
ਚੰਡੀਗੜ੍ਹ 5 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਸਵੈ-ਇਕਾਂਤਵਾਸ ਚੋਂ ਬਾਹਰ ਆ ਗਏ ਹਨ। 28 ਅਗਸਤ ਨੂੰ ਇਕ ਦਿਨਾਂ ਵਿਧਾਨ ਸਭਾ ਸੈਸ਼ਨ ਦੌਰਾਨ ਦੋ ਕੋਰੋਨਾ ਪੌਜ਼ੇਟਿਵ ਵਿਧਾਇਕਾਂ ਦੇ ਸੰਪਰਕ ‘ਚ ਆਉਣ ਤੋਂ ਬਾਅਦ ਉਨ੍ਹਾਂ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਸੀ।
ਸ਼ਨੀਵਾਰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਮਗਰੋਂ ਉਨ੍ਹਾਂ ਦਾ ਸੱਤ ਦਿਨਾਂ ਕੁਆਰੰਟੀਨ ਪੀਰੀਅਡ ਖ਼ਤਮ ਹੋ ਗਿਆ ਹੈ। ਕੋਰੋਨਾ ਮਹਾਮਾਰੀ ਫੈਲਣ ਮਗਰੋਂ ਮੁੱਖ ਮੰਤਰੀ ਤੀਜੀ ਵਾਰ ਕੋਰੋਨਾ ਟੈਸਟ ਕਰਵਾ ਚੁੱਕੇ ਹਨ।
