ਕੈਪਟਨ ਅਮਰਿੰਦਰ ਸਿੰਘ ਨੇ ਚੀਨ ਦੇ ਵਾਰ-ਵਾਰ ਹਮਲਿਆਂ ਖਿਲਾਫ ਭਾਰਤ ਵੱਲੋਂ ਕਰਾਰਾ ਜਵਾਬ ਦੇਣ ਦਾ ਸੱਦਾ ਦਿੱਤਾ

0
26

ਚੰਡੀਗੜ੍ਹ, 16 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) ਲੱਦਾਖ ਦੀ ਗਲਵਾਨ ਘਾਟੀ ਵਿੱਚ ਚੀਨ ਨਾਲ ਹਿੰਸਕ ਝੜਪ ਦੌਰਾਨ ਤਿੰਨ ਭਾਰਤੀ ਸੈਨਿਕਾਂ ਦੇ ਮਾਰੇ ਜਾਣ ‘ਤੇ ਡੂੰਘਾ ਦੁੱਖ ਅਤੇ ਗੁੱਸਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਚੀਨ ਵੱਲੋਂ ਭਾਰਤੀ ਸਰਹੱਦ ਅੰਦਰ ਵਾਰ-ਵਾਰ ਕੀਤੀ ਰਹੀ ਉਲੰਘਣਾ ਖਿਲਾਫ ਭਾਰਤ ਸਰਕਾਰ ਵੱਲੋਂ ਕਰਾਰ ਜਵਾਬ ਦੇਣ ਦਾ ਸੱਦਾ ਦਿੱਤਾ।
ਇਸ ਘਟਨਾ ਤੋਂ ਗੁੱਸੇ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਖਤ ਪ੍ਰਤੀਕਿਰਿਆ ਦਿੰਦਿਆਂ ਕਿਹਾ, ”ਸਾਡੇ ਸੈਨਿਕ ਕੋਈ ਖੇਡ ਨਹੀਂ ਕਿ ਸਾਡੀਆਂ ਸਰਹੱਦਾਂ ਦੀ ਰਾਖੀ ਕਰਦੇ ਅਫਸਰਾਂ ਤੇ ਜਵਾਨਾਂ ਨੂੰ ਹਰ ਥੋੜੇਂ ਦਿਨਾਂ ਬਾਅਦ ਮਾਰ ਜਾਂ ਜਖ਼ਮੀ ਕਰ ਦਿੱਤਾ ਜਾਵੇ।” ਉਨ੍ਹਾਂ ਕਿਹਾ ਕਿ ਇਹ ਉਸ ਵੇਲੇ ਵਾਪਰਿਆ ਜਦੋਂ ਦੋਵੇਂ ਪਾਸਿਆਂ ਤੋਂ ਫੌਜਾਂ ਕਈ ਦਿਨਾਂ ਦੇ ਤਣਾਅ ਦੀ ਸਥਿਤੀ ਤੋਂ ਵੱਖ ਹੋਣ ਦੀ ਪ੍ਰਕਿਰਿਆ ਵਿੱਚ ਸਨ।
ਮੁੱਖ ਮੰਤਰੀ ਨੇ ਕਿਹਾ, ”ਹੁਣ ਵੇਲਾ ਆ ਗਿਆ ਹੈ ਕਿ ਭਾਰਤ ਗੁਆਂਢੀ ਮੁਲਕ ਵੱਲੋਂ ਵਾਰ-ਵਾਰ ਕੀਤੇ ਜਾ ਰਹੇ ਹਮਲਿਆਂ ਦਾ ਜਵਾਬ ਦੇਵੇ ਜੋ ਸਾਡੇ ਖੇਤਰੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ ਅਤੇ ਸਾਡੀ ਖੇਤਰੀ ਪ੍ਰਭੂਸੱਤਾ ਉਤੇ ਹੁੰਦੇ ਹਮਲਿਆਂ ਨੂੰ ਰੋਕੇ।” ਉਨ੍ਹਾਂ ਕਿਹਾ ਕਿ ਭਾਰਤ ਵਾਲੇ ਪਾਸੇ ਤੋਂ ਕਿਸੇ ਵੀ ਕਿਸਮ ਦੀ ਕਮਜ਼ੋਰੀ ਦੇ ਸੰਕੇਤ ਨਾਲ ਚੀਨ ਦੀ ਪ੍ਰਕਿਰਿਆ ਹੋਰ ਹਿੰਸਕ ਹੋ ਜਾਂਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਸਰਹੱਦ ਉਤੇ ਤਣਾਅ ਘਟਾਉਣਾ ਸਭ ਤੋਂ ਵੱਧ ਜ਼ਰੂਰੀ ਹੈ ਅਤੇ ਭਾਰਤ ਜੰਗ ਦੇ ਹੱਕ ਵਿੱਚ ਨਹੀਂ ਹੈ ਪਰ ਫੇਰ ਵੀ ਸਾਡਾ ਦੇਸ਼ ਇਸ ਮੌਕੇ ਕਮਜ਼ੋਰੀ ਨਹੀਂ ਦਿਖਾ ਸਕਦਾ ਅਤੇ ਚੀਨ ਨੂੰ ਕਿਸੇ ਹੋਰ ਘੁਸਪੈਠ ਤੋਂ ਰੋਕਣ ਅਤੇ ਆਪਣੀਆਂ ਸੀਮਾਵਾਂ ਤੇ ਆਦਮੀਆਂ ਉਤੇ ਹਮਲੇ ਨੂੰ ਠੱਲ੍ਹ ਪਾਉਣ ਲਈ ਸਖਤ ਰੁਖ ਅਪਣਾਉਣ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਦੇ ਕਮਾਂਡਿੰਗ ਅਫਸਰ ਅਤੇ ਦੋ ਸੈਨਿਕਾਂ ਨੂੰ ਬੁਰੀ ਤਰ÷ ੍ਹਾਂ ਕੁੱਟ ਕੇ ਮਾਰਨ ਤੋਂ ਬਾਅਦ ਵੀ ਚੀਨ ਬੇਕਸੂਰ ਹੋਣ ਦਾ ਬਹਾਨਾ ਬਣਾ ਰਿਹਾ ਹੈ ਅਤੇ ਭਾਰਤ ਵੱਲੋਂ ਇਕਤਰਫਾ ਕਾਰਵਾਈ ਕਾਰਨ ਅਜਿਹੇ ਹਾਲਾਤ ਪੈਦਾ ਹੋਣ ਦਾ ਦੋਸ਼ ਲਾ ਕੇ ਸਾਰਾ ਕਸੂਰ ਭਾਰਤ ਸਿਰ ਮੜ÷ ਨ ਦਾ ਯਤਨ ਕਰ ਰਿਹਾ ਹੈ। ਇਹ ਆਖਦਿਆਂ ਕਿ ਅਜਿਹੀ ਪ੍ਰਤੀਕਿਰਿਆ ਚੀਨ ਦੀ ਧੋਖੇਬਾਜ਼ੀ ਦਾ ਹਿੱਸਾ ਹੈ, ਮੁੱਖ ਮੰਤਰੀ ਨੇ ਅੱਗੋਂ ਕਿਹਾ ਕਿ ਭਾਰਤ-ਚੀਨ ਸਰਹੱਦ ਦੇ ਲੱਦਾਖ ਸੈਕਟਰ ਅੰਦਰ ਤਣਾਅ ਦਾ ਵਧਣਾ ਚੀਨੀ ਫੌਜ ਵੱਲੋਂ ਭਾਰਤੀ ਖੇਤਰ ਅੰਦਰ ਕੀਤੇ ਜਾ ਰਹੇ ਵਾਰ-ਵਾਰ ਹਮਲਿਆਂ ਦਾ ਨਤੀਜਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੀਨ ਦੀਆ ਗਤੀਵਿਧੀਆਂ ਦੋਵਾਂ ਮੁਲਕਾਂ ਦਰਮਿਆਨ ਹੋਈਆਂ ਸੰਧੀਆਂ ਦੀ ਸਿੱਧੀ ਉਲੰਘਣਾ ਹੈ ਅਤੇ ਭਾਰਤ ਦੀ ਅਖੰਡਤਾ ‘ਤੇ ਢੀਠਤਾ ਭਰਿਆ ਹਮਲਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਹਮਲਿਆਂ ਨੂੰ ਹਲਕੇ ਵਿੱਚ ਨਾ ਲੈਣ ਸਬੰਧੀ ਸਖਤ ਸੁਨੇਹਾਂ ਦੇਣ ਵਾਸਤੇ ਢੁੱਕਵੇਂ ਕਦਮ ਚੁੱਕੇ।
ਹਾਲ ਹੀ ਦੇ ਹਫਤਿਆਂ ਵਿੱਚ ਭਾਰਤ-ਪਾਕਿਸਤਾਨ ਅਤੇ ਭਾਰਤ-ਨੇਪਾਲ ਸਰਹੱਦਾਂ ‘ਤੇ ਵਧੇ ਤਣਾਓ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਸਪੱਸ਼ਟ ਰੂਪ ਵਿੱਚ ਅਜਿਹੀਆਂ ਤਾਕਤਾਂ ਨਾਲ ਘਿਰਿਆ ਹੈ ਜੋ ਕੋਵਿਡ ਸੰਕਟ ਦਾ ਲਾਹਾ ਲੈ ਕੇ ਭਾਰਤ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਤਾਕ ਵਿੱਚ ਹਨ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ, ”ਉਨ÷ ਾਂ ਨੂੰ ਚਿਤਾਵਨੀ ਦੇਈਏ ਕਿ ਭਾਰਤ ਕਿਸੇ ਵੀ ਕੀਮਤ ‘ਤੇ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰੇਗਾ ਅਤੇ ਭਾਵੇਂ ਇਹ ਅੰਦਰੂਨੀ ਪੱਧਰ ‘ਤੇ ਮਹਾਂਮਾਰੀ ਨਾਲ ਲੜ ਰਿਹਾ ਹੈ ਇਹ ਬਾਹਰੀ ਵੰਗਾਰਾਂ ਨਾਲ ਲੜਨ ਦੇ ਪੂਰੀ ਤਰ÷ ਾਂ ਕਾਬਿਲ ਹੈ।”
ਗਲਵਾਨ ਘਾਟੀ ਹਿੰਸਾ ਵਿੱਚ ਜਾਨਾਂ ਗਵਾਉਣ ਵਾਲੇ ਸੈਨਿਕਾਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੂਰਾ ਦੇਸ਼ ਇਸ ਦੁੱਖ ਦੀ ਘੜੀ ਵਿੱਚ ਭਾਰਤੀ ਫੌਜ ਨਾਲ ਖੜ੍ਹਿਆ ਹੈ।
—–

LEAVE A REPLY

Please enter your comment!
Please enter your name here