ਪਟਿਆਲਾ 13,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਕਾਂਗਰਸ ਦੇ ਸੰਸਦ ਮੈਂਬਰ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦੇ ਮਾਤਾ ਸਤਿੰਦਰ ਕੌਰ ਕਾਹਲੋਂ ਦਾ ਦੇਹਾਂਤ ਹੋ ਗਿਆ ਹੈ।
ਉਹ ਸਵਰਗੀ ਗਿਆਨ ਸਿੰਘ ਕਾਹਲੋਂ ਦੀ ਧਰਮਪਤਨੀ ਸਨ। ਸਤਿੰਦਰ ਕੌਰ ਕਾਹਲੋਂ 96 ਸਾਲਾਂ ਦੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।