ਚੰਡੀਗੜ•, 24 ਅਪਰੈਲ(ਸਾਰਾ ਯਹਾ, ਬਲਜੀਤ ਸ਼ਰਮਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਸੰਕਟ ਦੇ ਮੱਦੇਨਜ਼ਰ ਲਗਾਏ ਕੌਮੀ ਪੱਧਰ ਦੇ ਲੌਕਡਾਊਨ ਵਿੱਚ ਫਸੇ ਸੇਵਾ ਮੁਕਤ ਸੈਨਿਕਾਂ ਨੂੰ ਉਨ•ਾਂ ਦੇ ਜੱਦੀ ਸੂਬਿਆਂ ਵਿੱਚ ਜਾਣ ਲਈ ਵਿਸ਼ੇਸ਼ ਆਗਿਆ ਦਿਵਾਉਣ।
ਕੇਂਦਰੀ ਰੱਖਿਆ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਜੇਕਰ ਉਨ•ਾਂ ਨੂੰ ਤੁਰੰਤ ਘਰ ਵਾਪਸ ਭੇਜਣਾ ਸੰਭਵ ਨਹੀਂ ਹੋਵੇਗਾ ਤਾਂ ਦੇਸ਼ ਭਰ ਦੇ ਕਮਾਂਡ ਹੈਡ ਕੁਆਟਰਜ਼ ਨੂੰ ਨਿਰਦੇਸ਼ ਦਿੱਤੇ ਜਾਣ ਕਿ ਸਾਬਕਾ ਸੈਨਿਕਾਂ ਦਾ ਉਦੋਂ ਤੱਕ ਵਿਸ਼ੇਸ਼ ਖਿਆਲ ਰੱਖਿਆ ਜਾਵੇ ਜਦੋਂ ਤੱਕ ਉਨ•ਾਂ ਨੂੰ ਘਰ ਜਾਣ ਲਈ ਲੋੜੀਂਦੀ ਆਗਿਆ ਨਹੀਂ ਮਿਲ ਜਾਂਦੀ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਦੇਸ਼ ਦੀ ਰਾਖੀ ਕਰਨ ਵਾਲੀਆਂ ਹਥਿਆਰਬੰਦ ਸੈਨਾਵਾਂ ਵਿੱਚ ਪੰਜਾਬ ਆਪਣਾ ਚੋਖਾ ਯੋਗਦਾਨ ਪਾਉਂਦਾ ਹੈ। ਹਰੀਕੇ ਮਹੀਨੇ ਵੱਡੀ ਗਿਣਤੀ ਵਿੱਚ ਸੈਨਿਕ ਆਪਣੀ ਸਰਵਿਸ ਤੋਂ ਰਿਟਾਇਰ ਹੁੰਦੇ ਹਨ। ਉਨ•ਾਂ ਕਿਹਾ ਕਿ ਇਨ•ਾਂ ਸੇਵਾ ਮੁਕਤ ਹੁੰਦੇ ਸੈਨਿਕਾਂ ਵਿੱਚ ਪੰਜਾਬ ਨਾਲ ਸਬੰਧਤ ਸੈਨਿਕਾਂ ਦੀ ਵੀ ਕਾਫੀ ਗਿਣਤੀ ਹੁੰਦੀ ਹੈ ਜੋ ਇਸ ਵੇਲੇ ਲੌਕਡਾਊਨ ਦੇ ਕਾਰਨ ਆਪਣੇ ਸੂਬੇ ਵਿੱਚ ਵਾਪਸ ਜਾਣ ਤੋਂ ਅਸਮਰੱਥ ਹਨ ਜਿਸ ਕਾਰਨ ਉਨ•ਾਂ ਨੂੰ ਆਪਣੀ ਆਖਰੀ ਤਾਇਨਾਤੀ ਵਾਲੇ ਸਥਾਨ ‘ਤੇ ਰਹਿਣਾ ਪੈ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ, ”ਬਿਨਾਂ ਸ਼ੱਕ ਉਨ•ਾਂ ਨੂੰ ਇਸ ਵੇਲੇ ਮਾਨਸਿਕ ਪ੍ਰੇਸ਼ਾਨੀ ਵਿੱਚੋਂ ਗੁਜ਼ਰਨਾ ਪੈ ਰਿਹਾ ਹੈ ਕਿਉਂਕਿ ਉਹ ਆਪਣੇ ਪਰਿਵਾਰ ਵਾਲੇ ਤੇ ਨੇੜਲਿਆਂ ਕੋਲ ਜਾਣ ਤੋਂ ਅਸਮਰੱਥ ਹਨ।”
——