*ਕੈਪਟਨ ਦਾ ਪੰਜਾਬ ‘ਚ ਅਜੀਬ ਲੌਕਡਾਊਨ! ਦੁਕਾਨਾਂ ਬੰਦ, ਸ਼ਰਾਬ ਦੇ ਠੇਕੇ ਸ਼ਰੇਆਮ ਖੁੱਲ੍ਹੇ*

0
140

ਬਟਾਲਾ  25ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਅੱਜ ਐਤਵਾਰ ਨੂੰ ਪੂਰਾ ਲੌਕਡਾਉਣ ਹੋਣ ਦੇ ਬਾਵਜੂਦ ਬਟਾਲਾ ‘ਚ ਸ਼ਰਾਬ ਦੇ ਠੇਕੇ ਪੂਰੀ ਤਰ੍ਹਾਂ ਖੁੱਲ੍ਹੇ ਨਜ਼ਰ ਆਏ। ਜਿੱਥੇ ਸਾਰੀਆਂ ਦੁਕਾਨਾਂ ਬੰਦ ਸੀ, ਉੱਥੇ ਹੀ ਸ਼ਰਾਬ ਦੇ ਠੇਕੇ ਪੂਰੀ ਤਰ੍ਹਾਂ ਖੁੱਲ੍ਹੇ ਹੋਏ ਹਨ। ਹੈਰਾਨੀ ਵਾਲੀ ਗੱਲ ਇਹ ਹੈ ਕਿ ਕਿਸੇ ਵੀ ਪੁਲਿਸ ਅਧਿਕਾਰੀ ਨੇ ਸ਼ਰਾਬ ਦੇ ਠੇਕੇ ਬੰਦ ਨਹੀਂ ਕਰਵਾਏ। ਡੀਐਸਪੀ ਹਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ‘ਚ ਸਭ ਕੁਝ ਬੰਦ ਹੈ ਤੇ ਸ਼ਰਾਬ ਦੇ ਠੇਕੇ ਵੀ ਪੂਰੀ ਤਰ੍ਹਾਂ ਬੰਦ ਹਨ।

ਜਦ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਅੱਜ ਐਤਵਾਰ ਨੂੰ ਲੌਕਡਾਉਨ ਹੋਣ ਦੇ ਬਾਵਜੂਦ ਠੇਕੇ ਖੁੱਲ੍ਹੇ ਹਨ, ਤਾਂ ਡੀਐਸਪੀ ਨੇ ਕਿਹਾ ਕਿ ਸਾਰੇ ਇਲਾਕੇ ‘ਚ ਪੁਲਿਸ ਅਫਸਰ ਲੱਗੇ ਹੋਏ ਹਨ। ਜਿਹੜਾ ਉਨ੍ਹਾਂ ਕੋਲ ਸਿਟੀ ਦਾ ਏਰੀਆ ਹੈ, ਉਸ ‘ਚ ਸਾਰੇ ਠੇਕੇ ਬੰਦ ਹਨ। ਜੋ ਵੀ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ, ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਚਲਾਨ ਵੀ ਕੱਟਿਆ ਜਾ ਰਿਹਾ ਹੈ। ਜਦਕਿ ਅਸਲ ‘ਚ ਇਸ ਦੇ ਉਲਟ ਉਨ੍ਹਾਂ ਦੇ ਇਲਾਕੇ ਦੇ ਹੀ ਸਾਰੇ ਠੇਕੇ ਖੁੱਲ੍ਹੇ ਹੋਏ ਸੀ।

ਦੱਸ ਦਈਏ ਕਿ ਸੂਬੇ ਵਿੱਚ ਲਗਾਤਾਰ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਐਤਵਾਰ ਨੂੰ ਐਲਾਨੇ ਗਏ ਲੋਕਡਾਊਨ ਦਾ ਦਾ ਵਿਆਪਕ ਅਸਰ ਵੇਖਿਆ ਗਿਆ। ਵੱਡੇ ਸ਼ਹਿਰਾਂ ਵਿੱਚ ਬਾਜ਼ਾਰ ਮੁੰਕਮਲ ਬੰਦ ਰਹੇ। ਸਿਰਫ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਹੀ ਖੋਲ੍ਹੀਆਂ ਗਈਆਂ। ਲੁਧਿਆਣਾ, ਜਲੰਧਰ, ਤਰਨ ਤਾਰਨ, ਅੰਮ੍ਰਿਤਸਰ, ਸੰਗਰੂਰ, ਪਟਿਆਲਾ ਆਦਿ ਤੋਂ ਹਾਸਲ ਰਿਪੋਰਟ ਮੁਤਾਬਕ ਬਾਜ਼ਾਰ ਬੰਦੇ ਰਹੇ।

ਲੁਧਿਆਣਾ ਤੋਂ ਹਾਸਲ ਰਿਪੋਰਟ ਮੁਤਾਬਕ ਲੌਕਡਾਉਨ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ ਹੈ। ਇਸ ਦੌਰਾਨ ਜਿੱਥੇ ਕੈਮਿਸਟਾਂ ਦੀਆਂ ਹੀ ਬਦੁਕਾਨਾਂ ਖੁੱਲ੍ਹੀਆਂ ਹੋਈਆਂ ਹਨ। ਉੱਥੇ ਹੀ ਪੁਲਿਸ ਵੀ ਵੱਖ-ਵੱਖ ਥਾਵਾਂ ‘ਤੇ ਨਾਕੇ ਲਾ ਕੇ ਖੜ੍ਹੀ ਨਜ਼ਰ ਆਈ। ਇਸ ਮੌਕੇ ਲੁਧਿਆਣਾ ਦੇ ਘੰਟਾ ਘਰ ਚੌਕ ਨੇੜੇ ਚੌੜਾ ਬਾਜ਼ਾਰ ਵੀ ਸੁੰਨਸਾਨ ਨਜ਼ਰ ਆਇਆ, ਜਿੱਥੇ ਸਾਰੀਆਂ ਦੁਕਾਨਾਂ ਬੰਦ ਮਿਲੀਆਂ।

NO COMMENTS