ਮਾਨਸਾ 18 ਜੁਲਾਈ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਪ੍ਰਸ਼ੋਤਮ ਬਾਂਸਲ ਪ੍ਰਧਾਨ ਅਗਰਵਾਲ ਸਭਾ ਮਾਨਸਾ, ਅਸ਼ੋਕ ਲਾਲੀ ਅਤੇ ਰਾਮੇੇਸ਼ ਟੋੋੋਨੀ ਸੀਨੀਅਰ ਕਾਂਗਰਸ ਆਗੂ ਨੇ ਇਕ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਿਚ ਦੋ ਉੱਚ ਅਹੁਦਿਆਂ ਤੇ ਬੈਠੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਪਾਰਟੀ ਦੀ ਸਾਖ ਨੂੰ ਬਹੁਤ ਵੱਡਾ ਧੱਕਾ ਲਗਾ ਰਹੇ। ਹਨ ਇਸ ਲਈ ਇਨ੍ਹਾਂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਵਿਖਾਇਆ ਜਾਵੇ ਰਾਜਾ ਵੜਿੰਗ ਅਤੇ ਰਵਨੀਤ ਸਿੰਘ ਬਿੱਟੂ ਵਰਗੇ ਨੌਜਵਾਨਾਂ ਨੂੰ ਪਾਰਟੀ ਦੀ ਵਾਗਡੋਰ ਦਿੱਤੀ ਜਾਵੇ ਇਹ ਦੋਨੋਂ ਸ਼ਖ਼ਸ ਆਪਣੀ ਚੌਧਰ ਚਮਕਾਉਣ ਲਈ ਪਾਰਟੀ ਦਾ ਬਹੁਤ ਵੱਡਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਪਾਰਟੀ ਹਾਈ ਕਮਾਂਡ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਕਿ ਇਨ੍ਹਾਂ ਦੋਨਾਂ ਲੀਡਰਾਂ ਨੂੰ ਕਾਂਗਰਸ ਵਿੱਚੋਂ ਬਾਹਰ ਕੱਢਿਆ ਜਾਵੇ। ਤਾਂ ਹੀ ਆਉਂਦੀਆਂ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਚੋਣ ਵਰ੍ਹਾ ਹੋਣ ਦੇ ਬਾਵਜੂਦ ਵੀ ਇਹ ਦੋਨੇਂ ਲੀਡਰ ਇੱਕ ਦੂਜੇ ਦੀਆਂ ਲੱਤਾਂ ਖਿੱਚਣ ਤੇ ਲੱਗੇ ਹੋਏ ਹਨ ਜਦੋਂਕਿ ਚਾਹੀਦਾ ਤਾਂ ਇਹ ਸੀ ਕਿ ਆਪਸੀ ਸੁਲਾਹ ਨਾਲ ਪਾਰਟੀ ਵੱਲੋਂ ਦਿੱਤੇ ਆਦੇਸ਼ਾਂ ਅਨੁਸਾਰ ਕਰੋ ਕੰਮ ਕਰਦੇ ਕਿਉਂਕਿ ਪੰਜਾਬ ਵਾਸੀਆਂ ਨਾਲ ਜਿੰਨੇ ਵੀ ਵਾਅਦੇ ਕੀਤੇ ਸਨ ਉਹਨਾ ਵਿੱਚੋ ਕੁਝ ਅਜੇ ਪੂਰੇ ਕਰਨੇ ਬਾਕੀ ਹਨ। ਇਸ ਲਈ ਹਾਈ ਕਮਾਂਡ ਨੂੰ ਇਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਐਕਸ਼ਨ ਲੈਂਦਿਆਂ ਇਨ੍ਹਾਂ ਨੂੰ ਤੁਰੰਤ ਬਾਹਰ ਦਾ ਰਸਤਾ ਵਿਖਾਉਣਾ ਚਾਹੀਦਾ ਹੈ । ਇਨ੍ਹਾਂ ਆਗੂਆਂ ਆਦਿ ਇਨ੍ਹਾਂ ਆਗੂਆਂ ਨੇ ਕਿਹਾ ਕਿ ਰਵਨੀਤ ਬਿੱਟੂ ਅਤੇ ਰਾਜਾ ਵੜਿੰਗ ਵਰਗੇ ਨੌਜਵਾਨ ਲੋਕ ਜਿਨ੍ਹਾਂ ਦੀ ਨੌਜਵਾਨਾਂ ਵਿੱਚ ਬਹੁਤ ਪਕੜ ਹੈ ਇਨ੍ਹਾਂ ਦੋਨਾਂ ਲੀਡਰਾਂ ਨੂੰ ਪਾਰਟੀ ਦੀ ਵਾਗਡੋਰ ਸੰਭਾਲਣੀ ਚਾਹੀਦੀ ਹੈ। ਤਾਂ ਜੋ ਆਉਂਦੀਆਂ ਵਿਧਾਨ ਸਭਾ ਵਿੱਚ ਵਿਰੋਧੀ ਪਾਰਟੀਆਂ ਜਿਨ੍ਹਾਂ ਨੇ ਕੋਈ ਵੀ ਕੰਮਕਾਜ ਨਹੀਂ ਕੀਤਾ ਕਾਂਗਰਸ ਨੂੰ ਬਦਨਾਮ ਕਰਨ ਤੇ ਲੱਗੀਆਂ ਹੋਈਆਂ ਹਨ ਨੂੰ ਸੱਤਾ ਦੇ ਨਜ਼ਦੀਕ ਨਾ ਢੁੱਕਣ ਦਿੱਤਾ ਜਾਵੇ । ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਬਹੁਤ ਸ਼ਾਨਾਮੱਤੀ ਰਿਹਾ ਹੈ ।ਦੇਸ਼ ਆਜ਼ਾਦ ਹੋਣ ਤੋਂ ਬਾਅਦ ਇਸ ਪਾਰਟੀ ਨੇ ਬਹੁਤ ਸਾਰਾ ਵਿਕਾਸ ਕੰਮ ਅਤੇ ਨਵੀਂਆਂ ਬੁਲੰਦੀਆਂ ਨੂੰ ਛੋਹਿਆ ਹੈ ਵਿਰੋਧੀ ਪਾਰਟੀ ਆਈ ਪਾਰਟੀਆਂ ਜ਼ਿੰਮੇਵਾਰ ਵੀ ਸੱਤਾ ਵਿੱਚ ਆਈਆਂ ਹਨ ਉਨ੍ਹਾਂ ਨੇ ਪੰਜਾਬ ਦਾ ਨੁਕਸਾਨ ਹੀ ਕੀਤਾ ਹੈ ਪੰਜਾਬ ਨੂੰ ਲੁੱਟ ਪੁੱਟ ਕੰਗਾਲ ਕੀਤਾ ਹੈ ਇਸ ਲਈ ਚਾਹੀਦਾ ਹੈ ਕਿ ਹਾਈ ਕਮਾਨ ਇਸ ਮੁੱਦੇ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦੇਵੇ ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਇੱਕ ਵਾਰ ਫਿਰ ਸੱਤਾ ਵਿਚ ਆਉਣ ਜਾ ਰਹੀ ਹੈ ।ਕਿਉਂਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਨੇ ਜਿਥੇ ਸਕੂਲਾਂ ਅਤੇ ਹੋਰ ਬਹੁਤ ਸਾਰੇ ਕੰਮ ਕੀਤੇ ਹਨ । ਪੰਜਾਬ ਅੱਜ ਬਾਹਰੀ ਸੂਬਿਆਂ ਤੋਂ ਮੋਹਰੀ ਸੂਬਿਆਂ ਦੀ ਸ਼੍ਰੇਣੀ ਵਿੱਚ ਆਉਂਦਾ ਜਾ ਰਿਹਾ ਹੈ ਕਿਉਂਕਿ ਪਾਰਟੀ ਨੇ ਬਹੁਤ ਜ਼ਿਆਦਾ ਕੰਮ ਕੀਤੇ ਹਨ ।ਪਰ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦੀ ਆਪਸੀ ਲੜਾਈ ਨਾਲ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਧੱਕਾ ਲੱਗਾ ਹੈ। ਅਤੇ ਇਸ ਦੇ ਵਰਕਰ ਅਤੇ ਪੁਰਾਣੇ ਨੇਤਾ ਇਸ ਪਾਰਟੀ ਤੋਂ ਦਿਨੋ ਦਿਨ ਦੂਰ ਹੁੰਦੇ ਜਾ ਰਹੇ ਹਨ। ਜਿਸ ਨੂੰ ਠੱਲ੍ਹਣ ਲਈ ਇਨ੍ਹਾਂ ਆਗੂਆਂ ਨੂੰ ਬਾਹਰ ਦਾ ਰਸਤਾ ਵਿਖਾਇਆ ਜਾਵੇ। ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਇਨ੍ਹਾਂ ਦੋਨਾਂ ਆਗੂਆਂ ਨੇ ਹਾਈ ਕਮਾਂਡ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਪਰ ਧਿਆਨ ਦਿੰਦੇ ਹੋਏ ਜਲਦੀ ਤੋਂ ਜਲਦੀ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਬਾਹਰ ਦਾ ਰਸਤਾ ਵਿਖਾਵੇ ਦੋਵੇਂ ਨੇਤਾ ਕੁਰਸੀ ਦੇ ਭੁੱਖੇ ਹਨ। ਅਤੇ ਪਰਿਵਾਰ ਬਾਅਦ ਵਿੱਚ ਫਸੇ ਹੋਏ ਹਨ। ਅਜਿਹੇ ਆਗੂਆਂ ਦੀ ਪਾਰਟੀ ਵਿੱਚ ਕੋਈ ਜਗ੍ਹਾ ਨਹੀਂ ਇਸ ਲਈ ਇਨ੍ਹਾਂ ਨੂੰ ਸਾਈਡ ਤੇ ਕਰਕੇ ਨੌਜਵਾਨਾਂ ਨੂੰ ਪਾਰਟੀ ਦੀ ਵਾਗਡੋਰ ਦਿੱਤੀ ਜਾਵੇ।