
ਨਵੀਂ ਦਿੱਲੀ 3,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਕਿਸਾਨਾਂ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਨੇਤਾ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲੱਭਣ ਦੀ ਗੱਲ ਕਰਨਗੇ।
