
ਚੰਡੀਗੜ੍ਹ ,06 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਨੂੰ ਹੋਮ ਕੁਆਰੰਟੀਨ ਕਰ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਕੋਰੋਨਾ ਪੌਜ਼ੇਟਿਵ ਅਧਿਕਾਰੀ ਦੇ ਸੰਪਰਕ ‘ਚ ਆਏ ਸਨ। ਇਸ ਦੇ ਮੱਦੇਨਜ਼ਰ ਹੀ ਉਨ੍ਹਾਂ ਵੀਰਵਾਰ ਸ਼ਾਮ ਸੂਬੇ ਦੇ ਲੋਕਾਂ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ।
ਕੈਪਟਨ ਨੇ ਸਿਹਤ ਵਿਭਾਗ ਦੀ ਐਡਵਾਇਜ਼ਰੀ ਮੁਤਾਬਕ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਦਰਅਸਲ 31 ਅਕਤੂਬਰ ਨੂੰ ਮਹਾਰਿਸ਼ੀ ਵਾਲਮਿਕੀ ਜਯੰਤੀ ਮੌਕੇ ਰੱਖੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਜਿਹੜੇ ਲੋਕਾਂ ਦੇ ਸੰਪਰਕ ‘ਚ ਆਏ ਉਨ੍ਹਾਂ ‘ਚੋਂ ਸੀਨੀਅਰ ਆਈਏਐਸ ਅਧਿਕਾਰੀ ਕੋਰੋਨਾ ਪੌਜ਼ੇਟਿਵ ਪਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਕੈਪਟਨ ਕੁਆਰੰਟੀਨ ਹੋ ਚੁੱਕੇ ਹਨ।
