29,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਲੋਕ ਕਾਂਗਰਸ ਦੇ ਛੇ ਉਮੀਦਵਾਰਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ।
ਉਨ੍ਹਾਂ ਵਲੋਂ ਭਾਜਪਾ ਦੇ ਕਮਲ ਦੇ ਫੁੱਲ ‘ਤੇ ਚੋਣ ਲੜਨ ਦੀ ਗੱਲ ਕਹੀ ਜਾ ਰਹੀ ਹੈ। ਸੂਤਰਾਂ ਮੁਤਾਬਕ ਕੈਪਟਨ ਵੱਲੋਂ ਇਸ ਸਬੰਧੀ ਭਾਜਪਾ ਹਾਈਕਮਾਨ ਨਾਲ ਗੱਲ਼ਬਾਤ ਕੀਤੀ ਜਾ ਰਹੀ ਹੈ। 6 ਉਮੀਦਵਾਰਾਂ ਨੇ ਸਾਫ ਆਖ ਦਿੱਤਾ ਹੈ ਕਿ ਉਹ ਪੰਜਾਬ ਲੋਕ ਕਾਂਗਰਸ ਦੇ ਹਾਕੀ ਚੋਣ ਨਿਸ਼ਾਨ ਉਤੇ ਚੋਣ ਨਹੀਂ ਲੜਨਗੇ।
ਇਨ੍ਹਾਂ ਉਮੀਦਵਾਰਾਂ ਦਾ ਕਹਿਣਾ ਹੈ ਕਿ ਉਹ ਭਾਜਪਾ ਦੇ ਕਮਲ ਦੇ ਫੁੱਲ ‘ਤੇ ਚੋਣ ਲੜਨਗੇ।