ਚੰਡੀਗੜ੍ਹ 02,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਮਗਰੋਂ ਪੰਜਾਬ ਕਾਂਗਰਸ ‘ਚ ਹਲਚੱਲ ਪੈਦਾ ਹੋ ਗਈ ਹੈ।ਇਸ ਮਗਰੋਂ ਚੰਡੀਗੜ੍ਹ ਪੰਜਾਬ ਭਵਨ ਵਿੱਚ ਅਹਿਮ ਮੀਟਿੰਗ ਬੁਲਾਈ ਗਈ ਹੈ।ਇਸ ਮੀਟਿੰਗ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ, ਹਰੀਸ਼ ਚੌਧਰੀ ਸਣੇ ਕਈ ਵਿਧਾਇਕ ਅਤੇ ਕਾਂਗਰਸੀ ਲੀਡਰ ਇਸ ਮੀਟਿੰਗ ਵਿੱਚ ਪਹੁੰਚੇ ਹਨ।
ਕੈਪਟਨ ਦੇ ਸਿਆਸੀ ਧਮਾਕੇ ਮਗਰੋਂ ਕਾਂਗਰਸ ਪਾਰਟੀ ਨੂੰ ਡਰ ਹੈ ਕਿ ਕੋਈ ਵੀ ਮੰਤਰੀ ਜਾਂ ਵਿਧਾਇਕ ਕੈਪਟਨ ਨਾਲ ਨਾ ਜਾਵੇ ਅਤੇ ਕਾਂਗਰਸ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚ ਸਕੇ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਤੋਂ ਦੋ ਦਿਨ ਪਹਿਲਾਂ ਸਿਆਸੀ ਧਮਾਕਾ ਕਰ ਦਿੱਤਾ ਹੈ।ਕੈਪਟਨ ਅਮਰਿੰਦਰ ਨੇ ਅੱਜ ਕਾਂਗਰਸ ਪਾਰਟੀ ਤੋਂ ਰੱਸਮੀ ਤੌਰ ‘ਤੇ ਅਸਤੀਫ਼ਾ ਦੇ ਦਿੱਤਾ ਹੈ।ਇਸ ਦੇ ਨਾਲ ਹੀ ਕੈਪਟਨ ਨੇ ਆਪਣੀ ਨਵੀਂ ਪਾਰਟੀ ਬਾਰੇ ਵੀ ਖੁਲਾਸਾ ਕਰ ਦਿੱਤਾ ਹੈ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਆਪਣੇ 7 ਪੰਨਿਆਂ ਦੇ ਅਸਤੀਫ਼ੇ ਪੱਤਰ ਵਿੱਚ ਉਨ੍ਹਾਂ ਨੇ ਆਪਣੇ ਪੂਰੇ ਸਿਆਸੀ ਸਫ਼ਰ ਦਾ ਜ਼ਿਕਰ ਕੀਤਾ ਹੈ। ਅਮਰਿੰਦਰ ਨੇ ਕਾਂਗਰਸ ਹਾਈਕਮਾਂਡ ਦੇ ਨਾਲ-ਨਾਲ ਨਵਜੋਤ ਸਿੱਧੂ ‘ਤੇ ਵੀ ਸਵਾਲ ਚੁੱਕੇ ਹਨ।