*ਕੈਪਟਨ ਖੁਦ ਦਲ-ਬਦਲੂ, ਪੰਜਾਬ ਕਾਂਗਰਸ ‘ਚ ਸਰਜੀਕਲ ਸਟ੍ਰਾਈਕ ਦੀ ਲੋੜ, ਰਾਹੁਲ ਨਾਲ ਮੀਟਿੰਗ ਮਗਰੋਂ ਦੂਲੋ ਦਾ ਹਮਲਾ*

0
69

ਚੰਡੀਗੜ੍ਹ 25,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਕਾਂਗਰਸ ਦਾ ਕਲੇਸ਼ ਮੁੱਕਦਾ ਦਿਖਾਈ ਨਹੀਂ ਦੇ ਰਿਹਾ। ਕਾਂਗਰਸ ਦੇ ਜਨਰਲ ਸਕੱਤਰ ਅੱਜ ਵੀ ਪੰਜਾਬ ਦੇ ਸੀਨੀਅਰ ਲੀਡਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਅੱਜ ਰਾਹੁਲ ਨਾਲ ਮੁਲਾਕਾਤ ਤੋਂ ਬਾਅਦ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਖੁਦ ਦਲ-ਬਦਲੂ ਤੱਕ ਕਰਾਰ ਦੇ ਦਿੱਤਾ। ਇਨ੍ਹਾਂ ਕਿਹਾ ਕਿ ਅਮਰਿੰਦਰ ਖੁਦ ਦੂਜੀ ਪਾਰਟੀ ਤੋਂ ਕਾਂਗਰਸ ਵਿੱਚ ਆਏ ਹਨ।

ਉਨ੍ਹਾਂ ਨੇ ਸਖਤ ਲਹਿਜੇ ਵਿੱਚ ਕਿਹਾ ਕਿ ਕਾਂਗਰਸ ਨੂੰ ਪੰਜਾਬ ਵਿੱਚ ਸਰਜੀਕਲ ਸਟ੍ਰਾਈਕ ਕਰਨ ਦੀ ਲੋੜ ਹੈ। ਪੁਰਾਣੀ ਟਕਸਾਲੀ ਕਾਂਗਰਸੀਆਂ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਦੂਲੋ ਦੇ ਹਮਲੇ ਮਗਰੋਂ ਸਪਸ਼ਟ ਹੈ ਕਿ ਕਾਂਗਰਸ ਦਾ ਕਲੇਸ਼ ਅਜੇ ਨਹੀਂ ਮੁੱਕਿਆ। ਟਕਸਾਲੀ ਕਾਂਗਰਸੀ ਹਾਈਕਮਾਨ ਉੱਪਰ ਸਖਤ ਐਕਸ਼ਨ ਲਈ ਦਬਾਅ ਬਣਾ ਰਹੇ ਹਨ।https://imasdk.googleapis.com/js/core/bridge3.469.0_en.html#goog_658990830TAP TO UNMUTEAdvertisement

ਦੱਸ ਦਈਏ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਆਪਣੀ ਰਿਹਾਇਸ਼ ‘ਤੇ ਪੰਜਾਬ ਦੇ ਪਾਰਟੀ ਵਿਧਾਇਕਾਂ ਤੇ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਹਫਤੇ ਦੇ ਸ਼ੁਰੂ ਵਿੱਚ ਬੁੱਧਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਰਾਹੁਲ ਗਾਂਧੀ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ ਸੀ।

ਇਸ ਦੌਰਾਨ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਧੜੇਬੰਦੀ ਨੂੰ ਖ਼ਤਮ ਕਰਨ ਲਈ ਲੜੀਵਾਰ ਮੀਟਿੰਗਾਂ ਦੇ ਵਿਚਕਾਰ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਬੁੱਧਵਾਰ ਨੂੰ ਕਿਹਾ ਕਿ ਮੌਜੂਦਾ ਸਥਿਤੀ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ। ਹੁਣ ਰਾਹੁਲ ਦੀਆਂ ਮੀਟਿੰਗਾਂ ਤੇ ਸੀਨੀਅਰ ਲੀਡਰਾਂ ਦੀ ਬਿਆਨਬਾਜੀ ਤੋਂ ਲੱਗਦਾ ਹੈ ਕਿ ਮਾਮਲਾ ਸੁਲਝਣ ਵਾਲਾ ਨਹੀਂ।

ਦਰਅਸਲ ਪੰਜਾਬ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦੋ ਮੌਜੂਦਾ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਮੁੱਦੇ ‘ਤੇ ਸਵਾਲਾਂ ਦੇ ਘੇਰੇ ਵਿੱਚ ਹੈ, ਜਦਕਿ ਜਾਖੜ ਦਾ ਕਹਿਣਾ ਹੈ ਕਿ ਕੁਝ ਗਲਤ ਲੋਕ ਮੁੱਖ ਮੰਤਰੀ ਨੂੰ ਸਲਾਹ ਦੇ ਰਹੇ ਹਨ ਜਿਸ ਕਾਰਨ ਇਹ ਫੈਸਲਾ ਲਿਆ ਗਿਆ। ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਜਾਖੜ ਨੇ ਕਿਹਾ, “ਮੈਨੂੰ ਉਮੀਦ ਹੈ ਕਿ ਮੌਜੂਦਾ ਸਥਿਤੀ ਜਲਦੀ ਹੱਲ ਹੋ ਜਾਵੇਗੀ। ਕੁਝ ਗਲਤ ਲੋਕ ਮੁੱਖ ਮੰਤਰੀ ਨੂੰ ਕਾਂਗਰਸ ਦੇ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਫੈਸਲੇ ‘ਤੇ ਸਲਾਹ ਦੇ ਰਹੇ ਹਨ।”

NO COMMENTS