ਕੈਪਟਨ ਦੇ ਸਭ ਤੋਂ ਵੱਡੇ ਜਰਨੈਲ ਨੇ ਮੁੜ ਦਿੱਤਾ ਅਸਤੀਫ਼ਾ..!

0
100

ਚੰਡੀਗੜ੍ਹ 22 ਜੁਲਾਈ (ਸਾਰਾ ਯਹਾ/ਬਿਓਰੋ ਰਿਪੋਰਟ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੱਲੋਂ ਇੱਕ ਵਾਰ ਮੁੜ ਤੋਂ ਅਸਤੀਫ਼ਾ ਦੇਣ ਦੀ ਚਰਚਾ ਛਿੜ ਗਈ ਹੈ। ਕਿਹਾ ਜਾ ਰਿਹਾ ਕਿ ਸੁਰੇਸ਼ ਕੁਮਾਰ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ ਪਰ ਮੁੱਖ ਮੰਤਰੀ ਦਫ਼ਤਰ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ।

ਸੂਤਰਾਂ ਮੁਤਾਬਕ ਸੁਰੇਸ਼ ਕੁਮਾਰ ਨੇ ਮੁੱਖ ਮੰਤਰੀ ਨੂੰ ਕਹਿ ਦਿੱਤਾ ਹੈ ਕਿ ਉਹ ਹੋਰ ਸੇਵਾਵਾਂ ਨਹੀਂ ਦੇ ਸਕਣਗੇ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸੀਨੀਅਰ ਅਧਿਕਾਰੀ ਸੁਰੇਸ਼ ਕੁਮਾਰ ਨੇ ਆਪਣਾ ਸਰਕਾਰੀ ਸਟਾਫ਼ ਤੇ ਗੱਡੀਆਂ ਵਾਪਸ ਕਰ ਦਿੱਤੀਆਂ ਹਨ।

ਸਾਲ ‘ਚ ਚੌਥੀ ਵਾਰ ਇਹ ਮੌਕਾ ਹੈ ਜਦੋਂ ਉਨ੍ਹਾਂ ਦੇ ਅਸਤੀਫੇ ਦੀ ਚਰਚਾ ਛਿੜੀ ਹੈ। ਉਹ ਮੁੱਖ ਮੰਤਰੀ ਦੇ ਸਭ ਤੋਂ ਭਰੋਸੇਮੰਗ ਅਧਿਕਾਰੀਆਂ ‘ਚ ਸ਼ਾਮਲ ਹਨ। ਅਜਿਹੇ ‘ਚ ਮੰਨਿਆ ਜਾ ਰਿਹਾ ਕਿ ਪਿਛਲੀ ਵਾਰ ਵਾਂਗ ਇਸ ਵਾਰ ਵੀ ਕੈਪਟਨ ਉਨ੍ਹਾਂ ਨੂੰ ਮਨਾਉਣ ‘ਚ ਕਾਮਯਾਬ ਹੋ ਜਾਣਗੇ।

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਦਾ ਕਹਿਣਾ ਸੀ ਕਿ ਸਰਕਾਰ ਨੂੰ ਹਾਲੇ ਤੱਕ ਕੋਈ ਅਸਤੀਫ਼ਾ ਨਹੀਂ ਮਿਲਿਆ। ਸੀਨੀਅਰ ਅਧਿਕਾਰੀ ਸੁਰੇਸ਼ ਕੁਮਾਰ ਕਾਫ਼ੀ ਸਮੇਂ ਤੋਂ ਕੈਂਪ ਦਫ਼ਤਰ ਤੋਂ ਹੀ ਸਰਕਾਰੀ ਕੰਮ ਕਰ ਰਹੇ ਸਨ।

ਵੇਰਵਿਆਂ ਮੁਤਾਬਕ ਸਰਕਾਰ ਵੱਲੋਂ ਉਨ੍ਹਾਂ ਦੇ ਹਾਈ ਕੋਰਟ ਵਿਚ ਚੱਲਦੇ ਕੇਸ ਨੂੰ ਸੰਜੀਦਗੀ ਨਾਲ ਨਾ ਲੈਣ ਤੋਂ ਉਹ ਨਾਰਾਜ਼ ਸਨ। ਇਹ ਵੀ ਕਿਹਾ ਜਾ ਰਿਹਾ ਕਿ ਕਰਨ ਅਵਤਾਰ ਸਿੰਘ ਦੀ ਚੀਫ ਸੈਕਟਰੀ ਦੇ ਅਹੁਦੇ ਤੋਂ ਛੁੱਟੀ ਵੀ ਸੁਰੇਸ਼ ਕੁਮਾਰ ਨੂੰ ਪਸੰਦ ਨਹੀਂ ਸੀ।

LEAVE A REPLY

Please enter your comment!
Please enter your name here