰੇਲਰ ਦੀ ਸਿੱਧੀ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਵੈਨ ਵਿੱਚ ਸਵਾਰ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।

ਮਰਨ ਵਾਲਿਆਂ ਦੀ ਪਛਾਣ ਓਂਟਾਰੀੳ ਦੇ ਮੋਨੋ ਟਾਊਨ ਦੇ ਵਾਸੀ ਗੁਰਿੰਦਰਪਾਲ ਲਿੱਧੜ (31), ਬ੍ਰੈਂਟਫੋਰਡ ਦੇ ਵਾਸੀ ਸੰਨੀ ਖੁਰਾਣਾ (24) ਤੇ ਬੈਰੀ ਟਾਊਨ ਦੇ ਵਾਸੀ ਕਿਰਨਪ੍ਰੀਤ ਸਿੰਘ ਗਿੱਲ (22) ਵਜੋਂ ਹੋਈ ਹੈ। ਇਸ ਹਾਦਸੇ ਚ ਟ੍ਰੇਲਰ ਦਾ ਡਰਾਈਵਰ ਵੀ ਸਖ਼ਤ ਫਟੜ ਹੋਇਆ ਹੈ, ਜਿਸ ਨੂੰ ਸਥਾਨਕ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ।

ਇਸ ਹਾਦਸੇ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਅਤੇ ਇੱਕ ਨੇ ਹਸਪਤਾਲ ਵਿੱਚ ਜਾ ਕੇ ਦਮ ਤੋੜ ਦਿੱਤਾ ਸੀ। ਮਾਰੇ ਗਏ ਤਿੰਨੇ ਨੌਜਵਾਨ ਇੱਕ ਹੀ ਵੈਨ ਵਿੱਚ ਸਵਾਰ ਸਨ। ਮਾਰੇ ਗਏ ਇੱਕ ਨੌਜਵਾਨ ਕਿਰਨਪ੍ਰੀਤ ਸਿੰਘ (22) ਦਾ ਪਿਛੋਕੜ ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਸ਼ਿਮਰੇਵਾਲਾ ਦੱਸਿਆ ਜਾਂਦਾ ਹੈ।

ਮ੍ਰਿਤਕ ਦੇ ਰਿਸ਼ਤੇਦਾਰ ਸਾਦਿਕ ਦੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਤੇ ਰਾਜਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਸ਼ਿਮਰੇਵਾਲਾ ਦਾ ਨੌਜਵਾਨ ਸਾਲ 2019 ਵਿੱਚ ਕੈਨੇਡਾ ਵਿੱਚ ਸਟੱਡੀ ਵੀਜੇ ‘ਤੇ ਗਿਆ ਸੀ। ਬੀਤੀ ਰਾਤ ਉਹ ਕਾਰ ਵਿੱਚ ਸਵਾਰ 3 ਨੌਜਵਾਨ ਨਾਲ ਕੰਮ ਤੋਂ ਘਰ ਪਰਤ ਰਹੇ ਸਨ, ਜਦੋਂ ਸਾਹਮਣੇ ਆ ਰਹੇ ਟਰੱਕ ਨਾਲ ਟੱਕਰ ਹੋ ਗਈ।

ਕਾਰ ਵਿੱਚ ਸਵਾਰ ਫਰੀਦਕੋਟ ਦੇ ਪਿੰਡ ਸ਼ਿਮਰੇਵਾਲਾ ਦਾ ਲੜਕਾ ਕਿਰਨਪ੍ਰੀਤ ਸਿੰਘ (21) ਪੁੱਤਰ ਕਰਮਜੀਤ ਸਿੰਘ, ਇਕ ਨੌਜਵਾਨ ਜਲੰਧਰ ਤੇ ਇਕ ਕੈਨੇਡਾ ਵਿੱਚ ਮੈਨੇਜਰ ਦੱਸਿਆ ਜਾ ਰਿਹਾ ਤੇ ਤੇ ਇਕ ਟਰੱਕ ਸਵਾਰ ਦੀ ਮੌਤ ਹੋਣ ਜਾਣ ਦੀ ਪੁਸ਼ਟੀ ਕੀਤੀ ਜਾ ਰਹੀ ਹੈ।

ਇਸ ਹਾਦਸੇ ਦੌਰਾਨ ਹੋਈ ਮੌਤ ਨੇ ਪਿੰਡ ਸ਼ਿਮਰੇਵਾਲਾ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮ੍ਰਿਤਕ ਕਿਰਨਪ੍ਰੀਤ ਸਿੰਘ ਗਿੱਲ ਉਰਫ ਕੈਫੀ ਸਾਲ 2019 ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਬਣਕੇ ਆਪਣੇ ਸੁਪਣੇ ਪੂਰੇ ਕਰਨ ਲਈ ਗਿਆ ਸੀ। ਉਸ ਦੀ ਕਾਰ ਵਿੱਚ ਦੋ ਹੋਰ ਜਾਣੇ ਸਨ ਜੋ ਜਲੰਧਰ ਸਾਈਡ ਦੇ ਦੱਸੇ ਜਾਂਦੇ ਹਨ।

ਪਰਿਵਾਰ ਵੱਲੋਂ ਮ੍ਰਿਤਕ ਕਿਰਨਪ੍ਰੀਤ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਕੋਸ਼ਿਸ਼ਾਂ ਤੇਜ ਕਰ ਦਿੱਤੀਆਂ ਗਈਆਂ ਹਨ। ਪਰਿਵਾਰ ਵੱਲੋਂ ਪ੍ਰਸ਼ਾਸ਼ਨ ਤੇ ਸਰਕਾਰ ਤੱਕ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ। ਮ੍ਰਿਤਕ ਕੈਫੀ ਮਾਪਿਆਂ ਦਾ ਇਕਲੌਤਾ ਪੋੁੱਤਰ ਸੀ। ਇਸ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

NO COMMENTS