*ਕੈਪਟਨ ਅਮਰਿੰਦਰ ਬੋਲੇ-ਜੋ ਬੀਜੋਗੇ, ਓਹੀ ਵੱਢੋਗੇ, ਮਨੀਸ਼ ਤਿਵਾੜੀ ਨੇ ਵੀ ਲਈ ਚੁਟਕੀ*

0
65

ਦੇਹਰਾਦੂਨ 23,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਹਰੀਸ਼ ਰਾਵਤ ਦੇ ਉੱਤਰਾਖੰਡ ਚੋਣਾਂ ਵਿੱਚ ਸੰਗਠਨ ਦੇ ਸਮਰਥਨ ਨਾ ਮਿਲਣ ਦੇ ਟਵੀਟ ਕਾਰਨ ਪੰਜਾਬ ਵਿੱਚ ਵੀ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਟਵੀਟ ਦਾ ਜਵਾਬ ਦਿੰਦਿਆਂ ਲਿਖਿਆ ਕਿ ਤੁਸੀਂ ਜੋ ਬੀਜੋਗੇ, ਉਹੀ ਵੱਢੋਗੇ। ਤੁਹਾਡੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਹਰੀਸ਼ ਰਾਵਤ ਜੀ।

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਜ਼ਿੰਮੇਵਾਰ ਕਾਫੀ ਹੱਦ ਤੱਕ ਹਰੀਸ਼ ਰਾਵਤ ਨੂੰ ਮੰਨਿਆ ਜਾ ਰਿਹਾ ਹੈ। ਉਹ ਨਵਜੋਤ ਸਿੱਧੂ ਨੂੰ ਪਾਰਟੀ ਵਿੱਚ ਅਹਿਮ ਅਹੁਦਾ ਦੇਣ ਦੇ ਸਭ ਤੋਂ ਪਹਿਲੇ ਹਿਮਾਇਤੀ ਸੀ।

NO COMMENTS